nabaz-e-punjab.com

ਬਲਜੀਤ ਖਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਪ੍ਰਧਾਨਾਂ ਨੂੰ ਪੱਤਰ ਲਿਖ ਕੇ ਜੁਰਮਾਨਾ ਰਾਸ਼ੀ ਦੇਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਦਸੰਬਰ:
ਪੰਜਾਬੀ ਬੋਲੀ ਦੇ ਹੱਕ ਅਤੇ ਤੰਬਾਕੂਨੋਸ਼ੀ ਦੇ ਖ਼ਿਲਾਫ਼ ਸੰਘਰਸ਼ਸ਼ੀਲ ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਅਦਾਲਤ ਵੱਲੋਂ ਉਨ੍ਹਾਂ ਨੂੰ ਲਗਾਏ ਗਏ ਜੁਰਮਾਨੇ ਦੀ ਅਦਾਇਗੀ ਲਈ ਉਸ ਦੀ ਲੋੜੀਂਦੀ ਵਿੱਤੀ ਮਦਦ ਕੀਤੀ ਜਾਵੇ।
ਆਪਣੇ ਪੱਤਰ ਵਿੱਚ ਸ੍ਰੀ ਖਾਲਸਾ ਨੇ ਲਿਖਿਆ ਹੈ ਕਿ ਉਨ੍ਹਾਂ ਵੱਲੋਂ ਬੀੜੀ-ਸਿਗਰੇਟ ਅਤੇ ਹੋਰ ਨਸ਼ੇ ਬੰਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਬੈਨਰ ਲਗਾਇਆ ਗਿਆ ਸੀ। ਜਿਸ ਕਾਰਨ ਉਸ ਨੂੰ ਉੱਚ ਅਦਾਲਤ ਵੱਲੋਂ 3 ਮਹੀਨੇ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਵੱਲੋਂ ਸਮੇਂ-ਸਮੇਂ ਸਿਰ ਸਿੱਖ ਕੌਮ ਅਤੇ ਪੰਥ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਹ ਆਮ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਵੀ ਜਾਗਰੂਕ ਕਰਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ’ਚ ਗਲਤਾਨ ਹੋਣ ਤੋਂ ਬਚਾਇਆ ਜਾ ਸਕੇ। ਇੰਝ ਹੀ ਉਸ ਨੇ ਚੱਪੜਚਿੜੀ ਜੰਗੀ ਯਾਦਗਾਰ ਅਤੇ ਇਤਿਹਾਸਕ ਗੁਰਦੁਆਰਾ ਸਾਹਿਬ ਨੇੜਲੀ ਖਾਲੀ ਜ਼ਮੀਨ ਵਿੱਚ ਸ਼ਹੀਦੀ ਬਾਗ ਲਗਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਅਤੇ ਹੁਣ ਤੱਕ ਕਾਫੀ ਹਰੇ ਭਰੇ ਅਤੇ ਫਲਦਾਰ ਪੌਦੇ ਲਗਾਏ ਜਾ ਚੁੱਕੇ ਹਨ।
ਉਨ੍ਹਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਪੰਥ ਦੀ ਨੁਮਾਇੰਦਾ ਜਥੇਬੰਦੀਆਂ ਮੰਨੀਆਂ ਜਾਂਦੀਆਂ ਹਨ। ਇਸ ਲਈ ਉਨ੍ਹਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲਿਆਂ ਦਾ ਹੌਸਲਾ ਬੁਲੰਦ ਰੱਖੇ। ਉਸ ਨੇ ਮੰਗ ਕੀਤੀ ਕਿ ਉਸ ਜੁਰਮਾਨਾ ਰਾਸ਼ੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਭਵਿੱਖ ਵਿੱਚ ਆਪਣੇ ਕਾਰਜ ਲਗਾਤਾਰ ਜਾਰੀ ਰੱਖ ਸਕੇ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…