ਰਿਸ਼ਵ ਜੈਨ ਦੀ ਅਗਵਾਈ ਹੇਠ ਫੇਜ਼-11 ਵਿੱਚ ਬਲਬੀਰ ਸਿੱਧੂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ ਦੀ ਅਗਵਾਈ ਹੇਠ ਸਥਾਨਕ ਫੇਜ਼-11 ਵਿੱਚ ਆਯੋਜਿਤ ਇੱਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਨਵੇਂ ਬਣੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸ੍ਰੀ ਜੈਨ ਨੇ ਕਿਹਾ ਕਿ ਮੁਹਾਲੀ ਸ਼ਹਿਰ ਅਤੇ ਸਮੁੱਚੇ ਹਲਕੇ ਲਈ ਇਹ ਬੜੀ ਖ਼ੁਸ਼ੀ ਵਾਲੀ ਗੱਲ ਹੈ ਕਿ ਲੋਕਾਂ ਦੇ ਹਰਮਨ ਪਿਆਰੇ ਆਗੂ ਸ੍ਰ. ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਵਿੱਚ ਵਿਕਾਸ ਦੀ ਗੱਡੀ ਪੂਰੀ ਤਰ੍ਹਾਂ ਲੀਹ ’ਤੇ ਆ ਜਾਵੇਗੀ ਕਿਉਂਕਿ ਪਹਿਲਾਂ ਸ੍ਰੀ ਸਿੱਧੂ ਨੂੰ ਵਿਕਾਸ ਅਤੇ ਲੋਕਾਂ ਦੀਆਂ ਮੰਗਾਂ ਸਬੰਧੀ ਹੋਰਨਾਂ ਮੰਤਰੀਆਂ ਅਤੇ ਅਧਿਕਾਰੀਆਂ ਕੋਲ ਜਾਣਾ ਪੈਂਦਾ ਸੀ ਲੇਕਿਨ ਹੁਣ ਸ੍ਰੀ ਸਿੱਧੂ ਦੇ ਮੰਤਰੀ ਨਾਲ ਉਹ ਖ਼ੁਦ ਵਿਕਾਸ ਕਰਵਾਉਣ ਅਤੇ ਮੰਗਾਂ ਦਾ ਨਿਪਟਾਰਾ ਕਰਨ ਦੇ ਸਮਰੱਥ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦੇ ਮੰਤਰੀ ਨਾਲ ਕਾਂਗਰਸੀ ਵਰਕਰਾਂ ਅਤੇ ਸਮੁੱਚੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਕੌਂਸਲਰ ਜਸਵੀਰ ਸਿੰਘ ਮਣਕੂ, ਰਾਜ ਰਾਣੀ ਜੈਨ, ਮੰਦਰ ਕਮੇਟੀ, ਗੁਰਦੁਆਰਾ ਕਮੇਟੀ, ਸਰਬਹਿੱਤ ਕਲਿਆਣ ਕਮੇਟੀ, ਮਾਰਕੀਟ ਫੇਜ਼-11, ਸਰਮਵਤੀ ਕਲਾ ਮੰਚ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…