ਕਾਂਗਰਸੀ ਵਰਕਰਾਂ ਨੇ ਟਿਕਟ ਮਿਲਣ ਤੋਂ ਪਹਿਲਾਂ ਹੀ ਭਖਾਈ ਬਲਬੀਰ ਸਿੱਧੂ ਦੀ ਚੋਣ ਮੁਹਿੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜਨਵਰੀ:
ਭਾਵੇਂ ਕਾਂਗਰਸ ਪਾਰਟੀ ਦੁਆਰਾ ਆਪਣੇ ਉਮੀਦਵਾਰਾਂ ਦਾ ਰਸਮੀ ਐਲਾਨ ਕਰਨਾ ਹਾਲੇ ਬਾਕੀ ਹੈ, ਪਰ ਹਲਕਾ ਮੁਹਾਲੀ ਵਿੱਚ ਕਾਂਗਰਸੀ ਆਗੂਆਂ ਨੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਆਪਣੇ ਪੱਧਰ ਉੱਤੇ ਭਖਾ ਦਿੱਤੀ ਹੈ। ਹਲਕਾ ਵਿਧਾਇਕ ਦੀ ਸੱਜੀ ਬਾਂਹ ਵਜੋਂ ਜਾਣੇ ਜਾਂਦੇ ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬਲਾਕ ਸੰਮਤੀ ਖਰੜ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੌਰੀ, ਕਾਂਗਰਸੀ ਆਗੂ ਗੁਰਵਿੰਦਰ ਸਿੰਘ ਬੜੀ, ਸਰਪੰਚ ਅਮਰੀਕ ਸਿੰਘ ਕੰਬਾਲਾ, ਸਰਪੰਚ ਕਰਮ ਸਿੰਘ ਮਾਣਕਪੁਰ ਕੱਲਰ, ਟਹਿਲ ਸਿੰਘ ਮਾਣਕਪੁਰ ਕੱਲਰ, ਅਮਰਜੀਤ ਸਿੰਘ ਪਾਪੜੀ, ਗੁਰਜੀਤ ਸਿੰਘ ਪਾਪੜੀ ਅਤੇ ਹੋਰਨਾਂ ਨੇ ਬਲਬੀਰ ਸਿੰਘ ਸਿੱਧੂ ਦੀਆਂ ਚੋਣ ਸਰਗਰਮੀਆਂ ਸਬੰਧੀ ਮੀਟਿੰਗ ਕੀਤੀ ਅਤੇ ਕਾਂਗਰਸੀ ਵਰਕਰਾਂ ਦੀਆਂ ਪਿੰਡ ਪੱਧਰ ਉਤੇ ਕਮੇਟੀਆਂ ਬਣਾ ਕੇ ਚੋਣ ਪ੍ਰਚਾਰ ਕਰਨ ਦੀਆਂ ਡਿਊਟੀਆਂ ਲਗਾਈਆਂ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੁਹਾਲੀ ਹਲਕੇ ਅੰਦਰ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ ਅਤੇ ਅਰਬਾਂ ਰੁਪਏ ਦੀਆਂ ਗਰਾਂਟਾਂ ਪਿੰਡਾਂ ਵਿਚ ਵੰਡ ਕੇ ਇਤਿਹਾਸ ਸਿਰਜਿਆ ਹੈ। ਸ੍ਰੀ ਸਿੱਧੂ ਦੀ ਬਦੌਲਤ ਲਾਂਡਰਾਂ ਜੰਕਸ਼ਨ ਦਾ ਨਿਰਮਾਣ ਹੋਇਆਂ ਜਦ ਕਿ ਕੁਲਵੰਤ ਸਿੰਘ 10 ਸਾਲਾਂ ਤੱਕ ਅਕਾਲੀ ਸਰਕਾਰ ਵਿਚ ਸੱਤਾ ਦਾ ਸੁੱਖ ਭੋਗਦੇ ਹੋਏ ਲਾਂਡਰਾਂ ਜੰਕਸ਼ਨ ਦੀ ਟਰੈਫ਼ਿਕ ਸਮੱਸਿਆ ਖ਼ਤਮ ਨਹੀਂ ਸੀ ਕਰਵਾ ਸਕਿਆ। ਹਲਕੇ ਦੀਆਂ ਲਿੰਕ ਸੜਕਾਂ ਦੀ ਜਿਥੇ ਜੰਗੀ ਪੱਧਰ ‘ਤੇ ਮੁਰੰਮਤ ਹੋਈ ਉਥੇ ਹੀ ਸੈਂਕੜੇ ਕਿੱਲੋਮੀਟਰ ਲਿੰਕ ਸੜਕਾਂ 18 ਫੁੱਟ ਤੱਕ ਚੌੜੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਵਿਧਾਇਕ ਸਿੱਧੂ ਦੀਆਂ ਪ੍ਰਾਪਤੀਆਂ ਨਜਰ ਨਹੀਂ ਆ ਰਹੀਆਂ ਉਹ ਪੰਜਾਬ ਸਰਕਾਰ ਦੁਆਰਾ ਫੇਜ਼ 6 ਵਿਖੇ ਸਥਾਪਿਤ ਕੀਤੇ ਗਏ ਮੈਡੀਕਲ ਕਾਲਜ ਤੋਂ ਆਪਣਾ ਇਲਾਜ ਕਰਵਾ ਕੇ ਵਿਧਾਇਕ ਸ. ਸਿੱਧੂ ਦੇ ਯਤਨਾਂ ਸਦਕਾ ਮੁਹਾਲੀ ਵਿਚ ਬਣੇ ਨਵੇਂ ਹਸਪਤਾਲ, ਨਵੀਂ ਸੀਵਰੇਜ਼ ਲਾਈਨ, ਪਿੰਡਾਂ ਦੀਆਂ ਲਿੰਕ ਸੜਕਾਂ, ਅਪਗਰੇਡ ਹੋਏ ਸਰਕਾਰੀ ਸਕੂਲ ਵੇਖ ਲੈਣ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦੇ ਯਤਨਾਂ ਸਦਕਾ ਮੋਹਾਲੀ ਦੇ ਪਿੰਡਾਂ ਨੂੰ ਨਵਾਂ ਬਲਾਕ ਅਤੇ ਮਾਰਕੀਟ ਕਮੇਟੀ ਮੋਹਾਲੀ ਮਿਲੀ ਹੈ।
ਸ਼ਾਮਲਾਟ ਜ਼ਮੀਨਾਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਆਪ ਆਗੂ ਆਪਣੀ ਹਾਰ ਨੂੰ ਵੇਖ ਕੇ ਬੌਖਲਾਹਟ ਵਿਚ ਆ ਕੇ ਵਿਧਾਇਕ ਸਿੱਧੂ ’ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਸ੍ਰੀ ਸਿੱਧੂ ਦੀ ਚੜ੍ਹਤ ਦੇਖ ਕੇ ਵਿਰੋਧੀ ਘਬਰਾਏ ਹੋਏ ਹਨ ਅਤੇ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਆਪਣੀ ਹਾਰ ਕਬੂਲ ਕਰ ਲਈ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…