Share on Facebook Share on Twitter Share on Google+ Share on Pinterest Share on Linkedin ਬੈਸਟੈੱਕ ਟਾਵਰ ਦੇ ਕਰਮਚਾਰੀ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਇੱਥੋਂ ਦੇ ਫੇਜ਼-11 ਰਿਹਾਇਸ਼ੀ ਖੇਤਰ ਸਥਿਤ ਪੀਜੀ ਵਿੱਚ ਰਹਿੰਦੇ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਾਹਿਲ ਕੁਮਾਰ (22) ਪੁੱਤਰ ਰਾਕੇਸ਼ ਕੁਮਾਰ ਵਾਸੀ ਕੁਰੂਕਸ਼ੇਤਰ (ਹਰਿਆਣਾ) ਵਜੋਂ ਹੈ। ਉਹ ਇੱਥੋਂ ਦੇ ਸੈਕਟਰ-66 ਸਥਿਤ ਬੈਸਟੈੱਕ ਟਾਵਰ ਵਿੱਚ ਨੌਕਰੀ ਕਰਦਾ ਸੀ ਅਤੇ ਪੀਜੀ ਵਿੱਚ ਰਹਿੰਦਾ ਸੀ। ਸੂਚਨਾ ਮਿਲਦੇ ਹੀ ਜਾਂਚ ਅਧਿਕਾਰੀ ਏਐਸਆਈ ਨਿਰਮਲ ਸਿੰਘ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਅੱਜ ਸਾਢੇ 7 ਵਜੇ ਇਸ ਹਾਦਸੇ ਬਾਰੇ ਸੂਚਨਾ ਮਿਲੀ ਸੀ ਜਦੋਂਕਿ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਤਾਂ ਸਾਹਿਲ ਕੁਮਾਰ ਨੇ ਪੀਜੀ ਇਮਾਰਤ ਦੀ ਛੱਤ ’ਤੇ ਲੱਕੜ ਵਾਲੀ ਪੌੜੀ ਨਾਲ ਫਾਹਾ ਲਿਆ ਹੋਇਆ ਸੀ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ’ਤੇ ਕਰਨ ਇਹ ਜਾਣਕਾਰੀ ਮਿਲੀ ਕਿ ਸਾਹਿਲ ਕੁਮਾਰ ਆਪਣੇ ਕਮਰੇ ’ਚੋਂ ਚਾਦਰ ਲੈ ਕੇ ਛੱਤ ’ਤੇ ਜਾਂਦਾ ਦਿਖਾਈ ਦਿੰਦਾ ਹੈ। ਉਸ ਦੇ ਸਾਥੀ ਕਰਮਚਾਰੀਆਂ ਨੇ ਦੱਸਿਆ ਕਿ ਅੱਜ ਹਫ਼ਤਾਵਰੀ ਛੁੱਟੀ ਹੋਣ ਕਾਰਨ ਸਾਹਿਲ ਪੀਜੀ ਰੂਮ ਵਿੱਚ ਹੀ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਫੇਜ਼-6 ਵਿੱਚ ਭੇਜ ਦਿੱਤਾ ਹੈ ਅਤੇ ਮ੍ਰਿਤਕ ਨੌਜਵਾਨ ਦੇ ਮਾਪਿਆਂ ਨੂੰ ਇਤਲਾਹ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਦੇ ਮਾਪਿਆਂ ਦੇ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਉਧਰ, ਮੌਕੇ ’ਤੇ ਇਕ ਲੜਕੀ ਵੀ ਦੇਖੀ ਗਈ ਹੈ, ਜਿਸ ਨੂੰ ਸਾਹਿਲ ਦੀ ਮਹਿਲਾ ਦੋਸਤ ਦੱਸਿਆ ਜਾ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ