Share on Facebook Share on Twitter Share on Google+ Share on Pinterest Share on Linkedin ਭਗਵੰਤ ਮਾਨ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ: ਵਿਧਾਇਕ ਕੁਲਵੰਤ ਸਿੰਘ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੰਡੇ ਪੰਜਾਬ ਵਿੱਚ ਹੁਣ ਤੱਕ ਮ੍ਰਿਤਕ ਕਿਸਾਨਾਂ ਦੇ 660 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਅੰਨਦਾਤਾ ਦੀ ਖ਼ੁਸ਼ਹਾਲੀ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਗੱਲ ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੇ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਸ਼ਹੀਦ ਕਿਸਾਨਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਮੌਕੇ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 660 ਮ੍ਰਿਤਕ ਕਿਸਾਨਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ’ਚੋਂ 453 ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਹਨ। ਵਿਧਾਇਕ ਕੁਲਵੰਤ ਸਿੰਘ ਨੇ ਅੱਜ ਜਿਨ੍ਹਾਂ ਪੰਜ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ, ਉਨ੍ਹਾਂ ਵਿੱਚ ਅਸ਼ਵਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ, ਮਹਿੰਦਰ ਸਿੰਘ ਪੁੱਤਰ ਬਹਾਦਰ ਸਿੰਘ, ਮੰਗਾ ਖਾਨ ਪੁੱਤਰ ਹਮੀਦ ਖਾਨ, ਗੁਰਪ੍ਰੀਤ ਸਿੰਘ ਪੁੱਤਰ ਸਰੋਮ ਸਿੰਘ ਅਤੇ ਹਰਸ਼ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਸ਼ਾਮਲ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਨੂੰ ਪ੍ਰਫੁੱਲਤ ਕਰਨ, ਨਹਿਰੀ ਆਧਾਰਿਤ ਸਿੰਚਾਈ ਦੀ ਸਹੂਲਤ ਦੇਣ ਤੋਂ ਇਲਾਵਾ ਗੰਨੇ ਦੇ ਭਾਅ ਵਿੱਚ ਵਾਧੇ ਦੀ ਕਿਸਾਨ ਵਰਗ ਵੱਲੋਂ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਖੇਤੀਬਾੜੀ ਅਫ਼ਸਰ ਗੁਰਦਿਆਲ ਕੁਮਾਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ