Nabaz-e-punjab.com

ਬਲੌਂਗੀ ਪੁਲੀਸ ਵੱਲੋਂ 85 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲੌਂਗੀ ਪੁਲੀਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 85 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਸੈਕਟਰ-56 (ਚੰਡੀਗੜ੍ਹ) ਵਜੋਂ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਬਲੌਂਗੀ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨਸ਼ੀਲੇ ਪਦਾਰਥ ਵੇਚਣ ਦਾ ਕੰਮ ਕਰਦਾ ਹੈ, ਜੋ ਚੰਡੀਗੜ੍ਹ ਤੋਂ ਵਾਇਆ ਜੁਝਾਰ ਨਗਰ ਰਾਹੀਂ ਕਾਰ ਵਿੱਚ ਸਵਾਰ ਹੋ ਕੇ ਇਤਿਹਾਸਕ ਪਿੰਡ ਦਾਊਂ ਵੱਲ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲੀਸ ਕਰਮਚਾਰੀਆਂ ਵੱਲੋਂ ਪੁਰਾਣਾ ਸੇਲ ਟੈਕਸ ਬੈਰੀਅਰ ਬਲੌਂਗੀ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲੀਸ ਨੇ ਸੁਨੀਲ ਕੁਮਾਰ ਨੂੰ ਨਾਕੇ ’ਤੇ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 85 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮ ਦੀ ਕਾਰ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਅੱਗੇ ਕਿੱਥੇ ਕਿੱਥੇ ਵੇਚਦਾ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…