Share on Facebook Share on Twitter Share on Google+ Share on Pinterest Share on Linkedin ਬਲੌਂਗੀ ਵਾਸੀ ਨੇ ਗੁਆਂਢੀਆਂ ’ਤੇ ਲਾਇਆ ਕੁੱਟਮਾਰ ਕਰਨ ਦਾ ਦੋਸ਼ ਬਲੌਂਗੀ ਪੁਲੀਸ ’ਤੇ ਵੀ ਲਗਾਏ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ: ਬਲੌਂਗੀ ਦੇ ਆਜ਼ਾਦ ਨਗਰ ਵਿੱਚ ਰਹਿਣ ਵਾਲੇ ਇੱਕ ਵਸਨੀਕ ਨੇ ਆਪਣੇ ਗੁਆਂਢੀ ਅਤੇ ਉਸ ਦੇ ਕਿਰਾਏਦਾਰਾਂ ਵੱਲੋਂ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਪੁਲੀਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੀਪਲੇਸ਼ ਠਾਕੁਰ ਨੇ ਦੱਸਿਆ ਕਿ ਉਸ ਉੱਤੇ ਕੀਤੇ ਹਮਲੇ ਨੂੰ ਅੱਜ ਕਰੀਬ 2 ਮਹੀਨੇ ਹੋ ਗਏ ਹਨ ਪਰੰਤੂ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਹੁਣ ਤੱਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਸਨੇ ਜਿਲ੍ਹਾ ਮੁਹਾਲੀ ਦੇ ਐਸਐਸਪੀ ਤੋੱ ਮੰਗ ਕੀਤੀ ਹੈ ਕਿ ਉਸਤੇ ਹਮਲਾ ਕਰਨ ਵਾਲਿਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਦੀਪਲੇਸ਼ ਠਾਕੁਰ ਨੇ ਦੱਸਿਆ ਕਿ ਬਲੌਂਗੀ ਦੇ ਆਜ਼ਾਦ ਨਗਰ ਵਿੱਚ ਉਸ ਦਾ ਮਕਾਨ ਹੈ। ਉਸ ਅਨੁਸਾਰ ਬੀਤੀ 15 ਮਾਰਚ ਨੂੰ ਉਸਦੇ ਗੁਆਂਢੀਆਂ ਨੇ ਉਸ ਦੇ ਘਰ ਅੱਗੇ ਆਪਣਾ ਮੋਟਰਸਾਈਕਲ ਲਗਾ ਕੇ ਰਾਹ ਬੰਦ ਕਰ ਦਿੱਤਾ ਸੀ। ਜਦੋਂ ਉਸ ਨੇ ਆਪਣੇ ਗੁਆਂਢੀਆਂ ਨੂੰ ਮੋਟਰਸਾਈਕਲ ਹਟਾਉਣ ਲਈ ਕਿਹਾ ਤਾਂ ਉਸ ਦੇ ਗੁਆਂਢੀ ਨੇ ਆਪਣੇ ਕਿਰਾਏਦਾਰ ਅਤੇ ਹੋਰ ਸਾਥੀਆਂ ਨੂੰ ਮੌਕੇ ਤੇ ਸੱਦ ਲਿਆ। ਜਿਨ੍ਹਾਂ ਨੇ ਉਸ ਉਲ਼ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋੱ ਲੋਕ ਉਸ ਦਾ ਬਚਾਅ ਕਰਨ ਆਏ ਤਾਂ ਹਮਲਾਵਰ ਉਸ ਨੂੰ ਜਾਨ ਤੋੱ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਥੋੱ ਫਰਾਰ ਹੋ ਗਏ। ਉਸ ਨੂੰ ਜ਼ਖਮੀ ਹਾਲਤ ਵਿੱਚ ਫੇਜ਼-6 ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਜਿਥੇ ਉਸਦੇ ਸਿਰ, ਮੂੰਹ ਅਤੇ ਨੱਕ ਤੇ ਕਰੀਬ 16 ਟਾਂਕੇ ਲੱਗੇ। ਉਸ ਵੱਲੋੱ ਬਲੌਂਗੀ ਥਾਣੇ ਵਿੱਚ ਹਮਲਾਵਰਾਂ ਦੇ ਖ਼ਿਲਾਫ਼ ਲਿਖਤ ਸ਼ਿਕਾਇਤ ਗਈ ਸੀ ਪਰ ਪੁਲੀਸ ਵਲੋੱ ਉਸ ਦੀ ਸ਼ਿਕਾਇਤ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਜਾਂਚ ਅਧਿਕਾਰੀ ਭਗਤ ਰਾਮ ਨੇ ਕਿਹਾ ਕਿ ਝਗੜੇ ਦੌਰਾਨ ਦੋਵਾਂ ਧਿਰਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਜਿਸ ਕਰਕੇ ਦੋਵਾਂ ਧਿਰਾਂ ਖ਼ਿਲਾਫ਼ 7/51 ਕੀਤੀ ਗਈ ਸੀ। ਉਹਨਾਂ ਕਿਹਾ ਕਿ ਦੀਪਲੇਸ਼ ਠਾਕੁਰ ਦੀ ਐਮਐਲਆਰ ਰਿਪੋਰਟ ਨਹੀਂ ਆਈ ਹੈ। ਜਦੋਂ ਰਿਪੋਰਟ ਆਈ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਏਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ