Share on Facebook Share on Twitter Share on Google+ Share on Pinterest Share on Linkedin ਪਿੰਡ ਸੋਹਾਣਾ ਦੇ ਬਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ: ਸਿੱਧੂ ਵਿਧਾਇਕ ਸਿੱਧੂ ਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਸੋਹਾਣਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਫਰਵਰੀ: ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਸੋਹਾਣਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਇੱਥੋਂ ਦੇ ਰਹਿਣ ਵਾਲੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਛੁਟਕਾਰਾ ਮਿਲ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸੋਹਾਣੇ ਦਾ ਦੌਰਾ ਕਰਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਕੀਤਾ। ਸਥਾਨਕ ਨਿਵਾਸੀਆਂ ਨੇ ਸ੍ਰੀ ਸਿੱਧੂ ਤੋਂ ਸੋਹਾਣਾ ਸਥਿਤ ਟੋਭੇ ਵਾਲੀ ਥਾਂ ’ਤੇ ਕਮਿਊਨਿਟੀ ਸੈਂਟਰ ਉਸਾਰਨ ਦੀ ਮੰਗ ਕੀਤੀ ਅਤੇ ਬਿਜਲੀ ਦੀਆਂ ਲਮਕਦੀਆਂ ਤਾਰਾਂ ਜੋ ਕੇ ਜਾਨ ਦਾ ਖੋਹ ਬਣੀਆਂ ਰਹਿੰਦੀਆਂ ਹਨ ਨੂੰ ਠੀਕ ਕਰਾਉਣ ਅਤੇ ਵਾਰ-ਵਾਰ ਬਲੌਕ ਹੋਣ ਵਾਲੇ ਸਿਵਰ ਸਿਸਟਮ ਸਬੰਧੀ ਵੀ ਦੱਸਿਆ ਜਿਸ ਕਾਰਨ ਗਲੀਆਂ ਵਿਚ ਗੰਦਾ ਪਾਣੀ ਖੜ੍ਹ ਜਾਂਦਾ ਹੈ। ਲੋਕਾਂ ਨੇ ਸ: ਸਿੱਧੂ ਨੁੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਸਰਕਾਰੀ ਡਿਸਪੈਂਸਰੀ ਦੀ ਖਸਤਾ ਹਾਲਤ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਕਮਰਿਆਂ ਦੀ ਘਾਟ ਅਤੇ ਸਟਰੀਟ ਲਾਈਟਾਂ ਹੋਰ ਲਗਾਉਣ ਦੀ ਮੰਗ ਵੀ ਕੀਤੀ। ਸ੍ਰੀ ਸਿੱਧੂ ਨੇ ਮੌਕੇ ’ਤੇ ਮੌਜੂਦ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ ਅਤੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੂੰ ਆਖਿਆ ਕਿ ਸੋਹਾਣੇ ਦੇ ਸੀਵਰੇਜ ਦੇ ਸੁਚੱਜੇ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਕੰਮ ਨਗਰ ਨਿਗਮ ਕੋਲ ਲਿਆ ਜਾਵੇ ਤਾਂ ਜੋ ਸੀਵਰੇਜ ਅਤੇ ਪੀਣ ਵਾਲੇ ਪਾਣੀ ਲਈ ਕਿਸੇ ਵੀ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਢੁੱਕਵੀਆਂ ਥਾਵਾਂ ਤੇ ਹੋਰ ਸਟਰੀਟ ਲਾਇਟਾਂ ਲਗਾਉਣ ਲਈ ਵੀ ਆਖਿਆ। ਸ੍ਰੀ ਸਿੱਧੂ ਨੇ ਲੋਕਾਂ ਨੁੂੰ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਡਿਸਪੈਂਸਰੀ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਪ੍ਰਾਇਮਰੀ ਸਕੂਲ ਵਿਚ ਕਮਰਿਆਂ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਐਕਸੀਅਨ ਬਿਜਲੀ ਬੋਰਡ ਸ੍ਰੀ ਨਰਿੰਦਰ ਸਿੰਘ ਰੰਗੀ ਨੂੰ ਬਿਜਲੀ ਦੀਆਂ ਹੇਠਾਂ ਲਮਕਦੀਆਂ ਤਾਰਾਂ ਨੂੰ ਤੁਰੰਤ ਠੀਕ ਕਰਨ ਲਈ ਆਖਿਆ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮਛੱਲੀਕਲਾਂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਕੌਂਸਲਰ ਜਸਵੀਰ ਸਿੰਘ ਮਾਣਕੂ, ਤਹਿਸੀਲਦਾਰ ਸ੍ਰੀ ਜਸਪਾਲ ਸਿੰਘ ਬਰਾੜ, ਐਕਸੀਅਨ ਮੁਕੇਸ਼ ਗਰਗ, ਹਰਕਿਰਨ ਸਿੰਘ, ਐੱਸ.ਡੀ.ਓ. ਕਮਲਦੀਪ ਸਿੰਘ, ਹਰਪ੍ਰੀਤ ਸਿੰਘ, ਐਡਵੋਕੇਟ ਸੰਜੀਵ ਕੁਮਾਰ ਅੱਤਰੀ, ਬੂਟਾ ਸਿੰਘ ਸੋਹਾਣਾ, ਹਰਜੀਤ ਸਿੰਘ ਘੋਲੂ, ਸੌਰਵ ਸ਼ਰਮਾ, ਜਸਵਿੰਦਰ ਸਿੰਘ ਜੱਸੀ, ਚੂਹੜ ਸਿੰਘ, ਮਾਸਟਰ ਸੁਖਦੇਵ ਸਿੰਘ, ਕਰਮਜੀਤ ਸਿੰਘ ਗੋਲਾ, ਜਸਪ੍ਰੀਤ ਸਿੰਘ ਸੋਨੂੰ, ਤਰਨਜੀਤ ਸਿੰਘ ਰਾਜੂ, ਤਜਿੰਦਰ ਸਿੰਘ, ਹਰਪਾਲ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ