ਬਲਜੀਤ ਮਰਵਾਹਾ ਬਣੇ ਭਾਰਤ ਤਿੱਬਤ ਸਹਿਯੋਗ ਮੰਚ ਦੇ ਸੂਬਾ ਪ੍ਰਧਾਨ

ਨਿਊਜ਼ ਡੈਸਕ, ਮੁਹਾਲੀ, 13 ਦਸੰਬਰ
ਭਾਰਤ ਤਿੱਬਤ ਸਹਿਯੋਗ ਮੰਚ ਵੱਲੋਂ ਜ਼ਿਲ੍ਹਾ ਪ੍ਰੈੱਸ ਕਲੱਬ ਦੇ ਵਾਈਸ ਚੇਅਰਮੈਨ ਤੇ ਸੀਨੀਅਰ ਪੱਤਰਕਾਰ ਬਲਬੀਰ ਮਰਵਾਹਾ ਨੂੰ ਪੰਜਾਬ ਪ੍ਰਦੇਸ਼ ਯੁਵਾ ਇਕਾਈ ਦਾ ਸੂਬਾ ਪ੍ਰਧਾਨ ਨਿਯੁਕਤ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੰਚ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਮਰਵਾਹਾ ਪਿਛਲੇ ਕਾਫ਼ੀ ਸਮੇਂ ਤੋਂ ਭਾਰਤ ਤਿੱਬਤ ਸਹਿਯੋਗ ਮੰਚ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਕਈ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਵੀ ਲਗਾਏ ਗਏ ਹਨ। ਇਸ ਮੌਕੇ ਸੰਸਥਾ ਦੇ ਸੀਨੀਅਰ ਆਗੂ ਤੇ ਸਾਬਕਾ ਟਰਾਂਸਪੋਰਟ ਮੰਤਰੀ ਮਾ. ਮੋਹਨ ਲਾਲ ਨੇ ਮਰਵਾਹਾ ਨੂੰ ਨਿਯੁਕਤੀ ਪੱਤਰ ਦਿੱਤਾ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਮੰਚ ਦੇ ਕੌਮੀ ਕਾਰਜਕਾਰਨੀ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਪ੍ਰਦੇਸ਼ ਪ੍ਰਧਾਨ ਵਿਜੇ ਸ਼ਬਮਾ, ਮਹਿਲਾ ਇਕਾਈ ਪ੍ਰਧਾਨ ਪ੍ਰੋ. ਪੂਨਮ ਮਲਕ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…