ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਪਿੰਡ ਬਲੌਂਗੀ ਨੂੰ ਮਿਉਂਸਪਲ ਕਾਰਪੋਰੇਸ਼ਨ ਵਿੱਚ ਸ਼ਾਮਲ ਕੀਤਾ ਜਾਵੇਗਾ: ਸਿੱਧੂ

ਨਬਜ਼-ਏ-ਪੰਜਾਬ ਨਿਊਜ਼ ਡੈਸਕ, ਮੁਹਾਲੀ, 18 ਦਸੰਬਰ
ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਪਿੰਡ ਬਲੌਂਗੀ ਦਾ ਪਹਿਲ ਦੇ ਅਧਾਰ ’ਤੇ ਵਿਕਾਸ ਕਰਵਾਇਆ ਜਾਵੇਗਾ ਅਤੇ ਬਲੌਂਗੀ ਪਿੰਡ ਨੂੰ ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਦੀ ਹੱਦ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਭਰੋਸਾ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਧਾਨ ਸਭਾ ਚੋਣਾਂ ਸਬੰਧੀ ਪਿੰਡ ਬਲੌਂਗੀ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਵੇਂ ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਵਿਕਾਸ ਲਈ ਸਰਕਾਰੀ ਫੰਡ ’ਚੋਂ ਕੋਈ ਧੇਲਾ ਨਹੀਂ ਦਿੱਤਾ ਗਿਆ ਹੈ ਪ੍ਰੰਤੂ ਇਸ ਦੇ ਬਾਵਜੂਦ ਉਨ੍ਹਾਂ ਨੇ ਆਪਣੇ ਪੱਲਿਓਂ ਪੈਸੇ ਖਰਚ ਕਰਕੇ ਪਿੰਡ ਬਲੌਂਗੀ ਦਾ ਵਿਕਾਸ ਕਰਵਾ ਰਹੇ ਹਨ ਅਤੇ ਐਮ.ਪੀ. ਲੈਡ ਫੰਡ ’ਚੋਂ ਕਈ ਗਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ।
ਸ੍ਰੀ ਸਿੱਧੂ ਨੇ ਮੀਟਿੰਗ ਦੌਰਾਨ ‘ਹਰ ਘਰ ਵਿੱਚ ਇੱਕ ਨੌਕਰੀ ਪੱਕੀ’ ਮੁਹਿੰਮ ਦੇ ਤਹਿਤ ਪੜ੍ਹੇ ਲਿਖੇ ਨੌਜਵਾਨ ਲੜਕੇ ਲੜਕੀਆਂ ਦੇ ਫਾਰਮ ਭਰਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਇੱਕ ਅਜਿਹੇ ਨੇਤਾ ਹਨ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਸਹੀ ਸੇਧ ਦੇ ਸਕਦੇ ਹਨ। ਇਸ ਮੌਕੇ ਜੋਗਿੰਦਰ ਸਿੰਘ ਧਾਲੀਵਾਲ, ਅਮਰਜੀਤ ਸਿੰਘ ਜੀਤੀ ਸਿੱਧੂ, ਕੁਲਦੀਪ ਸਿੰਘ ਬਿੱਟੂ ਪੰਚ, ਮਨਜੀਤ ਸਿੰਘ ਪ੍ਰਧਾਨ, ਹਰਿੰਦਰ ਸਿੰਘ, ਬੀ.ਸੀ. ਪ੍ਰੇਮੀ, ਕੁਲਵਿੰਦਰ ਸ਼ਰਮਾ, ਪ੍ਰਿਤਪਾਲ ਸਿੰਘ, ਦਵਿੰਦਰ ਸਿੰਘ ਬੱਬੂ, ਕੁਲਵੰਤ ਸਿੰਘ ਰਾਣਾ, ਜੋਗਿੰਦਰ ਸਿੰਘ, ਲਾਲ ਸਿੰਘ, ਉਪਦੇਸ਼, ਮੈਡਮ ਸੁਨੀਤਾ ਰਾਣੀ, ਅੰਜੂ, ਰਾਗਣੀ, ਰਾਜਨ, ਮਮਤਾ, ਸੰਕੁਤਲਾ, ਰੀਟਾ ਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…