Share on Facebook Share on Twitter Share on Google+ Share on Pinterest Share on Linkedin ਬਲਜਿੰਦਰ ਸਿੰਘ ਰਾਏਪੁਰ ਕਲਾਂ ਨੈਸ਼ਨਲ ਐਸੋਸੀਏਸ਼ਨ ਪੋਸਟਲ ਇੰਪਲਾਈਜ਼ ਯੂਨੀਅਨ ਦੇ ਮੁੜ ਪ੍ਰਧਾਨ ਬਣੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਦਸੰਬਰ: ਨੈਸ਼ਨਲ ਐਸੋਸੀਏਸ਼ਨ ਪੋਸਟਲ ਇੰਪਲਾਈਜ਼ ਚੰਡੀਗੜ੍ਹ ਡਿਵੀਜ਼ਨ ਦੀ ਮੀਟਿੰਗ ਦੌਰਾਨ ਅਗਲੇ ਦੋ ਸਾਲਾਂ ਲਈ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੂੰ ਦੁਬਾਰਾ ਪ੍ਰਧਾਨ, ਹਰੀਸ਼ ਕੁਮਾਰ ਸ਼ਰਮਾ ਨੂੰ ਡਿਵੀਜ਼ਨ ਸਕੱਤਰ, ਜਗਤ ਸਿੰਘ ਨੂੰ ਖ਼ਜ਼ਾਨਚੀ ਚੁਣਿਆ ਗਿਆ, ਜਦਕਿ ਹੋਰਨਾਂ ਅਹੁਦੇਦਾਰਾਂ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬਲਜਿੰਦਰ ਸਿੰਘ ਰਾਏਪੁਰ ਕਲਾਂ ਨੇ ਕਿਹਾ ਕਿ ਉਹ ਜਥੇਬੰਦੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਉਹ ਪੋਸਟਲ ਮੁਲਾਜ਼ਮਾਂ ਦੇ ਮਸਲਿਆਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਪੋਸਟਲ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ, ਲਿਹਾਜ਼ਾ ਉਹ ਪੋਸਟਲ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਅਤੇ ਮੰਗਾਂ ਨੂੰ ਪੂਰਾ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਡਿਵੀਜ਼ਨ ਵਿਚ ਡੇਰਾਬੱਸੀ ਤੋਂ ਲੈ ਕੇ ਨੰਗਲ ਤੱਕ ਦਾ ਇਲਾਕਾ ਆਉਂਦਾ ਹੈ ਅਤੇ ਸਮੁੱਚੇ ਖੇਤਰ ਦੇ ਪੋਸਟਲ ਮੁਲਾਜ਼ਮਾਂ ਵਲੋਂ ਉਨ੍ਹਾਂ ’ਚ ਜੋ ਵਿਸ਼ਵਾਸ ਦਿਖਾਇਆ ਗਿਆ ਹੈ, ਉਸ ਨੂੰ ਹਰ ਹੀਲੇ ਕਾਇਮ ਰੱਖਣਗੇ। ਇਸ ਮੌਕੇ ਰਾਜ ਕੁਮਾਰ ਸ਼ਰਮਾ, ਸੂਰਿਆ ਕਾਂਤ ਨੰਗਲ, ਬਲਬੀਰ ਸਿੰਘ, ਜਸਵਿੰਦਰ ਸਿੰਘ ਸੰਧੂ, ਕਰਮ ਸਿੰਘ ਮੁਹਾਲੀ, ਹਰਜਿੰਦਰ ਸਿੰਘ ਨੰਗਲ, ਜਗਦੇਵ ਸਿੰਘ, ਸੁਮੀਤ ਕੁਮਾਰ, ਜਰਨੈਲ ਸਿੰਘ, ਵੀ.ਕੇ. ਪੰਡੋਰਾ, ਰਾਜੇਸ਼ ਕੁਮਾਰ ਕੁੰਭੜਾ ਸਮੇਤ ਹੋਰ ਵੀ ਮੈਂਬਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ