
ਬਲਜਿੰਦਰ ਰਾਏਪੁਰ ਲਗਾਤਾਰ 5ਵੀਂ ਵਾਰ ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟਲ ਐਂਪਲਾਈਜ ਦੇ ਪ੍ਰਧਾਨ ਬਣੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟਲ ਐਂਪਲਾਈਜ ਚੰਡੀਗੜ੍ਹ ਡਿਵੀਜ਼ਨ ਦਾ ਜਨਰਲ ਇਜਲਾਸ ਮੁਹਾਲੀ ਦੇ ਜੋਡਿਕ ਹੋਟਲ ਵਿੱਚ ਹੋਇਆ। ਜਿਸ ਵਿੱਚ ਡਾਕਘਰਾਂ ਦੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਉੱਘੇ ਸਮਾਜ ਸੇਵੀ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੂੰ ਅਗਲੇ ਦੋ ਸਾਲਾਂ ਲਈ ਲਗਾਤਾਰ ਪੰਜਵੀਂ ਵਾਰ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਹਰੀਸ਼ ਕੁਮਾਰ ਨੂੰ ਡਿਵੀਜ਼ਨ ਸਕੱਤਰ ਥਾਪਿਆ ਗਿਆ। ਬਾਕੀ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ।
ਇਸ ਮੌਕੇ ਬੋਲਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਕਿਹਾ ਕਿ ਡਾਕਘਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ ਅਤੇ ਸਟਾਫ਼ ਦੀ ਘਾਟ ਨੂੰ ਜਲਦੀ ਪੂਰਾ ਕਰਵਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਰੋਕੇ ਡੀਏ ਦੀ ਤੁਰੰਤ ਰਿਲੀਜ਼ ਕੀਤੀ ਜਾਵੇ। ਇਸ ਮੌਕੇ ਰਵਿੰਦਰ ਸਿੰਘ ਚੰਡੀਗੜ੍ਹ, ਅਮਿਤ ਕੁਮਾਰ, ਸੁਰਿੰਦਰਪਾਲ ਸਿੰਘ, ਅਨਿਲ ਕੁਮਾਰ, ਰੁਪਿੰਦਰ ਸਿੰਘ, ਰਾਕੇਸ਼ ਕੁਮਾਰ ਐਸਪੀਐਮ ਸੈਕਟਰ-71, ਸੀਤਾ ਰਾਮ ਚੰਡੀਗੜ੍ਹ, ਰਾਜ ਕੁਮਾਰ ਅਤੇ ਹੋਰ ਆਗੂ ਹਾਜ਼ਰ ਸਨ।