Share on Facebook Share on Twitter Share on Google+ Share on Pinterest Share on Linkedin ਬਠਿੰਡਾ ਦੇ ਨੌਜਵਾਨ ਨੇ ਮੁਹਾਲੀ ਵਿੱਚ ਕੀਤੀ ਖ਼ੁਦਕੁਸ਼ੀ ਉੱਚ ਸਿੱਖਿਆ ਹਾਸਲ ਕਰਨ ਆਏ ਹਰਦਾਤ ਨੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਮਾਰੀ ਗੋਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਇੱਥੋਂ ਦੇ ਫੇਜ਼-10 ਵਿੱਚ ਅੱਜ ਇਕ ਨੌਜਵਾਨ ਦੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਦਾਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਨੰਦਗੜ੍ਹ (ਜ਼ਿਲ੍ਹਾ ਬਠਿੰਡਾ) ਵਜੋਂ ਹੋਈ ਹੈ। ਉਹ ਇੱਥੇ ਕਿਰਾਏ ਦੇ ਮਕਾਨ ਵਿੱਚ ਆਪਣੇ ਪਿਤਾ ਅਤੇ ਮਤਰੇਈ ਮਾਂ ਨਾਲ ਰਹਿੰਦਾ ਸੀ ਅਤੇ ਚੰਡੀਗੜ੍ਹ ਦੇ ਇਕ ਨਾਮੀ ਕਾਨਵੈਂਟ ਸਕੂਲ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਦਾ ਸੀ। ਘਟਨਾ ਅੱਜ ਸ਼ਾਮ 4 ਵਜੇ ਦੀ ਦੱਸੀ ਜਾ ਰਹੀ ਸੀ। ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਘਰ ਵਿੱਚ ਮ੍ਰਿਤਕ ਨੌਜਵਾਨ ਦੀ ਮਤਰੇਈ ਮਾਂ ਮੌਜੂਦ ਸੀ ਅਤੇ ਪਿਤਾ ਕਿਸੇ ਕੰਮ ਘਰੋਂ ਬਾਹਰ ਗਿਆ ਹੋਇਆ ਸੀ। ਹਾਲਾਂਕਿ ਹਰਦਾਤ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ ਲੇਕਿਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਗੁਆਂਢੀਆਂ ਤੋਂ ਵੀ ਪੁੱਛਗਿੱਛ ਕੀਤੀ। ਇਸ ਸਬੰਧੀ ਥਾਣਾ ਫੇਜ਼-11 ਦੇ ਐਸਐਚਓ ਇੰਸਪੈਕਟਰ ਕੁਲਬੀਰ ਸਿੰਘ ਕੰਗ ਨੇ ਦੱਸਿਆ ਕਿ ਹਰਦਾਤ ਨੇ ਆਪਣੇ ਪਿਤਾ ਦੇ ਲਾਇਸੈਂਸੀ .32 ਬੋਰ ਦੇ ਰਿਵਾਲਵਰ ਨਾਲ ਆਪਣੀ ਪੁੜਪੜੀ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕੀਤੀ ਹੈ। ਪੁਲੀਸ ਨੇ ਹਥਿਆਰ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ 2005 ਵਿੱਚ ਹਰਦਾਤ ਦੇ ਛੋਟੇ ਹੁੰਦਿਆਂ ਉਸ ਦੀ ਮਾਂ ਦੀ ਮੌਤ ਹੋ ਗਈ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਘਰ ਵਿੱਚ ਕਿਸੇ ਨਾਲ ਬਹੁਤੀ ਗੱਲਬਾਤ ਵੀ ਨਹੀਂ ਕਰਦਾ ਸੀ। ਇਸ ਦੌਰਾਨ ਉਸ ਦੇ ਪਿਤਾ ਨੇ ਦੂਜਾ ਵਿਆਹ ਕਰਵਾ ਲਿਆ ਅਤੇ ਉਹ ਹਰਦਾਤ ਨੂੰ ਉੱਚ ਸਿੱਖਿਆ ਮੁਹੱਈਆ ਕਰਵਾਉਣ ਲਈ ਆਪਣੇ ਨਾਲ ਮੁਹਾਲੀ ਲੈ ਆਏ ਅਤੇ ਇੱਥੇ ਕਿਰਾਏ ਦੇ ਮਕਾਨ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਦੱਸਿਆ ਗਿਆ ਹੈ ਕਿ ਹਰਦਾਤ ਰੋਜ਼ਾਨਾ ਵਾਂਗ ਅੱਜ ਵੀ ਚੰਡੀਗੜ੍ਹ ਸਕੂਲ ਵਿੱਚ ਗਿਆ ਸੀ ਅਤੇ ਦੁਪਹਿਰ 1 ਵਜੇ ਉਹ ਟਿਊਸ਼ਨ ਲੈਣ ਜਾਂਦਾ ਸੀ। ਉਹ ਕਰੀਬ ਸਾਢੇ 3 ਵਜੇ ਚੰਡੀਗੜ੍ਹ ਤੋਂ ਘਰ ਆਇਆ ਸੀ ਅਤੇ ਉਸ ਨੇ ਬਾਥਰੂਮ ਦੀ ਪਰਛੱਤੀ ’ਤੇ ਬੈਗ ’ਚੋਂ ਆਪਣੇ ਪਿਤਾ ਦੀ ਰਿਵਾਲਵਰ ਕੱਢੀ ਅਤੇ ਆਪਣੀ ਪੁੜਪੜੀ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਮਤਰੇਈ ਮਾਂ ਭੱਜ ਕੇ ਹਰਦਾਤ ਦੇ ਕਮਰੇ ਵੱਲ ਗਈ ਤਾਂ ਉਸ ਨੇ ਦੇਖਿਆ ਕਿ ਉਹ ਖੂਨ ਨਾਲ ਲੱਥਪੱਥ ਪਿਆ ਸੀ ਅਤੇ ਉਸ ਦੇ ਹੱਥ ਵਿੱਚ ਰਿਵਾਲਵਰ ਫੜਿਆ ਹੋਇਆ ਸੀ। ਉਸ ਨੇ ਤੁਰੰਤ ਆਪਣੇ ਪਤੀ ਅਤੇ ਪੁਲੀਸ ਨੂੰ ਫੋਨ ’ਤੇ ਇਤਲਾਹ ਦਿੱਤੀ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਰਿਸ਼ਤੇਦਾਰਾਂ ਦਾ ਰੋ ਰੋ ਕੇ ਬਹੁਤ ਬੁਰਾ ਹਾਲ ਸੀ। ਪਿਤਾ ਨੇ ਦੱਸਿਆ ਕਿ ਉਹ ਹਰਦਾਤ ਵੱਡਾ ਅਫ਼ਸਰ ਬਣਾਉਣ ਲਈ ਉਸ ਨੂੰ ਉੱਚ ਸਿੱਖਿਆ ਦਿਵਾਉਣ ਲਈ ਮੁਹਾਲੀ ਲੈ ਕੇ ਆਇਆ ਸੀ ਤਾਂ ਜੋ ਉਹ ਆਪਣੀ ਮਾਂ ਦੀ ਮੌਤ ਦੇ ਸਦਮੇ ’ਚੋਂ ਵੀ ਉੱਭਰ ਸਕੇ। ਹਰਦਾਤ ਐਨਡੀਏ ਦੀ ਵੀ ਤਿਆਰੀ ਕਰ ਰਿਹਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਭਲਕੇ ਸ਼ੁੱਕਰਵਾਰ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ