Share on Facebook Share on Twitter Share on Google+ Share on Pinterest Share on Linkedin ਨਵੇਂ ਸਾਲ ਦੀਆਂ ਜਸ਼ਨ ਪਾਰਟੀਆਂ ਵਿੱਚ ਬੰਦੂਕਾਂ ਲੈ ਕੇ ਜਾਣ ’ਤੇ ਪਾਬੰਦੀ ਲਗਾਏ ਪ੍ਰਸ਼ਾਸਨ: ਪੰਡਿਤ ਰਾਓ ਧਰੇਨਵਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੁਹਾਲੀ ਵਿੱਚ ਨਵੇਂ ਸਾਲ ਦੀ ਜਸ਼ਨ ਪਾਰਟੀ ਦਾ ਸਮਾਂ ਰਾਤ ਇੱਕ ਵਜੇ ਤੱਕ ਸੀਮਤ ਰੱਖਿਆ ਜਾਵੇ ਅਤੇ ਅਜਿਹੀਆਂ ਜਸ਼ਨ ਪਾਰਟੀਆਂ ਵਿੱਚ ਬੰਦੂਕਾਂ ਅਤੇ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਜਾਵੇ ਅਤੇ ਹਥਿਆਰਾਂ ਵਾਲੇ ਗਾਣੇ ਵਜਾਉਣ ’ਤੇ ਰੋੋਕ ਲਗਾਈ ਜਾਵੇ। ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਪੰਡਿਤ ਰਾਓ ਧਰੇਨਵਰ ਨੇ ਕਿਹਾ ਹੈ ਕਿ ਮੁਹਾਲੀ ਜਿਲੇ ਵਿੱਚ ਵੀ ਚੰਡੀਗੜ੍ਹ ਤੇ ਪੰਚਕੂਲਾ ਵਾਂਗ ਨਵੇੱ ਸਾਲ ਦੀਆਂ ਪਾਰਟੀਆਂ ਰਾਤ ਇਕ ਵਜੇ ਤਕ ਸੀਮਿਤ ਕਰ ਦੇਣੀਆਂ ਚਾਹੀਦੀਆਂ ਹਨ। ਇਸਦੇ ਨਾਲ ਹੀ ਇਹਨਾਂ ਪਾਰਟੀਆਂ ਵਿੱਚ ਬੰਦੂਕਾਂ ਲੈ ਕੇ ਜਾਣ ਅਤੇ ਬੰਦੂਕਾਂ ਵਾਲੇ ਗਾਣੇ ਵਜਾਉਣ ਉਪਰ ਵੀ ਪਾਬੰਦੀ ਲਗਾ ਦੇਣੀ ਚਾਹੀਦੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ੀਰਕਪੁਰ ਵਿੱਚ 31 ਦਸੰਬਰ ਦੀ ਰਾਤ ਨੂੰ ਸਿੱਧੂ ਮੂਸੇਵਾਲਾ ਦਾ ਪ੍ਰੋਗਰਾਮ ਹੋ ਰਿਹਾ ਹੈ। ਇਸ ਲਈ ਕਿਸੇ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ