Nabaz-e-punjab.com

ਇਤਿਹਾਸਕ ਪਿੰਡ ਦਾਊਂ ਵਿੱਚ ਟਿਊਬਵੈਲ ਲਗਾਉਣ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਪਿੰਡ ਦਾਊਂ (ਰਾਮਗੜ੍ਹ) ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਨਵਾਂ ਟਿਊਬਵੈੱਲ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਤਕਰੀਬਨ 28 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਇਸ ਟਿਊਬਵੈੱਲ ਨਾਲ ਪਿੰਡ ਦਾਊਂ ਦੀ ਵੱਡੀ ਗਿਣਤੀ ਆਬਾਦੀ ਨੂੰ ਲਾਭ ਮਿਲੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਕਿਉਂਕਿ ਧਰਤੀ ਹੇਠਲਾ ਪੀਣ ਵਾਲਾ ਪਾਣੀ ਲਗਾਤਾਰ ਘਟਦਾ ਜਾ ਰਿਹਾ ਹੈ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਮੁਤਾਬਕ ਪਾਣੀ ਤੇ ਵਾਤਾਵਰਣ ਨੂੰ ਬਚਾਉਣ ਦਾ ਯਤਨ ਕਰੀਏ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਲ ਸਪਲਾਈ ਦੇ ਕਾਰਜਕਾਰੀ ਇੰਜਨੀਅਰ ਸਾਹਿਲ ਸ਼ਰਮਾ, ਐਸਡੀਓ ਸਿਮਰਨ ਕੌਰ, ਅਜਮੇਰ ਸਿੰਘ ਸਰਪੰਚ ਦਾਊਂ, ਰਣਜੀਤ ਸਿੰਘ ਮੈਂਬਰ ਬਲਾਕ ਸਮਿਤੀ, ਮਹਿੰਦਰ ਕੌਰ, ਪਰਵਿੰਦਰ ਕੌਰ, ਤਜਿੰਦਰ ਕੌਰ, ਜਸਵੰਤ ਸਿੰਘ, ਗੁਰਮੀਤ ਸਿੰਘ (ਸਾਰੇ ਪੰਚ), ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਪ੍ਰਧਾਨ ਨਵਨੀਤ ਸਿੰਘ, ਗੁਰਨਾਮ ਸਿੰਘ ਕਾਲਾ, ਬਿਕਰਮ ਸਿੰਘ ਵਿੱਕੀ, ਜਰਨੈਲ ਸਿੰਘ, ਪਰਮੋਦ ਕੁਮਾਰ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬਲਦੇਵ ਸਿੰਘ ਅਤੇ ਗਿਆਨ ਸਿੰਘ ਸਾਬਕਾ ਪੰਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…