Share on Facebook Share on Twitter Share on Google+ Share on Pinterest Share on Linkedin ਬਲੌਂਗੀ: ਕਾਂਗਰਸੀ ਆਗੂ ਕੁਲਦੀਪ ਸਿੰਘ ਬਿੱਟੂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਬਿੱਟੂ ਤੇ ਸਾਥੀਆਂ ਦਾ ਕੀਤਾ ਨਿੱਘਾ ਸਵਾਗਤ ਨਬਜ਼-ਏ-ਪੰਜਾਬ, ਮੁਹਾਲੀ, 23 ਅਕਤੂਬਰ: ਮੁਹਾਲੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬਲੌਂਗੀ ਸਰਕਲ ਦੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਿੱਟੂ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਇਨ੍ਹਾਂ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਬਿੱਟੂ ਪਿਛਲੇ ਦੋ ਦਹਾਕੇ ਤੋਂ ਬਲੌਂਗੀ ਵਿੱਚ ਕਾਂਗਰਸ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰ ਰਹੇ ਸਨ ਪ੍ਰੰਤੂ ਪਾਰਟੀ ਨੇ ਉਨ੍ਹਾਂ ਦੀ ਸੇਵਾ ਦਾ ਮੁੱਲ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਬਿੱਟੂ ਦਾ ਬਲੌਂਗੀ ਖੇਤਰ ਵਿੱਚ ਵੱਡਾ ਆਧਾਰ ਹੈ। ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਬਲੌਂਗੀ ਕਲੋਨੀ ਤੋਂ ਉਨ੍ਹਾਂ ਦੀ ਪਤਨੀ ਨੇ ਸਰਪੰਚ ਦੀ ਚੋਣ ਲੜੀ ਸੀ ਅਤੇ 1250 ਵੋਟਾਂ ਹਾਸਲ ਕੀਤੀਆਂ ਸਨ। ਇਸ ਮੌਕੇ ਕੁਲਦੀਪ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਵਿੱਚ ਹੁਣ ਵਫ਼ਦਾਰ ਵਰਕਰਾਂ ਦੀ ਕੋਈ ਕਦਰ ਨਹੀਂ ਹੈ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਆਪਣੀ ਅਣਦੇਖੀ ਤੋਂ ਦੁਖੀ ਹੋ ਕੇ ਉਸ ਨੇ ਕਾਂਗਰਸ ਛੱਡੀ ਹੈ ਅਤੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਅਵਤਾਰ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ, ਜੈਦੀਪ ਸਿੰਘ ਬਿੰਨੀ, ਦਿਨੇਸ਼ ਰਾਵਤ, ਹਰਦੀਪ ਸਿੰਘ, ਬਲਜੀਤ ਸਿੰਘ, ਗਗਨਦੀਪ ਸਿੰਘ, ਮਹੇਸ਼ ਵਰਮਾ, ਜਸਪ੍ਰੀਤ ਸਿੰਘ, ਅਸ਼ਵਨੀ ਕਲਸੀ, ਭੁਪਿੰਦਰ ਸਿੰਘ, ਡੀਕੇ ਸਿੰਘ, ਸ਼ਾਕਿਬ ਰਾਣਾ, ਕੰਚਨ ਕੁਮਾਰ, ਕਮਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ