ਬੇਸਮੈਂਟ ਹਾਦਸਾ: ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇ: ਡਿਪਟੀ ਮੇਅਰ ਕੁਲਜੀਤ ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਮੁਹਾਲੀ ਦੇ ਸੈਕਟਰ-83 ਸਥਿਤ ਆਈਟੀ ਸਿਟੀ ਵਿੱਚ ਇੱਕ ਕੰਪਨੀ ਵੱਲੋਂ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਨਾਲ ਲੱਗਦੀ ਕੰਪਨੀ ਦਾ ਵਾਹਨ ਪਾਰਕਿੰਗ ਏਰੀਆ ਢਹਿ ਜਾਣ ਦੇ ਮਾਮਲੇ ਵਿੱਚ ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ। ਇਹ ਵੀ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਕੰਪਨੀ ਵੱਲੋਂ ਨਿਯਮਾਂ ਤਹਿਤ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ ਜਾਂ ਇਹ ਸਾਰਾ ਕੁੱਝ ਬਿਨਾਂ ਇਜਾਜ਼ਤ ਹੀ ਚਲ ਰਿਹਾ ਸੀ।
ਡਿਪਟੀ ਮੇਅਰ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਨਾਲ ਜੁੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਜ਼ਰੂਰੀ ਹੈ। ਕਿਉਂਕਿ ਇਸ ਤੋਂ ਪਹਿਲਾਂ ਹੀ ਵੱਡੀਆਂ ਇਮਾਰਤਾਂ ਦੀ ਉਸਾਰੀ ਅਜਿਹੇ ਹਾਦਸੇ ਵਾਪਰ ਚੁੱਕੇ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਨੂੰ ਸਬਕ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਗਮਾਡਾ ਵੱਲੋਂ ਡਬਲ ਬੇਸਮੈਂਟ ਦੀ ਖੁਦਾਈ ਦੀ ਪ੍ਰਵਾਨਗੀ ਦਿੱਤੀ ਗਈ ਸੀ ਤਾਂ ਕੀ ਕੰਪਨੀ ਵੱਲੋਂ ਨਿਯਮਾਂ ਤਹਿਤ ਖੁਦਾਈ ਕੀਤੀ ਜਾ ਰਹੀ ਸੀ ਜਾਂ ਨਹੀਂ? ਇਸ ਹਾਦਸੇ ਦੀ ਜ਼ਿੰਮੇਵਾਰੀ ਕੌਣ ਲਵੇਗਾ ਅਤੇ ਜੇਕਰ ਕੰਪਨੀ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਇਹ ਕੰਮ ਕੀਤਾ ਜਾ ਰਿਹਾ ਸੀ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਇਹ ਕੰਮ ਕਿਉਂ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੋ ਗਮਾਡਾ ਦੇ ਚੇਅਰਮੈਨ ਵੀ ਹਨ ਅਤੇ ਆਈਟੀ ਸਿਟੀ ਵਿੱਚ ਉਸਾਰੀ ਦੀਆਂ ਪ੍ਰਵਾਨਗੀਆਂ ਵੀ ਗਮਾਡਾ ਵੱਲੋਂ ਹੀ ਦਿੱਤੀਆਂ ਜਾਂਦੀਆਂ ਹਨ। ਇਸ ਲਈ ਮੁੱਖ ਮੰਤਰੀ ਨੂੰ ਖ਼ੁਦ ਨਿੱਜੀ ਦਖ਼ਲ ਦੇ ਕੇ ਇਸ ਮਾਮਲੇ ਵਿੱਚ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਮੁੜ ਅਜਿਹਾ ਕੋਈ ਹਾਦਸਾ ਨਾ ਵਾਪਰੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …