ਅਜੋਕੇ ਸਮੇਂ ਵਿੱਚ ਹਰੇਕ ਵਿਅਕਤੀਆਂ ਦਾ ਪੜ੍ਹਿਆ ਲਿਖਿਆ ਹੋਣਾ ਬੇਹੱਦ ਜਰੂਰੀ: ਮਾਨ

ਹੈਰੀਸਨ ਮਾਡਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ:
ਸਥਾਨਕ ਹੈਰੀਸਨ ਮਾਡਲ ਸਕੂਲ ਪਿੰਡ ਮਟੌਰ (ਸੈਕਟਰ-70) ਵੱਲੋਂ ਸਾਲਾਨਾ ਸਮਾਰੋਹ ਮਨਾਇਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਅਤੇ ਵੱਖ ਵੱਖ ਪ੍ਰਾਂਤਾਂ ਦੇ ਸੱਭਿਆਚਾਰ ਦੀਆਂ ਵੰਨਗੀਆਂ ਪੇਸ਼ ਕੀਤੀਆਂ ਅਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਗਾਣਿਆਂ ਉੱਤੇ ਗਰੁੱਪ ਡਾਂਸ ਰਾਹੀਂ ਖੂਬ ਰੰਗ ਬੰਨ੍ਹਿਆ। ਮੁੰਡਿਆਂ ਦਾ ਪੰਜਾਬੀ ਭੰਗੜਾ ਅਤੇ ਕੁੜੀਆਂ ਦਾ ਗਿੱਧਾ ਆਕਰਸ਼ਣ ਦਾ ਕੇਂਦਰ ਰਿਹਾ ਹੈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਭੁਪਿੰਦਰ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਸੰਜੇ ਕੁਮਾਰ, ਦੀਪਕ ਕੁਮਾਰ, ਸੰਤੋਸ਼, ਸਾਹਿਬ ਕੌਰ ਅਤੇ ਗੁਰਪ੍ਰੀਤ ਸਿੰਘ ਨੇ ਭੰਗੜਾ, ਗਿੱਧਾ, ਦੌੜ, ਸੰਗੀਤ ਅਤੇ ਕਬੱਡੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਤਗਮੇ ਜਿੱਤੇ ਹਨ। ਪ੍ਰਬੰਧਕਾਂ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਪੰਜਾਬ ਡੈਮੋਕੇ੍ਰਟਿਕ ਪਾਰਟੀ (ਪੀਡੀਪੀ) ਦੇ ਸੂਬਾਈ ਪ੍ਰਧਾਨ ਗੁਰਕਿਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸਕੂਲੀ ਸਿੱਖਿਆ ਵਿੱਚ ਹੋਰ ਵਧੇਰੇ ਸੁਧਾਰ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਹਰੇਕ ਵਿਅਕਤੀਆਂ ਦਾ ਪੜ੍ਹਿਆ ਲਿਖਿਆ ਹੋਣਾ ਬੇਹੱਦ ਜਰੂਰੀ ਹੋ ਗਿਆ ਹੈ, ਕਿਉਂਕਿ ਸਿੱਖਿਆ ਤੋਂ ਬਿਨਾਂ ਕੋਈ ਵੀ ਦੇਸ਼ ਜਾਂ ਸੂਬਾ ਤਰੱਕੀ ਨਹੀਂ ਕਰ ਸਕਦਾ ਹੈ। ਉਨ੍ਹਾਂ ਅਧਿਆਪਕਾਂ ਨੂੰ ਇਹ ਵੀ ਅਪੀਲ ਕੀਤੀ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਨੈਤਿਕਤਾ ਦਾ ਪਾਠ ਵੀ ਪੜ੍ਹਾਇਆ ਜਾਵੇ। ਇਸ ਮੌਕੇ ਪੰਜਾਬ ਡੈਮੋਕੇ੍ਰਟਿਕ ਪਾਰਟੀ (ਪੀਡੀਪੀ) ਦੇ ਬੁਲਾਰੇ ਡਾ. ਹਰਜਿੰਦਰ ਹੈਰੀ, ਬਲਜੀਤ ਸਿੰਘ ਗਾਹਲਾ, ਇਕਬਾਲ ਸਿੰਘ ਜੋਸ਼ਨ ਅਤੇ ਪੰਡਿਤ ਸਤੀਸ਼ ਕੁਮਾਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫ਼ਤਾਰ ਬੀਡੀਪੀਓ ਧਨਵੰਤ ਸਿੰਘ ਦੀ ਭਾਲ ਵਿ…