ਬਲਕਾਰ ਸਿੰਘ ਮਾਵੀ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਨਿਯੁਕਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਜਨਵਰੀ:
ਪੰਜਾਬ ਦੇ ਮਾਲ ਮੰਤਰੀ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਆਗੂ ਬਲਕਾਰ ਸਿੰਘ ਮਾਵੀ ਨੂੰ ਜ਼ਿਲ੍ਹਾ ਮੁਹਾਲੀ ਦੇ ਯੂਥ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸ ਸਬੰਧੀ ਸ੍ਰੀ ਮਜੀਠੀਆ ਨੇ ਬਲਕਾਰ ਸਿੰਘ ਮਾਵੀ ਨੂੰ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਵਜੋਂ ਨਿਯੁਕਤੀ ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਚਾਰ ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਬੂਥ ਪੱਧਰ ’ਤੇ ਨੌਜਵਾਨਾਂ ਦੀਆਂ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਐਤਕੀਂ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੀ ਸਰਕਾਰ ਬਣਨੀ ਲਗਭਗ ਤੈਅ ਹੈ ਅਤੇ ਲੋਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।
ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਸਕੱਤਰ ਬਲਕਾਰ ਸਿੰਘ ਮਾਵੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ, ਓਐਸਡੀ ਪਰਮਿੰਦਰ ਸਿੰਘ ਬਰਾੜ ਅਤੇ ਸੀਨੀਅਰ ਯੂਥ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਦੇ ਜਨਰਲ ਸਕੱਤਰ ਕੁਲਵੰਤ ਸਿੰਘ ਤ੍ਰਿਪੜੀ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਤਿੰਦਰ ਗਿੱਲ, ਅਮਨ ਰਾਠੌਰ, ਰਵੀ ਚੌਧਰੀ, ਭੋਲਾ ਮਠੌੜ, ਬਾਲਾ ਕਿਸ਼ਨਪੁਰਾ, ਲੱਕੀ ਕੱਦੋਂ, ਕਾਲਾ ਗੁੱਜਰ, ਬਾਲੂ ਮਿਰਜਾਪੁਰ, ਕਰਨਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…