ਖੇਡਾਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਏਗੀ ਭਗਵੰਤ ਮਾਨ ਦੀ ਸਰਕਾਰ: ਬੱਬੀ ਬਾਦਲ

ਕਿਹਾ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਪੁਰਾਣਾ ਰੁਤਬਾ ਬਹਾਲ ਕਰਾਂਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਜਨਵਰੀ:
ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੇ ਖੇਡ ਖ਼ੇਤਰ ਵਿੱਚ ਮਾਣ ਮੱਤਾ ਸਥਾਨ ਰੱਖਣ ਵਾਲਾ ਪੰਜਾਬ ਪਿਛਲੀਆਂ ਸਰਕਾਰਾਂ ਦੀ ਗ਼ਲਤ ਨੀਤੀਆਂ ਕਰਨ ਬਾਕੀ ਸੂਬਿਆਂ ਤੋਂ ਪਿੱਛੇ ਚੱਲਿਆਂ ਗਿਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਅੱਵਲ ਸੂਬਾ ਬਣਾਉਣ ਦਾ ਜੋ ਫੈਸਲਾ ਲਿਆ ਹੈ ਉਹ ਇੱਕ ਕ੍ਰਾਤੀਕਾਰੀ ਫੈਸਲਾ ਸਾਬਿਤ ਹੋਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਤਾਈਕਵਾਡੋਂ ਚੈਂਪੀਅਨਸ਼ਿਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਖਿਡਾਰੀਆਂ ਵਿਚ ਨਵਾਂ ਜੋਸ਼ ਭਰ ਗਈਆਂ ਹਨ ਤੇ ਸ਼ਿਰਕਤ ਕਰਨ ਵਾਲੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੇ ਇਨਾਮ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਧੀਆਂ ਸਟੇਡੀਅਮ, ਕੋਚ ਤੇ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਮੁਹੱਈਆਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਤਾਂ ਜੋ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਪੰਜਾਬ ਦੀ ਖੇਡਾਂ ਵਿੱਚ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ। ਇਸ ਮੌਕੇ ਵਿਨੋਦ ਕੁਮਾਰ ਜਰਨਲ ਸਕੱਤਰ, ਪ੍ਰਵੀਨ ਕੁਮਾਰ, ਰਵਿੰਦਰ ਤਲਵਾੜ, ਨਰਿੰਦਰ ਠਾਕੁਰ,ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਦਲਜੀਤ ਸਿੰਘ, ਸੋਹਣ ਸਿੰਘ, ਗੁਰਦਿਆਲ ਸਿੰਘ, ਨੀਲਮ ਰਾਣੀ, ਯਾਮਨੀ ਗੁਪਤਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…