nabaz-e-punjab.com

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰਾਈਵੇਟ ਤੇ ਸਰਕਾਰੀ ਬੱਸ ਵਿੱਚ ਸਫਰ ਦੌਰਾਨ ਅਸ਼ਲੀਲ ਗਾਣੇ ਵਜਾਉਣ ’ਤੇ ਪੂਰਨ ਪਾਬੰਦੀ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 22 ਜਨਵਰੀ:
ਰੂਪਨਗਰ ਦੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਮੈਡਮ ਗੁਰਨੀਤ ਤੇਜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਰੂਪਨਗਰ ਦੀ ਹਦੂਰ ਅੰਦਰ ਕਿਸੇ ਵੀ ਪ੍ਰਾਈਵੇਟ ਅਤੇ ਸਰਕਾਰੀ ਬੱਸ ਵਿਚ ਸਫਰ ਦੌਰਾਨ ਅਸ਼ਲੀਲ ਗਾਣੇ ਵਜਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿੳਂਕਿ ਪ੍ਰਾਈਵੇਟ ਅਤੇ ਸਰਕਾਰੀ ਬੱਸ ਡਰਾਈਵਰਾਂ ਵਲੋਂ ਸਫਰ ਦੌਰਾਨ ਆਪਣੀਆਂ ਬੱਸਾਂ ਵਿਚ ਬਹੁਤ ਹੀ ਅਸ਼ਲੀਲ ਗਾਣੇ ਲਗਾਏ ਜਾਂਦੇ ਹਨ। ਕਈ ਵਾਰ ਅਜਿਹੀ ਸਥਿਤੀ ਪੈਦਾ ਹੋ ਜਾਂਦੀ ਹੈ ਕਿ ਕਿਸੇ ਵਿਅਕਤੀ ਵਿਸ਼ੇਸ਼ ਵਲੋਂ ਅਜਿਹੇ ਅਸ਼ਲੀਲ ਗਾਣੇ ਲਗਾਉਣ ਤੇ ਮਨਾਹੀ ਕਰਨ ਤੇ ਬੱਸਾਂ ਦੇ ਡਰਾਈਵਰਾਂ/ਕੰਡਕਟਰਾਂ ਅਤੇ ਆਮ ਜਨਤਾ ਦੇ ਲੋਕਾਂ ਵਿਚ ਤਕਰਾਰ ਪੈਦਾ ਹੋ ਜਾਂਦਾ ਹੈ। ਅਜਿਹੇ ਤਕਰਾਰ ਆਦਿ ਹੋਣ ਨਾਲ ਜਿੱਥੇ ਆਮ ਜਨਤਾ ਨੂੰ ਸਫਰ ਦੌਰਾਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਨਾਲ ਹੀ ਕਈ ਵਾਰ ਅਮਨ ਤੇ ਸ਼ਾਂਤੀ ਭੰਗ ਹੋਣ ਦਾ ਖਤਰਾ ਹੋ ਜਾਣ ਦੇ ਨਾਲ ਨਾਲ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਹੈ। ਪਾਬੰਦੀ ਦੇ ਇਹ ਹੁਕਮ 22 ਮਾਰਚ 2018 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…