ਬੇਟੀ ਬਚਾਓ-ਬੇਟੀ ਪੜ੍ਹਾਓ: ਲਿੰਗ-ਅਨੁਪਾਤ ਤੇ ਬੱਚੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜਾਗਰੂਕਤਾ ਦਾ ਹੋਕਾ

ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਟੀ ਬਚਾਓ ਬੇਟੀ-ਪੜ੍ਹਾਓ ਮੁਹਿੰਮ ਤਹਿਤ ਬੱਚੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਲਿੰਗ-ਅਨੁਪਾਤ ਵਿੱਚ ਸੰਤੁਲਨ ਕਾਇਮ ਕਰਨ ਲਈ ਨਿਰੰਤਰ ਯਤਨ ਜਾਰੀ ਹਨ। ਜਿਸ ਦੇ ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਅੱਜ ਇੱਥੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਲਿੰਗ ਅਨੁਪਾਤ ਵਿੱਚ ਸੁਧਾਰ, ਮਹਿਲਾ ਸਸ਼ਕਤੀਕਰਨ ਅਤੇ ਲੜਕੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਤਹਿਤ ਸਮਾਜ ਵਿੱਚ ਲੜਕੀਆਂ ਪ੍ਰਤੀ ਆਮ ਜਨਤਾ ਦੀ ਸੋਚ ਨੂੰ ਬਦਲਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਗਤੀਵਿਧੀਆਂ ਤਹਿਤ ਪਹਿਲਾਂ ਖਰੜ-ਕੁਰਾਲੀ ਫਲਾਈਓਵਰ ਦੀਆਂ ਕੰਧਾਂ ’ਤੇ ਗਰੈਫ਼ਿਟੀ ਕਰਵਾ ਕੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੀਆਂ ਧੀਆਂ ਦੀ ਜਾਣਕਾਰੀ ਸਮੇਤ ਤਸਵੀਰਾਂ ਦੇਣ ਤੋਂ ਬਾਅਦ ਹੁਣ ਜ਼ਿਲ੍ਹੇ ਵਿੱਚ ਜ਼ੀਰਕਪੁਰ ਫਲਾਈਓਵਰ (ਨੇੜੇ ਕੋਸਮੋ ਮਾਲ) ’ਤੇ ਕਰੀਬ 5000 ਵਰਗ ਫੁੱਟ ਏਰੀਆ ਵਿੱਚ ਵਾਲ ਪੇਂਟਿੰਗ ਬਣਾਈ ਗਈ ਹੈ, ਜੋ ਕਿ ਧੀਆਂ ਦੀ ਸਾਂਭ-ਸੰਭਾਲ ਦਾ ਸੁਨੇਹਾ ਦੇ ਰਹੀ ਹੈ।
ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਵਿਭਾਗ ਵੱਲੋਂ ਨਿਊ ਚੰਡੀਗੜ੍ਹ ਸਮੇਤ ਮੁਹਾਲੀ-ਖਰੜ, ਖਰੜ-ਰੂਪਨਗਰ, ਖਰੜ-ਲੁਧਿਆਣਾ ਅਤੇ ਡੇਰਾਬੱਸੀ ਦੇ ਫਲਾਈਓਵਰਾਂ ਸਮੇਤ ਹੋਰਨਾਂ ਇਮਾਰਤਾਂ ਦੀਆਂ ਕੰਧਾਂ ਉੱਤੇ ਵੀ ਅਜਿਹੀਆਂ ਵਾਲ ਪੇਂਟਿੰਗਾਂ ਕਰਵਾਈਆਂ ਜਾਣਗੀਆਂ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਇਸ ਉਦਮ ਸਦਕਾ ਆਮ ਲੋਕਾਂ ਵਿੱਚ ਲੜਕੀਆਂ ਪ੍ਰਤੀ ਸਤਿਕਾਰ ਦੀ ਭਾਵਨਾ ਵਿੱਚ ਵਾਧਾ ਹੋ ਸਕੇ ਅਤੇ ਲੜਕੇ ਅਤੇ ਲੜਕੀ ਵਿੱਚ ਕੀਤੇ ਜਾਂਦੇ ਫ਼ਰਕ ਨੂੰ ਦੂਰ ਕਰਨ ਲਈ ਲੋਕ ਚੇਤਨਾ ਪੈਦਾ ਕੀਤੀ ਜਾ ਸਕੇ। ਕਿਉਂਕਿ ਅਜੋਕੇ ਸਮੇਂ ਵਿੱਚ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਤੋਂ ਪਿੱਛੇ ਨਹੀਂ ਹਨ, ਸਗੋਂ ਸਿੱਖਿਆ ਅਤੇ ਹੋਰਨਾਂ ਕਈ ਖੇਤਰਾਂ ਵਿੱਚ ਮੁੰਡਿਆਂ ਨਾਲੋਂ ਵੀ ਅੱਗੇ ਹਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ

ਵੈਟਰਨਰੀ ਡਾਕਟਰਾਂ ਨੇ ਓਪੀਡੀ ਸੇਵਾਵਾਂ ਠੱਪ ਕਰਕੇ ਪੰਜਾਬ ਭਰ ’ਚ ਕੀਤੇ ਰੋਸ ਮੁਜ਼ਾਹਰੇ ਸਰਕਾਰ ’ਤੇ ਵਾਰ-ਵਾਰ ਮ…