Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਵੱਲੋਂ ਲੁੱਟ-ਖੋਹ ਦੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਸੋਨੇ ਤੇ ਚਾਂਦੀ ਦੇ ਗਹਿਣੇ ਅਤੇ ਦੋ ਲੈਪਟਾਪ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 2 ਨਵੰਬਰ: ਬਲੌਂਗੀ ਪੁਲੀਸ ਨੇ ਲੁੱਟ-ਖੋਹ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਸੋਨੇ ਚਾਂਦੀ ਦੇ ਗਹਿਣਿਆਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਦਿਵੇਸ਼ ਕੁਮਾਰ ਅਤੇ ਸੁਰਜੀਤ ਸਿੰਘ ਵਾਸੀ ਫੇਜ਼-11 (ਮੁਹਾਲੀ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਧਾਰਾ 379-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅੱਜ ਸ਼ਾਮ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਬਲੌਂਗੀ ਥਾਣਾ ਦੇ ਐਸਐਚਓ ਪੀਐਸ ਗਰੇਵਾਲ ਨੇ ਦੱਸਿਆ ਕਿ ਮੋਹਿਤ ਕੁਮਾਰ ਵਾਸੀ ਜੁਝਾਰ ਨਗਰ ਨੇ ਬਲੌਂਗੀ ਪੁਲੀਸ ਨੂੰ ਬੀਤੇ ਦਿਨੀਂ ਸ਼ਿਕਾਇਤ ਦਿੱਤੀ ਸੀ ਕਿ ਦੋ ਵਿਅਕਤੀਆਂ ਨੇ ਉਸ ਕੋਲੋਂ ਲੁੱਟ-ਖੋਹ ਕੀਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸ਼ਿਕਾਇਤ ਮਿਲਦੇ ਹੀ ਬਲੌਂਗੀ ਪੁਲੀਸ ਦੇ ਕਰਮਚਾਰੀਆਂ ਨੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਤਫ਼ਤੀਸ਼ ਦੌਰਾਨ ਦਿਵੇਸ਼ ਕੁਮਾਰ ਅਤੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 30 ਗਰਾਮ ਸੋਨਾ, 1 ਕਿੱਲੋ ਚਾਂਦੀ ਅਤੇ 2 ਲੈਪਟਾਪ ਬਰਾਮਦ ਕੀਤੇ ਗਏ ਹਨ। ਥਾਣਾ ਮੁਖੀ ਪੀਐਸ ਗਰੇਵਾਲ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਥਾਣਾ ਮਟੌਰ ਅਤੇ ਫੇਜ਼-1 ਥਾਣੇ ਵਿੱਚ ਧਾਰਾ 379 ਅਤੇ 411 ਤਹਿਤ ਦੋ ਵੱਖੋ-ਵੱਖਰੇ ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਦੋਵੇਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ