Nabaz-e-punjab.com

ਬਲੌਂਗੀ ਪੁਲੀਸ ਵੱਲੋਂ ਦੋ ਕਾਰ ਲੁਟੇਰੇ ਗ੍ਰਿਫ਼ਤਾਰ, ਮੁਲਜ਼ਮਾਂ ਦੇ ਦੋ ਫਰਾਰ ਸਾਥੀਆਂ ਦੀ ਭਾਲ ਜਾਰੀ

ਪੁਲੀਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਆਲਟੋ ਕਾਰ ਵੀ ਕੀਤੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਬਲੌਂਗੀ ਪੁਲੀਸ ਨੇ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਲੁਟੇਰਿਆਂ ਦੀ ਨਿਸ਼ਾਨਦੇਹੀ ’ਤੇ ਆਲਟੋ ਕਾਰ ਵੀ ਬਰਾਮਦ ਕਰ ਲਈ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਸੁਰਜੀਤ ਸਿੰਘ ਅਤੇ ਸ਼ੁਭਮ ਦੋਵੇਂ ਵਾਸੀ ਬਲੌਂਗੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਇਨ੍ਹਾਂ ਦੇ ਦੋ ਹੋਰ ਸਾਥੀ ਅਜੇ ਕੁਮਾਰ ਅਤੇ ਸੰਦੀਪ ਸਿੰਘ ਵਾਸੀ ਮੁਹਾਲੀ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੀੜਤ ਸਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਪੁਲੀਸ ਦੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੀੜਤ ਸਰਵਿੰਦਰ ਸਿੰਘ ਨੂੰ ਰਾਤ ਸਮੇਂ ਆਪਣੀ ਆਲਟੋ ਕਾਰ ਵਿੱਚ ਆ ਰਿਹਾ ਸੀ। ਇਸ ਦੌਰਾਨ ਉਕਤ ਵਿਅਕਤੀਆਂ ਨੇ ਕਾਰ ਰੋਕ ਅਤੇ ਚਾਲਕ ਨੂੰ ਜ਼ਬਰਦਸਤੀ ਕੁੱਟਮਾਰ ਕਰਕੇ ਉਸ ਦੀ ਕਾਰ ਖੋਹ ਲਈ। ਪੀੜਤ ਅਨੁਸਾਰ ਮੁਲਜ਼ਮਾਂ ਨੇ ਉਸ ਨੂੰ ਕਾਰ ਵਿੱਚ ਸੁੱਟ ਕੇ ਕਾਫੀ ਚਿਰ ਇੱਧਰ ਉੱਧਰ ਘੁੰਮਾਇਆ ਅਤੇ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਦੇਰ ਰਾਤ ਲੁਟੇਰੇ ਉਸ ਨੂੰ ਬਲੌਂਗੀ ਮੁਹਾਲੀ ਸੜਕ ’ਤੇ ਪੁਲ ਨੇੜੇ ਸੁੱਟ ਕੇ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ। ਵੀਰਵਾਰ ਨੂੰ ਪੀੜਤ ਸਰਵਿੰਦਰ ਸਿੰਘ ਨੇ ਪੁਲੀਸ ਨੂੰ ਆਪਬੀਤੀ ਦੱਸੀ ਅਤੇ ਲੁਟੇਰਿਆਂ ’ਚੋਂ ਸ਼ੱਕ ਦੇ ਆਧਾਰ ’ਤੇ ਬਲੌਂਗੀ ਦੇ ਇਕ ਨੌਜਵਾਨ ਦੀ ਪਛਾਣ ਦੱਸੀ। ਜਦੋਂ ਪੁਲੀਸ ਪੀੜਤ ਨੂੰ ਲੈ ਕੇ ਸਬੰਧਤ ਨੌਜਵਾਨ ਦੇ ਘਰ ਪੁੱਜੀ ਤਾਂ ਉਹ ਆਪਣੇ ਘਰ ਮੌਜੂਦ ਸੀ। ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ।
ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਸੁਰਜੀਤ ਸਿੰਘ ਅਤੇ ਸ਼ੁਭਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਟੀਡੀਆਈ ਸਿਟੀ ਦੇ ਨੇੜੇ ਝਾੜੀਆਂ ਦੇ ਪਿੱਛੇ ਖੜੀ ਕੀਤੀ ਆਲਟੋ ਕਾਰ ਵੀ ਬਰਾਮਦ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਦੋ ਹੋਰ ਵਿਅਕਤੀਆਂ ਅਜੇ ਕੁਮਾਰ ਅਤੇ ਸੰਦੀਪ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …