nabaz-e-punjab.com

ਭਗਵੰਤ ਮਾਨ ਵੱਲੋਂ ਕਾਲੇ ਕਾਨੂੰਨਾਂ ਵਿਰੁੱਧ ਲੋਕ ਸਭਾ ਵਿੱਚ ਕੀਤੀ ਨਾਅਰੇਬਾਜ਼ੀ ਤੋਂ ਕੈਪਟਨ ਦੁਖੀ: ਹਰਪਾਲ ਚੀਮਾ

ਭਗਵੰਤ ਮਾਨ ਵਰਗੇ ਆਮ ਘਰਾਂ ਦੇ ਲੋਕਾਂ ਨੂੰ ਰਾਜਨੀਤੀ ਵਿੱਚ ਦੇਖ ਕੇ ਰਾਜਸ਼ਾਹੀ ਪਰਿਵਾਰ ਚਿੰਤਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਸਬੰਧੀ ਕੀਤੀ ਗਈ ਬਿਆਨਬਾਜ਼ੀ ਉੱਤੇ ਟਿੱਪਣੀ ਕਰਦਿਆ ਕਿਹਾ ਕਿ ਕੈਪਟਨ ਨੂੰ ਇਸ ਗੱਲ ਦਾ ਦੁੱਖ ਹੈ ਕਿ ਭਗਵੰਤ ਮਾਨ ਨੇ ਸੰਸਦ ਭਵਨ ਵਿੱਚ ਉਨਾਂ ਦੇ ਬੋਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕਿਸਾਨਾਂ ਦੇ ਹੱਕ ‘ਚ ਕਾਲੇ ਕਾਨੂੰਨਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਜਦੋਂ ਕਾਂਗਰਸ ਦੇ ਐਮਪੀ ਇਸ ਗੱਲ ਉੱਤੇ ਚੁੱਪੀ ਧਾਰ ਸਕਦੇ ਹਨ ਤਾਂ ਭਗਵੰਤ ਮਾਨ ਨੂੰ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕਰਨ ਦੀ ਦੀ ਜ਼ਰੂਰਤ ਸੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਪਾਰਟੀ ਪ੍ਰਧਾਨ ਭਗਵੰਤ ਮਾਨ ਤਾਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦੇ ਹਨ,, ਪ੍ਰੰਤੂ ਸੇਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦਾ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਵਿਰੋਧ ਕਰਦੀ ਆ ਰਹੀ ਹੈ, ਜਦੋਂ ਕਿ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਨੇ ਕਾਲੇ ਕਾਨੂੰਨਾਂ ਦੇ ਹੱਕ ਵਿੱਚ ਡਟਦੇ ਹੋਏ ਹਾਈਪਾਵਰ ਕਮੇਟੀ ਵਿਚ ਸਹਿਮਤੀ ਦਿੱਤੀ ਸੀ। ਇਸੇ ਕਰਕੇ ਹੀ ਹੁਣ ਉਹ ਅਜਿਹੀਆਂ ਟਿੱਪਣੀਆਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਝੂਠਾ ਬੋਲਣ ਵਾਲੇ ਕੈਪਟਨ ਅਮਰਿੰਦਰ ਸਿੰਘ ਖ਼ੁਦ ਦੱਸਣ ਕਿ ਉਨ੍ਹਾਂ ਕਾਲੇ ਕਾਨੂੰਨਾਂ ਦੇ ਨਾਤੇ ਪੰਜਾਬ ਦੇ ਕਿਸਾਨਾਂ ਨੂੰ 3 ਮਹੀਨੇ ਤੱਕ ਇਹ ਕਿਉਂ ਧੋਖਾ ਵਿੱਚ ਰੱਖਿਆ ਕਿ ਪੰਜਾਬ ਵਿੱਚ ਕਾਲੇ ਕਾਨੂੰਨ ਲਾਗੂ ਨਹੀਂ ਹੋਣਗੇ। ਕੈਪਟਨ ਸਾਹਿਬ ਅਜੇ ਵੀ ਇਹ ਝੂਠ ਬੋਲ ਰਹੇ ਹਨ, ਜਦੋਂ ਕਿ ਉਨ੍ਹਾਂ ਦੀ ਸਰਕਾਰ ਦੇ ਖ਼ੁਦ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਮੰਨ ਚੁੱਕੇ ਹਨ ਕਿ ਪੰਜਾਬ ਵਿੱਚ ਕਾਲੇ ਕਾਨੂੰਨ ਲਾਗੂ ਹੋ ਚੁੱਕੇ ਹਨ। ਮੰਤਰੀ ਆਸ਼ੂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਝੋਨੇ ਦੀ ਫਸਲ ਇਨ੍ਹਾਂ ਕਾਨੂੰਨਾਂ ਦੇ ਤਹਿਤ ਹੀ ਖਰੀਦੀ ਗਈ ਹੈ ਅਤੇ ਆਉਣ ਵਾਲੀ ਕਣਕ ਦੀ ਫਸਲ ਵੀ ਇਨਾਂ ਕਾਨੂੰਨਾਂ ਦੇ ਤਹਿਤ ਹੀ ਖਰੀਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਸਰਹੱਦ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਹ ਬੜੀਆਂ ਉਮੀਦਾਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਉਨਾਂ ਦੇ ਮੁੱਦੇ ਉੱਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਹਨ, ਜਦੋਂ ਕਿ ਬਾਅਦ ਵਿੱਚ ਕੈਪਟਨ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਕਿਸਾਨਾਂ ਦੇ ਮਸਲੇ ਉੱਤੇ ਸ਼ਾਹ ਨੂੰ ਨਹੀਂ ਮਿਲੇ ਸਨ, ਉਹ ਤਾਂ ਅੰਦਰੂਨੀ ਸੁਰੱਖਿਆ ਦੇ ਮਾਮਲੇ ਨੂੰ ਲੈ ਕੇ ਮਿਲੇ ਸਨ। ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਲੋਕਾਂ ਨੂੰ ਇਹ ਵੀ ਦੱਸ ਦਿੰਦੇ ਕਿ ਉਹ ਆਪਣੇ ਪੁੱਤ ਮੋਹ ਵਿੱਚ ਈਡੀ ਦੇ ਕੇਸਾਂ ਨੂੰ ਲੈ ਕੇ ਸੌਦੇਬਾਜ਼ੀ ਕਰਕੇ ਆਏ ਸਨ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਨੇ ਆਪਣੇ ਪੁੱਤਰ ਮੋਹ ਵਿੱਚ ਆਪਣੇ ਕਿਸਾਨਾਂ ਨੂੰ ਹੀ ਪ੍ਰਧਾਨ ਮੰਤਰੀ ਮੋਦੀ ਕੋਲ ਵੇਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਆਪਣੇ ਢੰਗ ਨਾਲ ਲੋਕ ਸਭਾ ਵਿੱਚ ਉਠਾਏ ਗਏ ਮਸਲਿਆਂ ਸਬੰਧੀ ਭਾਸ਼ਣ ਸੁਣਕੇ ਦੇਸ਼ ਦਾ ਬੱਚਾ ਬੱਚਾ ਪਸੰਦ ਕਰਦਾ ਹੈ, ਕੀ ਕੈਪਟਨ ਸਾਹਿਬ ਆਪਣੇ ਕਿਸੇ ਵੀ ਐਮਪੀ ਦਾ ਨਾਮ ਦੱਸਣਗੇ ਜਿਨ੍ਹਾਂ ਨੇ ਲੋਕ ਸਭਾ ਵਿੱਚ ਲੋਕ ਮੁੱਦਿਆਂ ਉੱਤੇ ਗੱਲ ਕੀਤੀ ਹੋਵੇ।
ਉਨ੍ਹਾਂ ਕਿਹਾ ਕਿ ਕੈਪਟਨ ਸਾਹਿਬ ਨੂੰ ਇਹ ਵੀ ਦੁੱਖ ਇਹ ਵੀ ਕਿ ਹੁਣ ਭਗਵੰਤ ਮਾਨ ਵਰਗੇ ਆਮ ਘਰਾਂ ਦੇ ਬੱਚੇ ਲੋਕ ਆਗੂ ਬਣਕੇ ਲੋਕਾਂ ਦੇ ਹੱਕ ਦੀ ਗੱਲ ਕਰਦੇ ਹਨ। ਕੈਪਟਨ ਨੂੰ ਆਪਣੀ ਰਾਜਾਸ਼ਾਹੀ ਦਾ ਵੀ ਖਤਰਾ ਹੈ ਕਿ ਹੌਲੀ ਹੌਲੀ ਆਮ ਲੋਕਾਂ ਦੇ ਹੱਥ ਵਿੱਚ ਸਰਕਾਰਾਂ ਚੱਲੀਆਂ ਜਾਣਗੀਆਂ ਅਤੇ ਰਾਜਵਾੜਿਆਂ ਦੀ ਕਾਇਮ ਕੀਤੀ ਗਈ ਰਾਜਾਸ਼ਾਹੀ ਖ਼ਤਮ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਪੰਜਾਬ ਦਾ ਕਿਸਾਨ ਦਿੱਲੀ ਦੀ ਸਰਹੱਦ ਉੱਤੇ ਕੜਾਕੇ ਦੀ ਠੰਢ ਵਿੱਚ ਅੰਦੋਲਨ ਕਰ ਰਿਹਾ ਹੈ 50 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਅਜੇ ਕਹਿ ਰਹੇ ਹਨ ਕਿ ਸਹੀ ਸਮਾਂ ਆਉਣ ਉੱਤੇ ਉਹ ਕੇਂਦਰੀ ਕਾਨੂੰਨਾਂ ਖ਼ਿਲਾਫ਼ ਕਾਨੂੰਨੀ ਰਾਏ ਲੈਣਗੇ, ਕੀ ਕੈਪਟਨ ਸਾਹਿਬ ਇਹ ਦੱਸਣਗੇ ਕਿ ਉਹ ਸਮਾਂ ਕਦੋਂ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੋਜ਼ਾਨਾ ਦਿੱਲੀ ਦੀ ਸਰਹੱਦ ਉੱਤੋਂ ਕਿਸਾਨਾਂ ਦੀਆਂ ਲਾਸ਼ਾ ਆ ਰਹੀਆਂ ਹਨ, ਕਿਸਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ, ਪ੍ਰੰਤੂ ਕੈਪਟਨ ਕਿਹੜੇ ਸਮੇਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਾਲ ਕੈਪਟਨ ਸਰਕਾਰ ਦੇ ਗਠਜੋੜ ਦੇ ਅਨੇਕਾਂ ਸਬੂਤ ਸਾਹਮਣੇ ਆ ਚੁੱਕੇ ਹਨ, ਪ੍ਰੰਤੂ ਫਿਰ ਵੀ ਕੈਪਟਨ ਆਪਣੀ ਗਲਤੀ ਮੰਨਣ ਦੀ ਬਜਾਏ ਮੋਦੀ-ਸ਼ਾਹ ਵੱਲੋਂ ਜਾਰੀ ਕੀਤੀ ਗਾਈਡਲਾਈਨ ਉੱਤੇ ਕੰਮ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …