nabaz-e-punjab.com

ਪੰਜਾਬ ਲਈ ਰਾਸ਼ਟਰੀ ਗੋਕੁਲ ਮਿਸ਼ਨ, ਬੈਸਟ ਪਰਫਾਰਮੈਂਸ ਸਟੇਟ ਐਵਾਰਡ ਹਾਸਲ ਕਰਨਾ ਮਾਣ ਵਾਲੀ ਗੱਲ: ਸਿੱਧੂ

ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਲਾਏ ਜਾਣਗੇ ਸਿਖਲਾਈ ਸੈਸ਼ਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪਸ਼ੂ ਪਾਲਣ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਲਈ ਪੰਜਾਬ ਨੂੰ ਰਾਸ਼ਟਰੀ ਗੋਕੁਲ ਮਿਸ਼ਨ, ਬੈਸਟ ਪਰਫਾਰਮੈਂਸ ਸਟੇਟ ਐਵਾਰਡ ਮਿਲਣਾ ਮਾਣ ਵਾਲੀ ਗੱਲ ਹੈ। ਇਸ ਦਾ ਖੁਲਾਸਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਕੀਤਾ। ਸ੍ਰੀ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਸੂਰ ਪਾਲਣ, ਬੱਕਰੀ ਪਾਲਣ ਅਤੇ ਮੁਰਗੀ ਪਾਲਣ ਸਬੰਧੀ ਪਸ਼ੂ ਪਾਲਕਾਂ ਲਈ ਸੂਬੇ ਵਿੱਚ ਸਿਖਲਾਈ ਸੈਸ਼ਨ ਚਲਾਏ ਜਾ ਰਹੇ ਹਨ ਤਾਂ ਜੋ ਪਸ਼ੂ ਪਾਲਣ ਸਬੰਧੀ ਜਾਣਕਾਰੀ ਲੈ ਕੇ ਨੋਜੁਆਨ ਇਨ੍ਹਾਂ ਧੰਦਿਆਂ ਨੂੰ ਅਪਣਾਉਣ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ, ਡੇਅਰੀ ਵਿਕਾਸ, ਖੋਜ ਅਤੇ ਨਸਲ ਸੁਧਾਰ ਦੇ ਬੁਨਿਆਦੀ ਢਾਂਚਿਆਂ ਦੀ ਮਜ਼ਬੂਤੀ ਲਈ ਕੇਂਦਰ ਸਰਕਾਰ ਨੂੰ ਅਹਿਮ ਪ੍ਰੋਜੈਕਟਾਂ ਦਾ ਪ੍ਰਸਤਾਵ ਪ੍ਰਵਾਨਗੀ ਲਈ ਸੌਂਪਿਆ ਗਿਆ ਹੈ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਸ਼ੂਆਂ ਲਈ ਇੱਕ ਵੱਖਰੇ ਕੁਆਰਨਟਾਈਨ ਸਟੇਸ਼ਨ ਦੀ ਸਥਾਪਨਾ, ਸੀਮਨ ਬੈਂਕ ਨਾਭਾ ਦਾ ਨਵੀਨੀਕਰਨ, ਖੇਤਰੀ ਡਜ਼ੀਜ਼ ਡਾਇਗਨੌਸਟਿਕ ਲੈਬ, ਜਲੰਧਰ ਵਿਖੇ ਅਤਿ ਆਧੁਨਿਕ ਲੈਬ ਭੋਪਾਲ ਦੀ ਤਰਜ ’ਤੇ ਬਨਾਉਣ ਲਈ ਇਸ ਪ੍ਰੋਜੈਕਟ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਰਾਧਾ ਮੋਹਨ ਸਿੰਘ ਕੋਲੋਂ ਦਿੱਤਾ ਗਿਆ ਅਤੇ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤੇ ਪਸ਼ੂ ਪਾਲਕਾਂ ਵਿੱਚੋਂ ਕਪੂਰਥਲਾ ਦੇ ਪਿੰਡ ਸੰਧੂ ਚੱਠਾ ਦੀ ਕਿਸਾਨ ਬੀਬੀ ਸੁਰਜੀਤ ਕੌਰ ਨੂੰ ਵੀ ਸਨਮਾਨਤ ਕੀਤਾ ਗਿਆ। ਪਸ਼ੂ ਪਾਲਣ ਮੰਤਰੀ ਨੇ ਰਾਸ਼ਟਰੀ ਗੋਕੁਲ ਮਿਸ਼ਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਜੈਕਟ ਪੰਜਾਬ ਰਾਜ ਵਿੱਚ 6 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਸੀ। ਪਸ਼ੂ ਪਾਲਣ ਦੇ ਕਿੱਤੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਰਾਜ ਵਿੱਚ ਹੁਣ ਤੱਕ 28,839 ਸਾਹੀਵਾਲ ਗਾਵਾਂ ਦੀ ਮੁਫ਼ਤ ‘ਏ.ਆਈ.’ ਕੀਤੀ ਗਈ ਹੈ ਤੇ ਨਾਲ ਹੀ ਮੁਫ਼ਤ ਏਰੀਆ ਸਪੈਸੀਫ਼ਿਕ ਮਿਨਰਲ ਮਿਕਸਚਰ, ਡੀਵਾਰਮਰ ਅਤੇ ਸਾਹੀਵਾਲ ਗਾਵਾਂ ਦੇ ਪਸ਼ੂ ਪਾਲਕਾਂ ਨੂੰ ਫੀਡ ’ਤੇ ਵੀ 25 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਜਾ ਰਹੀ ਹੈ।
ਇਸ ਮੌਕੇ ਡਾ. ਜੀ ਵਜਰਾਲਿੰਗਮ, (ਆਈ.ਏ.ਐਸ.) ਵਧੀਕ ਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਅਤੇ ਡਾ. ਅਮਰਜੀਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…