Share on Facebook Share on Twitter Share on Google+ Share on Pinterest Share on Linkedin ਬਠਿੰਡਾ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਆਧਾਰਿਤ ਗੋਲਡੀ ਬਰਾੜ ਦੇ 3 ਨੇੜਲੇ ਸਾਥੀ ਅਸਲੇ ਸਣੇ ਗ੍ਰਿਫ਼ਤਾਰ 3 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਮਾਲਵੇ ਦੇ ਉੱਘੇ ਕਾਰੋਬਾਰੀ ’ਤੇ ਹੋਣ ਵਾਲੇ ਹਮਲੇ ਦੀ ਸਾਜ਼ਿਸ਼ ਟਲੀ: ਡੀਆਈਜੀ ਭੁੱਲਰ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਮਈ: ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜਦੀਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਦਰਜ ਕੀਤੀ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਸਚਿਨ ਵਾਸੀ ਪਿੰਡ ਚਰੇਵਾਨ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹਿੰਮਤਵੀਰ ਸਿੰਘ ਗਿੱਲ ਵਾਸੀ ਪਿੰਡ ਝੋਰੜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇ ਵਾਲਾ ਦੇ ਬਲਕਰਨ ਉਰਫ ਵਿੱਕੀ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਦੋ .30 ਕੈਲੀਬਰ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ-20 ਕਾਰ ਵੀ ਬਰਾਮਦ ਕੀਤੀ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਵਿੱਚ ਤੇਜੀ ਲਿਆਉਣ ਲਈ ਡੀਜੀਪੀ ਵੀਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ਼ ਦਾ ਗਠਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ . (ਏਜੀਟੀਐਫ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ ‘ਤੇ, ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਵਸੂਲਣ ਲਈ ਉਸ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨਾਂ ਕਿਹਾ ਕਿ ਇਨਾਂ ਮੁਲਜਮਾਂ ਦੀ ਗ੍ਰਿਫਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਟਾਲਣ ਵਿੱਚ ਕਾਮਯਾਬੀ ਮਿਲੀ ਹੈ। ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜਮ ਅਪਰਾਧਿਕ ਪਿਛੋਕੜ ਵਾਲੇ ਹਨ। ਸਚਿਨ ਅਤੇ ਹਿੰਮਤਵੀਰ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿੱਚ ਨਸ਼ਾ ਤਸਰਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨਾਂ ਕਿਹਾ ਕਿ ਉਹ ਗਿਰੋਹ ਲਈ ਦੂਜੇ ਰਾਜਾਂ ਤੋਂ ਹਥਿਆਰ ਮੰਗਵਾ ਕੇ ਆਪਣੇ ਸਾਥੀਆਂ ਨੂੰ ਪਹੁੰਚਾਉਂਦੇ ਸਨ ਤਾਂ ਜੋ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਜਾ ਸਕੇ। ਡੀਆਈਜੀ ਭੁੱਲਰ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੇਂਸ ਬਿਸਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇੋਸ਼ਾਂ ‘ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਉਪਲਬਧ ਕਰਵਾਉਂਦੇ ਸਨ। ਉਨ੍ਹਾਂ ਕਿਹਾ ‘‘ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਵਾਂਟਡ ਗੈਂਗਸਟਰ ਸ਼ਾਹਰੁਖ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਵੱਲੋਂ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ। ਜ਼ਿਕਰਯੋਗ ਹੈ ਕਿ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫ਼ਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ