
ਬਲਜਿੰਦਰ ਰਾਏਪੁਰ ਕਲਾਂ 7ਵੀਂ ਵਾਰ ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਬਣੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟਲ ਐਂਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਰਾਏਪੁਰ ਕਲਾਂ ਦੀ ਪ੍ਰਧਾਨਗੀ ਹੇਠ ਮੁਹਾਲੀ ਵਿੱਚ ਹੋਈ। ਜਿਸ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੂੰ ਲਗਾਤਾਰ 7ਵੀਂ ਵਾਰ ਯੂੁਨੀਅਨ ਦਾ ਮੁੜ ਪ੍ਰਧਾਨ ਚੁਣਿਆ ਗਿਆ। ਜਦੋਂਕਿ ਸ਼ਿੰਗਾਰਾ ਸਿੰਘ ਸੰਧੂ ਨੂੰ ਡਵੀਜਨ ਸਕੱਤਰ ਚੰਡੀਗੜ੍ਹ ਥਾਪਿਆ ਗਿਆ।
ਇਸ ਮੌਕੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਭਰੋਸਾ ਦਿੱਤਾ ਕਿ ਉਹ ਮੁਲਾਜ਼ਮਾਂ ਦੇ ਹੱਕਾਂ ਅਤੇ ਅਧਿਕਾਰਾਂ ਲਈ ਪਹਿਲਾਂ ਵਾਂਗ ਸੰਘਰਸ਼ਸ਼ੀਲ ਰਹਿਣਗੇ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਡਾਕ ਵਿਭਾਗ ਦੇ ਮੁਲਾਜ਼ਮਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਡਾਕ ਵਿਭਾਗ ਵਿੱਚ ਦਫ਼ਤਰੀ ਅਤੇ ਫੀਲਡ ਸਟਾਫ਼ ਦੀ ਘਾਟ ਅਤੇ ਲੋੜ ਅਨੁਸਾਰ ਨਫ਼ਰੀ ਵਧਾਉਣ ਦੀ ਮੰਗ ਕੀਤੀ। ਸ੍ਰੀ ਰਾਏਪੁਰ ਕਲਾਂ ਹਮੇਸ਼ਾ ਸਮਾਜ ਸੇਵਾ ਲਈ ਤੱਤਪਰ ਰਹਿੰਦੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਸਮਾਜ ਦੇ ਕਾਰਜਾਂ ਵਿੱਚ ਲੱਗੇ ਹੋਏ ਹਨ। ਇਸ ਮੌਕੇ ਮੀਤ ਪ੍ਰਧਾਨ ਰਵਿੰਦਰ ਕੁਮਾਰ, ਸੀਤਲ ਸਿੰਘ, ਜਸਵਿੰਦਰ ਸਿੰਘ ਸੰਧੂ, ਪੀਆਰਓ ਹਰਿੰਦਰ ਸਿੰਘ, ਸੁਮਿਤ ਕੁਮਾਰ, ਨਰੇਸ਼ ਕੁਮਾਰ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਜੋਰਾਵਰ ਸਿੰਘ ਅਤੇ ਅਨਿਲ ਕੁਮਾਰ ਵੀ ਹਾਜ਼ਰ ਸਨ।