
ਬਲਜਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਵਜੋਂ ਅਹੁਦਾ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਬਲਜਿੰਦਰ ਸਿੰਘ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਅਧਿਕਾਰੀ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਦੂਜੀ ਮੰਜ਼ਲ ’ਤੇ ਸਥਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਦੇ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸ੍ਰੀ ਬਲਜਿੰਦਰ ਸਿੰਘ 23 ਦਸੰਬਰ 2009 ਨੂੰ ਬਤੌਰ ਪੀਈਐਸ ਅਧਿਕਾਰ ਪਦ ਉੱਨਤ ਹੋਏ ਸੀ। ਇਸ ਉਪਰੰਤ ਉਨ੍ਹਾਂ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਸਮੇਤ ਰੁਪਾਲਹੇੜੀ ਅਤੇ ਹੰਡੇਸਰਾ ਸਕੂਲਾਂ ਵਿਖੇ ਬਤੌਰ ਪ੍ਰਿੰਸੀਪਲ ਸ਼ਾਨਦਾਰ ਸੇਵਾਵਾਂ ਨਿਭਾਈਆਂ ਗਈਆਂ ਹਨ। ਉਹ ਪਿਛਲੇ ਸੱਤ ਸਾਲ ਸਿੱਖਿਆ ਵਿਭਾਗ ਦੇ ਡਾਇਰੈਕਟੋਰੇਟ ਵਿਖੇ ਬਤੌਰ ਸਹਾਇਕ ਡਾਇਰੈਕਟਰ ਸੇਵਾ ਨਿਭਾਈ ਅਤੇ ਇਸ ਤੋਂ ਪਹਿਲਾਂ ਵੀ ਸਾਲ 2017 ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਵਿਖੇ ਸੇਵਾ ਨਿਭਾ ਚੁੱਕੇ ਹਨ। ਅੱਜ ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਦਫ਼ਤਰ (ਅ) ਦੇ ਅਧਿਕਾਰੀ ਅਤੇ ਸਮੂਹ ਕਰਮਚਾਰੀ ਮੌਜੂਦ ਸਨ।