Share on Facebook Share on Twitter Share on Google+ Share on Pinterest Share on Linkedin ਸਿੱਖ ਡਰਾਈਵਰ ਦੀ ਕੁੱਟਮਾਰ ਕਰਨ ਵਾਲੇ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਜਾਵੇ: ਭਾਈ ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ: ਪਿਛਲੇ ਦਿਨੀਂ ਦਿੱਲੀ ਵਿੱਚ ਸਿੱਖ ਡਰਾਈਵਰ ਅਤੇ ਉਸ ਦੇ ਨਾਬਾਲਗ ਬੇਟੇ ’ਤੇ ਸ਼ਰ੍ਹੇਆਮ ਤਸ਼ੱਦਦ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਲਗੀਧਰ ਸੇਵਕ ਜਥਾ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਇਸ ਘਟਨਾ ਲਈ ਜ਼ਿੰਮੇਵਾਰ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕੀਤਾ ਜਾਵੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਸਿੱਖ ਡਰਾਈਵਰ ਅਤੇ ਉਸ ਦੇ ਨਾਬਾਲਗ ਬੇਟੇ ਦੀ ਬੜੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੁੜ ਤੋਂ ਨਵੰਬਰ 1984 ਦੇ ਜ਼ਖ਼ਮ ਹਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿੱਲੀ ਵਿੱਚ ਮੋਦੀ ਸਰਕਾਰ ਬਣੀ ਹੈ। ਉਦੋਂ ਤੋਂ ਦੇਸ਼ ਭਰ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਈ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਵਿੱਚ ਹਿੰਦੂ ਧਰਮ ਦੀ ਰੱਖਿਆ ਲਈ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣਾ ਬਲੀਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਦੇ ਬਲੀਦਾਨ ਲਈ ਹਿੰਦੂਆਂ ਨੂੰ ਸਿੱਖਾਂ ਦਾ ਅਹਿਸਾਨ ਮੰਨਣ ਦੀ ਥਾਂ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਨੇ ਸ਼ਰ੍ਹੇਆਮ ਗੁੰਡਾਗਰਦੀ ਕਰਕੇ ਦੇਸ਼ ਵਿੱਚ ਅਮਨ ਸ਼ਾਂਤੀ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਅੰਦੋਲਨ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ ਪਰ ਅਜੋਕੇ ਸਮੇਂ ਵਿੱਚ ਦੇਸ਼ ਵਿੱਚ ਸਿੱਖਾਂ ਉੱਤੇ ਜੁਲਮ ਢਾਹੇ ਜਾ ਰਹੇ ਹਨ। ਉਨ੍ਹਾਂ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਇਸ ਘਟਨਾਕ੍ਰਮ ਲਈ ਜ਼ਿੰਮੇਵਾਰ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਭਵਿੱਖ ਵਿੱਚ ਸਿੱਖਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯਕੀਨੀ ਬਣਾਇਆ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ