ਤਬੀਅਤ ਵਿਗੜਨ ਕਾਰਨ ਭਗਵੰਤ ਮਾਨ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ

ਨਬਜ਼-ਏ-ਪੰਜਾਬ, ਮੁਹਾਲੀ, 26 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੂੰ ਲੰਘੀ ਦੇਰ ਰਾਤ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਹੈ, ਜਿੱਥੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਮੁੱਢਲੀ ਸਿਹਤ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਦਾਖ਼ਲ ਕਰ ਲਿਆ ਗਿਆ। ਉਂਜ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਫੋਰਟਿਸ ਦੇ ਡਾਕਟਰਾਂ ਦੇ ਹਵਾਲੇ ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਸਿਹਤ ਬਿਲਕੁਲ ਠੀਕ ਹੈ, ਉਨ੍ਹਾਂ ਨੂੰ ਰੁਟੀਨ ਚੈੱਕਅਪ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਕੁੱਝ ਜ਼ਰੂਰੀ ਟੈੱਸਟਾਂ ਕਰਨ ਅਤੇ ਰਿਪੋਰਟ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਚਾਨਕ ਜ਼ਿਆਦਾ ਬਲੱਡ ਪ੍ਰੈਸ਼ਰ (ਬੀਪੀ) ਵਧ ਜਾਣ ਕਾਰਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੁਹਾਲੀ ਚੈੱਕਅਪ ਲਈ ਲਿਆਂਦਾ ਗਿਆ ਪ੍ਰੰਤੂ ਨੂੰ ਮੁੱਢਲੀ ਜਾਂਚ ਤੋਂ ਬਾਅਦ ਮੁੱਖ ਮੰਤਰੀ ਨੂੰ ਹਸਪਤਾਲ ਵਿੱਚ ਦਾਖ਼ਲ ਕਰ ਲਿਆ। ਜਿੱਥੇ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੇ ਜ਼ਰੂਰੀ ਟੈੱਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਸਿਹਤ ਖ਼ਤਰੇ ਤੋਂ ਬਾਹਰ ਹੈ।

ਡਾਕਟਰਾਂ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਦੀ ਇੱਕ ਅੰਤੜੀ ‘ਚ ਸੋਜ ਦੇ ਲੱਛਣ ਹਨ, ਜਿਸ ਕਾਰਨ ਦਿਲ ‘ਤੇ ਦਬਾਅ ਬਣ ਰਿਹਾ ਹੈ, ਜਿਸ ਕਾਰਨ ਬਲੱਡ ਪ੍ਰੈਸ਼ਰ ‘ਚ ਉਤਰਾਅ-ਚੜ੍ਹਾਅ ਆਉਣ ਲੱਗਦਾ ਹੈ, ਇਸ ਸਬੰਧੀ ਕੁਝ ਹੋਰ ਜਾਂਚ ਹੋਣੀ ਬਾਕੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਇਸ ਲਈ ਅੱਜ ਰਾਤ ਭਰ ਮੁੱਖ ਮੰਤਰੀ ਮੈਡੀਕਲ ਬੋਰਡ ਦੀ ਦੇਖ-ਰੇਖ ਵਿੱਚ ਰਹਿਣਗੇ ਅਤੇ ਭਲਕੇ ਸ਼ੁੱਕਰਵਾਰ ਨੂੰ ਸਵੇਰੇ ਮੈਡੀਕਲ ਜਾਂਚ ਰਿਪੋਰਟਾਂ ਨੂੰ ਚੈੱਕ ਕਰਨ ਤੋਂ ਕੋਈ ਫੈਸਲਾ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …