ਬਲੌਂਗੀ ਪੁਲੀਸ ਵੱਲੋਂ ਮੋਟਰ ਸਾਈਕਲ ਚੋਰ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਬਲੌਂਗੀ ਪੁਲੀਸ ਨੇ ਚੰਡੀਗੜ੍ਹ ਦੇ ਪਿੰਡ ਧਨਾਸ ਦੇ ਵਸਨੀਕ ਅਨੁਜ ਕੁਮਾਰ ਨੂੰ ਮੋਟਰ ਸਾਈਕਲ ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ’ਤੇ ਇੱਥੋਂ ਦੇ ਨੇੜਲੇ ਪਿੰਡ ਜੁਝਾਰ ਨਗਰ ’ਚੋਂ ਪਵਨ ਕੁਮਾਰ ਦਾ ਮੋਟਰ ਸਾਈਕਲ ਚੋਰੀ ਕਰਨ ਦਾ ਦੋਸ਼ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਪਵਨ ਕੁਮਾਰ ਵਾਸੀ ਜੁਝਾਰ ਨਗਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਸੀ ਕਿ ਉਹ ਸਥਾਨਕ ਫੇਜ਼-7 ਵਿੱਚ ਕੰਪਿਊਟਰ ਅਪਰੇਟਰ ਦਾ ਕੰਮ ਕਰਦਾ ਹੈ ਅਤੇ ਰੋਜ਼ਾਨਾ ਜੁਝਾਰ ਨਗਰ ਦੇ ਨੇੜੇ ਜਿੰਮ ਵਿੱਚ ਕਸਰਤ ਕਰਨ ਲਈ ਗਿਆ। ਜਦੋਂ ਵਾਪਸ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦਾ ਮੋਟਰ ਸਾਈਕਲ ਚੋਰੀ ਹੋ ਚੁੱਕਾ ਸੀ। ਉਸ ਨੇ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਦੇਖੀ ਤਾਂ ਪਤਾ ਚੱਲਿਆ ਕਿ ਇੱਕ ਵਿਅਕਤੀ ਮੋਟਰ ਸਾਈਕਲ ਚੋਰੀ ਕਰ ਰਿਹਾ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੱਖ ਵੱਖ ਥਾਣਿਆਂ ਵਿੱਚ ਭੇਜ ਦਿੱਤੀ ਅਤੇ ਸੋਸ਼ਲ ਮੀਡੀਆ ’ਤੇ ਵੀ ਅਪਲੋਡ ਕੀਤੀ ਗਈ। ਇਸ ਦੌਰਾਨ ਪੁਲੀਸ ਨੂੰ ਪਤਾ ਲੱਗਾ ਕਿ ਪਵਨ ਕੁਮਾਰ ਦਾ ਮੋਟਰ ਸਾਈਕਲ ਧਨਾਸ ਦੇ ਵਸਨੀਕ ਅਨੁਜ ਕੁਮਾਰ ਨੇ ਚੋਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਨੁਜ ਕੁਮਾਰ ਵੈਲਡਿੰਗ ਦੀ ਦੁਕਾਨ ’ਤੇ ਨੌਕਰੀ ਕਰਦਾ ਹੈ ਅਤੇ ਉਸ ਕੋਲ ਮੋਟਰ ਸਾਈਕਲ ਨਾ ਹੋਣ ਕਾਰਨ ਉਸ ਨੂੰ ਆਉਣ ਜਾਣ ਵਿੱਚ ਕਾਫੀ ਮੁਸ਼ਕਲ ਹੁੰਦੀ ਸੀ। ਜਿਸ ਕਰਕੇ ਉਸ ਨੇ ਮੋਟਰ ਸਾਈਕਲ ਚੋਰੀ ਕਰਨ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…