Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਨੇ ਦੋ ਨਾਬਾਲਗ ਬੱਚੇ ਅੰਬਾਲਾ ਰੇਲਵੇ ਸਟੇਸ਼ਨ ਤੋਂ ਬਰਾਮਦ ਕਰਕੇ ਮਾਂ ਨੂੰ ਸੌਂਪੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ: ਇੱਥੋਂ ਦੇ ਨਜ਼ਦੀਕੀ ਪਿੰਡ ਬਹਿਲੋਲਪੁਰ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਹੋਏ ਦੋ ਨਾਬਾਲਗ ਬੱਚਿਆਂ ਨੂੰ ਬਲੌਂਗੀ ਪੁਲੀਸ ਨੇ ਅੰਬਾਲਾ ਰੇਲਵੇ ਸਟੇਸ਼ਨ ਤੋਂ ਸਹੀ ਸਲਾਮਤ ਬਰਾਮਦ ਕਰਕੇ ਉਨ੍ਹਾਂ ਦੀ ਮਾਂ ਦੇ ਹਵਾਲੇ ਕਰ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪੁਲੀਸ ਨੂੰ ਪਿੰਡ ਬਹਿਲੋਲਪੁਰ ’ਚੋਂ ਦੋ ਨਾਬਾਲਗ ਬੱਚੇ ਅਭਿਕੇਸ਼ ਕੁਮਾਰ (12) ਅਤੇ ਉਸ ਦਾ ਛੋਟਾ ਭਰਾ ਆਰੀਅਨ (9) ਭੇਦਭਰੀ ਹਾਲਤ ਵਿੱਚ ਲਾਪਤਾ ਹੋਣ ਬਾਰੇ ਇਤਲਾਹ ਮਿਲੀ ਸੀ ਅਤੇ ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਵੱਖ ਵੱਖ ਪੁਲੀਸ ਟੀਮਾਂ ਨੇ ਬੱਚਿਆਂ ਦੀ ਭਾਲ ਸ਼ੁਰੂ ਕਰ ਦਿੱਤੀ। ਥਾਣਾ ਮੁਖੀ ਨੇ ਦੱਸਿਆ ਕਿ ਇਕ ਜਾਂਚ ਟੀਮ ਜਦੋਂ ਬੱਚਿਆਂ ਦੀ ਪੀੜਤ ਮਾਂ ਅਤੇ ਉਸ ਦੇ ਮਾਮੇ ਨਾਲ ਬੜਮਾਜਰਾ ਵਿੱਚ ਪਹੁੰਚੀ ਤਾਂ ਰਸ਼ਤੇ ਵਿੱਚ ਲੱਗੀ ਸਮੌਸਿਆਂ ਦੀ ਰੇਹੜੀ ’ਤੇ ਖੜੇ ਕੁਝ ਵਿਅਕਤੀਆਂ ਤੋਂ ਲਾਪਤਾ ਬੱਚਿਆਂ ਬਾਰੇ ਪੁੱਛਗਿੱਛ ਕੀਤੀ। ਇਸ ਦੌਰਾਨ ਇਕ ਵਿਅਕਤੀ ਨੇ ਬੱਚਿਆਂ ਦੀ ਮਾਂ ਨੂੰ ਪਛਾਣ ਲਿਆ ਅਤੇ ਦੱਸਿਆ ਕਿ ਉਸ ਨੇ ਦੋਵੇਂ ਬੇਟੇ ਆਪਣੇ ਪਿਤਾ ਨਾਲ ਜਾਂਦੇ ਦੇਖੇ ਹਨ, ਜੋ ਮੂਲ ਰੂਮ ਵਿੱਚ ਬਿਮਾਰ ਦਾ ਰਹਿਣ ਵਾਲਾ ਹੈ। ਇਸ ਤੋਂ ਬਾਅਦ ਪੁਲੀਸ ਨੇ ਸਾਰੇ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ’ਤੇ ਦੋ ਨਾਬਾਲਗ ਬੱਚਿਆਂ ਦੇ ਲਾਪਤਾ ਹੋਣ ਬਾਰੇ ਸੂਚਨਾ ਦਰਜ ਕਰਵਾਈ ਅਤੇ ਇਕ ਟੀਮ ਨੂੰ ਮੁਹਾਲੀ ਰੇਲਵੇ ਸਟੇਸ਼ਨ, ਇਕ ਟੀਮ ਨੂੰ ਅੰਬਾਲਾ ਰੇਲਵੇ ਸਟੇਸ਼ਨ ’ਤੇ ਭੇਜਿਆ ਗਿਆ। ਇਸ ਤਰ੍ਹਾਂ ਪੁਲੀਸ ਨੇ ਦੋਵੇਂ ਬੱਚਿਆਂ ਨੂੰ ਰੇਲਵੇ ਸਟੇਸ਼ਨ ’ਤੇ ਬਰਾਮਦ ਕਰ ਲਿਆ। ਜਿਨ੍ਹਾਂ ਨੂੰ ਉਨ੍ਹਾਂ ਦਾ ਪਿਤਾ ਨਾਲ ਆਪਣੇ ਬਿਹਾਰ ਲਿਜਾ ਰਿਹਾ ਸੀ। ਪੁਲੀਸ ਨੇ ਬੱਚਿਆਂ ਦੇ ਪਿਤਾ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਬਲੌਂਗੀ ਥਾਣੇ ਲੈ ਆਏ। ਥਾਣਾ ਮੁਖੀ ਮਨਫੂਲ ਸਿੰਘ ਨੇ ਬੱਚਿਆਂ ਦੇ ਮਾਤਾ ਪਿਤਾ ਪਿਛਲੇ ਕਾਫੀ ਸਮੇਂ ਤੋਂ ਅਲੱਗ ਅਲੱਗ ਰਹਿੰਦੇ ਹਨ ਅਤੇ ਡੇਢ ਸਾਲ ਕੁ ਪਹਿਲਾਂ ਉਨ੍ਹਾਂ ਦਾ ਤਲਾਕ ਹੋਇਆ ਸੀ। ਪੁਲੀਸ ਨੇ ਇਸ ਸਬੰਧੀ ਬੱਚਿਆਂ ਦੇ ਪਿਤਾ ਨੇ ਜਨਤਕ ਤੌਰ ’ਤੇ ਆਪਣੀ ਤਲਾਕਸ਼ੁਦਾ ਪਤਨੀ ਤੋਂ ਮੁਆਫ਼ੀ ਮੰਗਣ ਕਾਰਨ ਪਤਨੀ ਨੇ ਉਸ ਨੂੰ ਮੁਆਫ਼ ਕਰ ਦਿੱਤਾ। ਇਸ ਤਰ੍ਹਾਂ ਪੁਲੀਸ ਨੇ ਉਸ ਦੇ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਦੋ ਦਿਨ ਪਹਿਲਾਂ ਵੱਡੇ ਬੇਟੇ ਅਭਿਕੇਸ਼ ਨੇ ਆਪਣੇ ਪਿਤਾ ਨੂੰ ਫੋਨ ਕਰਕੇ ਮਿਲਣ ਲਈ ਪਿੰਡ ਸੱਦਿਆ ਸੀ, ਪ੍ਰੰਤੂ ਉਹ ਬੱਚਿਆਂ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਹੁਣ ਦੋਵੇਂ ਬੱਚੇ ਮਾਂ ਦੇ ਹਵਾਲੇ ਕਰ ਦਿੱਤੇ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ