ਬਾਂਦੀਪੋਰਾ ਮੁਕਾਬਲਾ: ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ

ਨਬਜ਼-ਏ-ਪੰਜਾਬ ਬਿਊਰੋ, ਸ੍ਰੀ ਨਗਰ, 14 ਫਰਵਰੀ:
ਜੰਮੂ-ਕਸ਼ਮੀਰ ਵਿੱਚ ਬਾਂਦੀਪੋਰਾ ਦੇ ਹਾਜਨ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੁਰੱਖਿਆ ਫੋਰਸ ਵਲੋਂ ਚਲਾਏ ਜਾ ਰਹੇ ਤਲਾਸ਼ੀ ਅਭਿਆਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਨੂੰ ਹੰਝੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਲਾਠੀਚਾਰਜ ਵੀ ਕਰਨਾ ਪਿਆ। ਸੁਰੱਖਿਆ ਫੋਰਸ ਨੇ ਜਦੋਂ ਖੇਤਰ ਵਿੱਚ ਲੁਕੇ ਹੋਏ ਅੱਤਵਾਦੀਆਂ ਨੂੰ ਫੜਣ ਲਈ ਤਲਾਸ਼ੀ ਅਭਿਆਨ ਚਲਾਇਆ ਤਾਂ ਮੁਹੱਲੇ ਅਤੇ ਨੇੜਲੇ ਪਿੰਡਾਂ ਦੇ ਵਾਸੀ ਵਿਰੋਧ ਕਰਦੇ ਹੋਏ ਸੜਕਾਂ ਤੇ ਉਤਰ ਆਏ। ਪ੍ਰਦਰਸ਼ਨਕਾਰੀਆਂ ਨੂੰ ਜਦੋਂ ਪੁਲੀਸ ਫੋਰਸ ਨੂੰ ਰੋਕਿਆ ਤਾਂ ਉਨ੍ਹਾਂ ਨੇ ਸੁਰੱੱਖਿਆ ਫੋਰਸ ਤੇ ਪਥਰਾਅ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੂੰ ਰੋਕਣ ਲਈ ਪੁਲੀਸ ਨੂੰ ਲਾਠੀਚਾਰਜ ਦਾ ਸਹਾਰਾ ਲੈਣ ਪਿਆ ਪਰ ਪ੍ਰਦਰਸ਼ਨਕਾਰੀ ਨਹੀਂ ਮੰਨੇ ਅਤੇ ਪਥਰਾਅ ਕਰਦੇ ਰਹੇ।
ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੂੰ ਹੰਝੂ ਗੈਸ ਦੇ ਗੋਲੇ ਦਾਗਨੇ ਪਏ। ਸੁਰੱਖਿਆ ਫੋਰਸ ਨਾਲ ਮੁਕਾਬਲੇ ਵਿੱਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਹਨ ਅਤੇ 9 ਜਵਾਨ ਜ਼ਖਮੀ ਹੋਏ ਹਨ। ਜ਼ਖ਼ਮੀਆਂ ਵਿੱਚ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਇਕ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਇਸ ਮੁਕਾਬਲੇ ਵਿੱਚ ਇਕ ਆਮ ਨਾਗਰਿਕ ਵੀ ਜ਼ਖਮੀ ਹੋਇਆ ਹੈ। ਇਕ ਅੱਤਵਾਦੀ ਦੀ ਲਾਸ਼ ਉਸ ਮਕਾਨ ਵਿੱਚੋਂ ਬਰਾਮਦ ਕਰ ਲਈ ਗਈ ਹੈ, ਜਿੱਥੇ ਉਹ ਲੁਕੇ ਹੋਏ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…