ਭਾਈ ਹਰਦੀਪ ਸਿੰਘ ਦੀਆਂ ਸਰਗਰਮੀਆਂ ਤੋਂ ਦੂਜੀ ਪਾਰਟੀਆਂ ਵਿੱਚ ਖਲਬਲੀ ਮਚੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਿੰਘ ਸਭਾ ਪੰਜਾਬ ਦੇ ਕਨਵੀਨਰ ਅਤੇ ਐਸਜੀਪੀਸੀ ਦੇ ਆਜ਼ਾਦ ਮੈਂਬਰ ਭਾਈ ਹਰਦੀਪ ਸਿੰਘ ਮੁਹਾਲੀ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਆਪਣੇ ਸਹਿਯੋਗੀਆਂ ਅਤੇ ਸ਼ੁਭ ਚਿੰਤਕਾਂ ਨਾਲ ਜਨ ਸੰਪਰਕ ਮੁਹਿੰਮ ਦੇ ਤਹਿਤ ਲਗਾਤਾਰ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੇ ਚਲਦਿਆਂ ਸੱਤਾਧਾਰੀ ਗੱਠਜੋੜ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਕਾਂਗਰਸੀਆਂ ਵਿੱਚ ਅਜੀਬ ਜਿਹੀ ਖਲਬਲੀ ਮਚ ਗਈ ਹੈ, ਕਿਉਂਕਿ ਇਸ ਤੋਂ ਪਹਿਲਾਂ ਭਾਈ ਹਰਦੀਪ ਸਿੰਘ ਹਮੇਸ਼ਾਂ ਸਿਰਫ਼ ਧਾਰਮਿਕ ਅਤੇ ਪੰਥਕ ਮੁੱਦਿਆਂ ਨੂੰ ਉਭਾਰਿਆ ਜਾਂਦਾ ਰਿਹਾ ਹੈ ਪ੍ਰੰਤੂ ਹੁਣ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸਿਆਸੀ ਸਰਗਰਮੀਆਂ ਨੇ ਦੂਜੀ ਪਾਰਟੀਆਂ ਦੇ ਆਗੂਆਂ ਦੀ ਨੀਂਦ ਉੱਡਾ ਦਿੱਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸ੍ਰ. ਹਰਦੀਪ ਸਿੰਘ ਆਪ ਦੀ ਟਿਕਟ ’ਤੇ ਮੁਹਾਲੀ ਤੋਂ ਚੋਣ ਲੜਨ ਲਈ ਗਰਾਊਂਡ ਪੱਧਰਾ ਕਰ ਰਹੇ ਹਨ।
ਇਸੇ ਦੌਰਾਨ ਭਾਈ ਹਰਦੀਪ ਸਿੰਘ ਵੱਲੋਂ ਮੁਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਸਿਆਊ, ਚਿੱਲਾ, ਮਨੌਲੀ ਦੇ ਪਤਵੰਤਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਮੌਜੂਦਾ ਰਾਜਨੀਤਿਕ ਅਤੇ ਪੰਥਕ ਸਰੋਕਾਰਾਂ ਬਾਰੇ ਸਿਰਜੋੜ ਕੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਮੇਂ ਦੀ ਅਹਿਮ ਲੋੜ ਹੈ ਕਿ ਪੰਜਾਬ ਦੀ ਰਾਜਨੀਤੀ ਅਤੇ ਪੰਥਕ ਸਰੋਕਾਰਾਂ ਵਿੱਚ ਸਿਧਾਂਤਕ ਤਬਦੀਲੀ ਹੋਵੇ, ਤਾਂ ਹੀ ਆਮ ਜਨਤਾ ਦੀ ਨਿਘਰ ਰਹੀ ਦਸ਼ਾ ਵਿੱਚ ਸੁਧਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਵਿਰਸਾ ਨਿੱਜ ਤੋਂ ਉਪਰ ਉਠ ਕੇ ਸਰਬੱਤ ਦੇ ਭਲੇ ਦਾ ਸਬਕ ਸਿਖਾਂਦਾ ਹੈ। ਗੁਰੂ ਸਾਹਿਬ ਦੇ ਸਾਹਿਬਜਾਦਿਆਂ ਵੱਲੋਂ ਆਮ ਲੋਕਾਂ ਦੇ ਹੱਕ, ਇਨਸਾਫ ਅਤੇ ਸੱਚ ਲਈ ਦਿੱਤੀ ਸ਼ਹਾਦਤ ਦਾ ਜਿਕਰ ਕਰਦਿਆਂ ਹਰਦੀਪ ਸਿੰਘ ਨੇ ਕਿਹਾ ਕਿ ਜ਼ਿਆਦਤੀਆਂ ਦੇ ਖਿਲਾਫ ਖੜੇ ਹੋਣਾ ਅਤੇ ਲੋਕਹਿਤ ਲਈ ਸੰਘਰਸ਼ ਕਰਨਾ ਮਨੁੱਖੀ ਧਰਮ ਹੈ। ਇਹ ਇਤਿਹਾਸਕ ਪਿਛੋਕੜ ਸਾਡੇ ਚੰਗੇ ਭਵਿੱਖ ਦਾ ਮਾਰਗ ਦਰਸ਼ਕ ਹੋ ਸਕਦਾ ਹੈ। ਉਨ੍ਹਾਂ ਪੰਜਾਬ ਅਤੇ ਵਿਸ਼ੇਸ਼ਕਰ ਇਲਾਕੇ ਦੇ ਰਾਜਸੀ ਤੇ ਸਮਾਜਿਕ ਮੁੱਦਿਆਂ ਉੱਛੇ ਗੰਭੀਰ ਚਰਚਾ ਕਰਦਿਆਂ ਕਿਹਾ ਕਿ ਮਾੜੇ ਹਾਲਾਤਾਂ ਲਈ ਜ਼ਿੰੰਮੇਵਾਰ ਧਿਰਾਂ ਦੇ ਖ਼ਿਲਾਫ਼ ਕਮਰ ਕਸੇ ਕਰਨ ਦੀ ਲੋੜ ਹੈ। ਜਿਸ ਲਈ ਸਾਰਿਆਂ ਨੂੰ ਆਪਸ ਵਿੱਚ ਮਿਲ ਜੁਲ ਕੇ ਸਾਂਝੇ ਯਤਨਾਂ ਦੀ ਲੋੜ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…