
ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਵਿੱਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜ੍ਹਾ ਮਨਾਇਆ
ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 27 ਜਨਵਰੀ:
ਸਥਾਨਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਪੁਰਾਣਾ ਬਸੀ ਬਜ਼ਾਰ ਵਿੱਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜ੍ਹਾ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮੋਹਨ ਸਿੰਘ ਮੁੱਖ ਪ੍ਰਬੰਧਕ ਗੁਰਦੁਆਰਾ ਸ੍ਰੀ ਗੁਪਤਸਰ ਸਾਹਿਬ ਨੇ ਦੱਸਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜ੍ਹੇ ਦੇ ਸਬੰਧ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸ਼੍ਰੀ ਸੁਖਮਨੀ ਸੇਵਾ ਸੁਸਾਇਟੀ ਜੱਥਾ ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਦੀਆਂ ਬੀਬੀਆਂ ਨੇ ਗੁਰਬਾਣੀ ਕੀਰਤਨ ਨਾਲ ਆਈਆਂ ਸੰਗਤਾਂ ਦੀ ਹਾਜ਼ਰੀ ਲੁਆਈ। ਪ੍ਰਬੰਧਕਾਂ ਵੱਲੋਂ ਕੀਰਤਨੀ ਜਥੇ ਦੀਆਂ ਬੀਬੀਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਗੁਰੂ ਕਾ ਅਤੱੁਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਬਾਬਾ ਜਸਵਿੰਦਰ ਸਿੰਘ, ਹੈਡ ਗਰੰਥੀ ਭਰਵੰਤ ਸਿੰਘ, ਸਮਾਜ ਸੇਵੀ ਰਾਜਪ੍ਰੀਤ ਸਿੰਘ ਰਾਜੀ ਮੈਂਬਰ ਗੁਰਦੁਆਰਾ ਗੁਪਤਸਰ ਪ੍ਰਬੰਧਕ ਕਮੇਟੀ, ਬਲਬੀਰ ਸਿੰਘ ਗਿੱਲ ਸਾਬਕਾ ਐਸ.ਜੀ.ਪੀ.ਸੀ. ਮੈਂਬਰ, ਭਰਪੂਰ ਸਿੰਘ, ਭਗਤ ਬਾਬਾ ਬਲਬੀਰ ਸਿੰਘ, ਕਮਲਜੀਤ ਸਿੰਘ, ਅਮਨਪ੍ਰੀਤ ਸਿੰਘ ਅਮਨਾ, ਗੁਰਮੁੱਖ ਸਿੰਘ, ਬਲਦੇਵ ਸਿੰਘ ਭੱਟੀ ਸਮੇਤ ਵੱਡੀ ਗਿਣਤੀ ’ਚ ਸਿੱਖ ਸੰਗਤ ਨੇ ਹਾਜ਼ਰੀ ਭਰੀ।