ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ: ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 30 ਅਗਸਤ:
ਭਲਾਈ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੀ ਸੰਸਥਾ/ਹਿੱਸੇਦਾਰ ਨਾਲ ਸਹਿਯੋਗ ਕਰਨ ਲਈ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਤਨਦੇਹੀ ਨਾਲ ਕੰਮ ਕਰ ਕੇ ਭਲਾਈ ਸਕੀਮਾਂ ਨੂੰ ਆਖ਼ਰੀ ਕਤਾਰ ਤੱਕ ਪਹੁੰਚਾਇਆ ਜਾ ਸਕੇ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਭਾਵੇਂ ਸੇਵਾ ਕੇਂਦਰ ਅਤੇ ਸੁਵਿਧਾ ਕੈਂਪ ਪਹਿਲਾਂ ਹੀ ਇਸ ਉਦੇਸ਼ ਦੀ ਪੂਰਤੀ ਕਰਦੇ ਆ ਰਹੇ ਹਨ, ਪਰ ਹੁਣ ਇਹ ਮਹਿਸੂਸ ਕੀਤਾ ਗਿਆ ਹੈ ਕਿ ਕਤਾਰ ਵਿਚਲੇ ਆਖ਼ਰੀ ਵਿਅਕਤੀ ਤੱਕ ਪਹੁੰਚ ਕਰਕੇ ਹੋਰ ਲਾਭਪਾਤਰੀਆਂ ਨੂੰ ਜੋੜਨ ਵਿੱਚ ਅਜਿਹੀ ਸੰਸਥਾ ਮਦਦਗਾਰ ਸਾਬਤ ਹੋ ਸਕਦੀ ਹੈ।
ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਬੋਰਡ ਵੱਲੋਂ ਚਲਾਈ ਜਾ ਰਹੀ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵਰਗੀ ਲਾਹੇਵੰਦ ਸਕੀਮ ਦੀ ਉਦਾਹਰਨ ਦਿੰਦਿਆਂ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਸਕੀਮ ਵਿੱਚ ਰਜਿਸਟਰਡ ਕਾਮਿਆਂ ਲਈ ਅਸੀਮਤ ਵਿੱਤੀ ਲਾਭ ਹਨ ਪ੍ਰੰਤੂ ਜਾਗਰੂਕਤਾ ਦੀ ਘਾਟ ਕਾਰਨ ਇਨ੍ਹਾਂ ’ਚੋਂ ਅਜੇ ਵੀ ਕਾਫ਼ੀ ਲੋਕ ਲਾਭ ਲੈਣ ਤੋਂ ਵਾਂਝੇ ਹਨ। ਅਜਿਹੇ ਲਾਭਪਾਤਰੀਆਂ ਤੱਕ ਪਹੁੰਚਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਹਿੱਸੇਦਾਰਾਂ ਨਾਲ ਤਾਲਮੇਲ ਕਰਨ ਦੀਆਂ ਸੰਭਾਵਨਾਵਾਂ ਦੀ ਤਲਾਸ਼ ਕਰ ਰਿਹਾ ਹੈ, ਜੋ ਗਰੀਬ ਮਜ਼ਦੂਰਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਨੂੰ ਸਬੰਧਤ ਯੋਜਨਾਵਾਂ ਤਹਿਤ ਲੋੜੀਂਦੀਆਂ ਸਹੂਲਤਾਂ ਮਿਲਣਾ ਯਕੀਨੀ ਬਣਾ ਸਕਦੇ ਹਨ।
ਇੰਜ ਹੀ ਅੌਰਤਾਂ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਕਈ ਸਵੈ-ਸਹਾਇਤਾ ਸਮੂਹ ਕਾਰਜਸ਼ੀਲ ਹਨ ਪਰ ਉਹ ਨਹੀਂ ਜਾਣਦੇ ਕਿ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ, ਜੀਐਸਟੀ ਵਿਭਾਗ ਅਤੇ ਮਾਈਕਰੋ, ਸਮਾਲ ਐਂਡ ਮੀਡੀਅਮ ਐਂਟਰਪ੍ਰਾਈਜ਼ ਮੰਤਰਾਲੇ ਦੀ ਉਦਯਮ ਯੋਜਨਾ ਨਾਲ ਰਜਿਸਟ੍ਰੇਸ਼ਨ ਕਿਵੇਂ ਹਾਸਲ ਕਰਨੀ ਹੈ। ਡੀਸੀ ਨੇ ਕਿਹਾ, ‘‘ਅਸੀਂ ਇਸ ਖੇਤਰ ਵਿੱਚ ਕੰਮ ਕਰ ਰਹੀਆਂ ਬਹੁਤ ਸਾਰੀਆਂ ਸੰਸਥਾਵਾਂ ਨੂੰ ਸੱਦਾ ਦਿੱਤਾ ਹੈ। ਉਨ੍ਹਾਂ ’ਚੋਂ ਕਿਸੇ ਇੱਕ ਨਾਲ ਸਹਿਯੋਗ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਅਜਿਹੀ ਹੀ ਇੱਕ ਸੰਸਥਾ ਹੱਕਦਰਸ਼ਕ ਨੇ ਆਪਣੀ ਪੇਸ਼ਕਾਰੀ ਦਿੱਤੀ ਹੈ ਅਤੇ ਅਸੀਂ ਇੱਕ ਤੋਂ ਬਾਅਦ ਇੱਕ, ਸਾਰਿਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਹੀ ਕੋਈ ਫ਼ੈਸਲਾ ਕਰਾਂਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…