Nabaz-e-punjab.com

ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ ਨੇ ਖੂਨਦਾਨ ਕੈਂਪ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਇੱਥੋਂ ਦੇ ਫੇਜ਼-11 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਦਸਮੇਸ਼ ਪਿਤਾ ਜੀ ਦੀ ਯਾਦ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਕੈਂਪ ਵਿੱਚ ਕੁੱਲ 31 ਵਿਅਕਤੀਆਂ ਨੇ ਸਵੈ ਇੱਛਾ ਅਨੁਸਾਰ ਖ਼ੂਨਦਾਨ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਸੁਸਾਇਟੀ ਵੱਲੋਂ ਕੀਤੇ ਲੋਕ ਭਲਾਈ ਕੰਮਾਂ ਦੀ ਭਰਪੂਰ ਪ੍ਰਸੰਸਾ ਕੀਤੀ। ਇਸ ਸਮੇਂ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਨੇ ਸੁਸਾਇਟੀ ਵੱਲੋਂ ਪ੍ਰਕਾਸ਼ਿਤ ਸਾਲ 2020 ਦਾ ਕਲੰਡਰ ਰਿਲੀਜ਼ ਕੀਤਾ ਗਿਆ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਹਰ ਸਾਲ 2-3 ਖ਼ੂਨਦਾਨ ਕੈਂਪ ਲਾਏ ਜਾਂਦੇ ਹਨ ਅਤੇ ਪਿਛਲੇ ਅੱਠ ਸਾਲਾਂ ਤੋੱ ਲਗਾਤਾਰ ਕਲੰਡਰ ਛਪਵਾ ਕੇ ਫੇਜ਼-11 ਦੇ ਘਰ-ਘਰ ਵੰਡਿਆਂ ਜਾਂਦਾ ਹੈ। ਇਸ ਤੋਂ ਇਲਾਵਾ ਸੁਸਾਇਟੀ ਹੋਰ ਬਹੁਤ ਸਾਰੇ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੀ ਹੈ। ਇਸ ਸਮੇਂ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ, ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਮੁੱਖ ਸਲਾਹਕਾਰ ਹਰਸ਼ਦੀਪ ਸਿੰਘ ਸਰਾਅ, ਸਰਪ੍ਰਸਤ ਅਮਰ ਸਿੰਘ ਰੰਧਾਵਾ, ਮੁੱਖ ਸੰਪਾਦਕ ਅਮਰਜੀਤ ਕੌਰ, ਮੈਂਬਰ ਅਮਰਜੀਤ ਸਿੰਘ, ਗੁਰਦੀਪ ਸਿੰਘ, ਹਰਬੰਸ ਸਿੰਘ, ਫਕੀਰ ਚੰਦ, ਇੰਦਰਪਾਲ ਸਿੰਘ, ਅਜਿੰਦਰ ਸਿੰਘ, ਅਮਰੀਕ ਸਿੰਘ ਮਹਿਤਾ, ਰਘਬੀਰ ਸਿੰਘ ਸਿੱਧੂ, ਬਲਜੀਤ ਸਿੰਘ, ਬਲਬੀਰ ਸਿੰਘ, ਸੁਰੇਸ਼ ਕੁਮਾਰ ਭਨੋਟ, ਰਣਜੀਤ ਸਿੰਘ ਜੱਲਾ, ਬਲਜੀਤ ਸਿੰਘ ਢੀਂਡਸਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…