Share on Facebook Share on Twitter Share on Google+ Share on Pinterest Share on Linkedin ਭਗਵੰਤ ਮਾਨ ਦਾ ਕੈਪਟਨ ’ਤੇ ਸਿੱਧਾ ਹਮਲਾ: ਕੈਪਟਨ ਦੇ ਘਰ ਵਿੱਚ ਤਾਂ ਖ਼ੁਦ ਰਹਿੰਦਾ ਰਿਹਾ ਪਾਕਿਸਤਾਨ? ਕੀ ਕੈਪਟਨ ਪਾਕਿਸਤਾਨ ਦੇ ਕਹਿਣ ’ਤੇ ਹੀ ਸਿੱਧੂ ਨੂੰ ਦੁਬਾਰਾ ਮੰਤਰੀ ਬਣਾ ਰਹੇ ਸਨ? ਭਗਵੰਤ ਮਾਨ ਜੇ ਕੈਪਟਨ ਨੂੰ ਪਾਕ ਤੋਂ ਫੋਨ ਆਇਆ ਸੀ ਤਾਂ ਹੁਣ ਤੱਕ ਗੱਲ ਨੂੰ ਛੁਪਾ ਕੇ ਕਿਉਂ ਰੱਖਿਆ? ਭਗਵੰਤ ਮਾਨ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ, ਵਾਅਦੇ ਪੂਰੇ ਕਰਨ ਦੀ ਥਾਂ ਫਾਰਮ ਹਾਊਸ ਵਿੱਚ ਸੁੱਤੇ ਰਹੇ ਕੈਪਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜਨਵਰੀ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਪਾਕਿਸਤਾਨ ਤੋਂ ਸਿਫ਼ਾਰਸ਼ ਆਉਣ ਦੇ ਕੀਤੇ ਖ਼ੁਲਾਸੇ ਬਾਰੇ ਉਨ੍ਹਾਂ (ਕੈਪਟਨ) ਨੂੰ ਸਵਾਲ ਕੀਤਾ ਕਿ ਜੇ ਉਨ੍ਹਾਂ ਨੂੰ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਫੋਨ ਅਤੇ ਮੈਸੇਜ਼ ਆਏ ਸਨ ਤਾਂ ਹੁਣ ਤੱਕ ਉਨ੍ਹਾਂ ਨੇ ਇਸ ਗੱਲ ਨੂੰ ਕਿਉਂ ਛੁਪਾ ਕੇ ਰੱਖਿਆ? ਕੀ ਪਾਕਿਸਤਾਨ ਦੇ ਕਹਿਣ ’ਤੇ ਹੀ ਕੈਪਟਨ ਨੇ ਨਵਜੋਤ ਸਿੱਧ ਨੂੰ ਮੁੜ ਮੰਤਰੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ? ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਮੀਡੀਆ ਦੇ ਰੂਬਰੂ ਹੁੰਦਿਆਂ ਭਗਵੰਤ ਮਾਨ ਨੇ ਬਿਨਾਂ ਕਿਸੇ ਦਾ ਨਾਂ ਲਿਆ ਕੈਪਟਨ ਦੀ ਅਲੋਚਨਾ ਕੀਤੀ ਅਤੇ ਕਿਹਾ, ‘‘ਪਾਕਿਸਤਾਨ ਤਾਂ ਖ਼ੁਦ ਕੈਪਟਨ ਅਮਰਿੰਦਰ ਸਿੰਘ ਦੇ ਘਰ ਵਿੱਚ ਰਹਿੰਦਾ ਰਿਹਾ। ਸਿਰਫ਼ ਮੰਤਰੀ ਹੀ ਨਹੀਂ ਸੂਬੇ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਪਾਕਿਸਤਾਨ ਤੋਂ ਪੁੱਛ ਕੇ ਨਿਯੁਕਤ ਕੀਤੇ ਜਾਂਦੇ ਸਨ। ਪੰਜਾਬ ਦੇ ਉੱਚ ਅਧਿਕਾਰੀਆਂ ਤੋਂ ਕੈਪਟਨ ਆਪਣੇ ਸਿਸਵਾਂ ਫਾਰਮ ਹਾਊਸ ਵਿੱਚ ਲੱਗੇ ਸੀਤਾਫਲ ਅਤੇ ਚੀਕੂ ਦੀ ਰਖਵਾਲੀ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਪੰਜਾਬ ਦਾ ਮਾਹੌਲ ਖ਼ਰਾਬ ਲਈ ਕੈਪਟਨ ਪਾਕਿਸਤਾਨ ਦੇ ਨਾਂ ਦਾ ਸਹਾਰਾ ਲੈ ਰਹੇ ਹਨ, ਕਿਉਂਕਿ ਉਨ੍ਹਾਂ ਕੋਲ ਹੁਣ ਬੋਲਣ ਲਈ ਕੁੱਝ ਬਚਿਆ ਹੀ ਨਹੀਂ ਹੈ। ਕੈਪਟਨ ਅਮਰਿੰਦਰ ਵੱਲੋਂ ਕਾਮੇਡੀਅਨ ਕਹਿਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਜਿਸ ਨੂੰ ਕਾਮੇਡੀਅਨ ਕਹਿ ਰਹੇ ਹਨ, ਉਸ ਨੇ ਹਮੇਸ਼ਾ ਸੰਸਦ ਵਿੱਚ ਪੰਜਾਬ ਦੇ ਪਾਣੀ, ਪੰਜਾਬ ਦੀ ਖੇਤੀ, ਕਿਸਾਨ, ਕੈਂਸਰ ਅਤੇ ਮਾਫ਼ੀਆ ਰਾਜ ਦੇ ਮੁੱਦੇ ਚੁੱਕੇ ਹਨ ਪਰ ਜਦੋਂ ਕੈਪਟਨ ਸੰਸਦ ਮੈਂਬਰ ਸਨ ਤਾਂ ਉਹ ਸੰਸਦ ਵਿੱਚ ਜਾਂਦੇ ਹੀ ਨਹੀਂ ਸਨ। ਸੰਸਦ ਵਿੱਚ ਕੈਪਟਨ ਦੀ ਹਾਜ਼ਰੀ ਸਭ ਤੋਂ ਵੱਧ ਖ਼ਰਾਬ ਸੀ। ਮਾਨ ਦੇ ਦੋਸ਼ ਲਾਇਆ ਕਿ ਮੁੱਖ ਮੰਤਰੀ ਹੁੰਦਿਆਂ ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਸਿਰੇ ਦਾ ਧੋਖਾ ਕੀਤਾ। ਚੋਣ ਵਾਅਦੇ ਪੂਰੇ ਕਰਨ ਦੀ ਥਾਂ ਉਹ ਸਾਢੇ ਚਾਰ ਸਾਲ ਆਪਣੇ ਸਿਸਵਾਂ ਫਾਰਮ ਵਿੱਚ ਅਰਾਮ ਫਰਮਾਉਂਦੇ ਰਹੇ। ਪੰਜਾਬ ਦੇ ਲੋਕਾਂ ਨਾਲ ਜੋ ਵਿਸ਼ਵਾਸਘਾਤ ਕੈਪਟਨ ਨੇ ਕੀਤਾ ਹੈ, ਅੱਜ ਉਸ ਦਾ ਫਲ ਉਨ੍ਹਾਂ (ਕੈਪਟਨ) ਨੂੰ ਮਿਲ ਰਿਹਾ ਹੈ। ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਵਿੱਚ ਹੋਈ ਬੇਅਦਬੀ ਦੀ ਘਟਨਾ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘‘ਜੇ ਬੇਅਦਬੀ ਦੇ ਪੁਰਾਣੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲੀਆਂ ਹੁੰਦੀਆਂ ਤਾਂ ਅੱਜ ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਸੀ। ਕੁੱਝ ਸਮਾਜ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਮਨ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਪੰਜਾਬ ਵਿੱਚ ਅਮਨ-ਸ਼ਾਂਤੀ ਦੀ ਕਾਮਨਾ ਕੀਤੀ। ਨਵਜੋਤ ਸਿੱਧੂ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਪ੍ਰਤੀ ਭੱਦੀ ਭਾਸ਼ਾ ਬੋਲਣ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਕੋਲ ਅਨਾਪ ਸਰਾਪ ਬੋਲਣ ਤੋਂ ਬਿਨਾਂ ਕੋਈ ਕੰਮ ਨਹੀਂ ਹੈ। ਉਨ੍ਹਾਂ ਸਿੱਧੂ ਨੂੰ ਸ਼ਬਦਾਂ ਦੀ ਮਰਿਆਦਾ ਦਾ ਖ਼ਿਆਲ ਰੱਖਣ ਦੀ ਸਲਾਹ ਦਿੰਦਿਆਂ ਕਿਹਾ, ‘‘ਇੱਜ਼ਤ ਪਾਉਣ ਲਈ ਇੱਜ਼ਤ ਦੇਣੀ ਪੈਂਦੀ ਹੈ। ਜੇ ਸਿੱਧੂ ਦੀ ਮੁੱਖ ਮੰਤਰੀ ਬਣਨ ਦੀ ਐਨੀ ਹੀ ਤਾਂਘ ਹੈ ਤਾਂ ਉਹ ਕਾਂਗਰਸ ਵੱਲੋਂ ਸਰਵੇ ਕਰਾ ਲੈਣ, ਜਿਸ ਨਾਲ ਉਸ ਨੂੰ ਸਚਾਈ ਦਾ ਪਤਾ ਲੱਗ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ