ਭਾਈ ਲਖਵਿੰਦਰ ਸਿੰਘ ਦੀ 26ਵੀਂ ਸੀਡੀ ‘ਦੁਖ ਭੰਜਨੁ ਤੇਰਾ ਨਾਮ ਜੀ’ ਰਿਲੀਜ਼

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੀਤੀ ਭਾਈ ਲਖਵਿੰਦਰ ਸਿੰਘ ਦੀ ਪ੍ਰਸ਼ੰਸ਼ਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਪੰਥ ਦੇ ਮਹਾਨ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੀ 26ਵੀਂ ਸੀਡੀ ‘ਦੁਖ ਭੰਜਨੁ ਤੇਰਾ ਨਾਮੁ ਜੀ’ ਅਕਾਲ ਪੁਰਖ ਵਾਹਿਗੁਰੂ ਜੀ ਦੀ ਅਪਾਰ ਬਖਸ਼ਿਸ਼ ਕਿਰਪਾ ਰਹਿਮਤ ਸਦਕਾ ਸੰਗਤਾਂ ਵਿੱਚ ਗੁਰਬਾਣੀ ਦਾ ਅਣਮੁੱਲਾ ਰਸ ਬਿਖੇਰਨ ਲਈ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿੱਚ ਵਿਸ਼ੇਸ਼ ਸਮਾਗਮ ਦੌਰਾਨ ਗਿਆਨੀ ਰਘੁਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਚਾ ਧਨੁ ਸਾਹਿਬ, ਇੰਜੀਨੀਅਰ ਸਰਬਜੀਤ ਸਿੰਘ ਸੋਹਲ ਅਤੇ ਹੋਰ ਪ੍ਰਬੰਧਕਾਂ ਵੱਲੋਂ ਰਿਲੀਜ਼ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਸੀ.ਡੀਆਈ.ਵੀ.ਵਾਈ ਗਰੁੱਪ ਆਫ਼ ਹਸਪਤਾਲ ਦੇ ਚੇਅਰਮੈਨ ਗੁਰਤੇਜ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਡਾ. ਕੰਵਲਦੀਪ ਕੌਰ ਵੱਲੋਂ ਸਪੌਂਸਰ ਕਰਕੇ ਸਰਬ ਸਾਂਝੀ ਗੁਰਬਾਣੀ ਕੰਪਨੀ ਲੁਧਿਆਣਾ ਤੋਂ ਤਿਆਰ ਕਰਵਾ ਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਪ੍ਰੇਮ ਭੇਟਾ ਵਜੋਂ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸੀਡੀ ਵਿੱਚ 32 ਸ਼ਬਦ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜਿੱਥੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਆਪਣੀ ਮਧੁਰ ਆਵਾਜ਼ ਵਿੱਚ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਨ, ਉੱਥੇ ਲੋੜਵੰਦ ਬੱਚਿਆਂ ਨੂੰ ਮੁਫ਼ਤ ਕੀਰਤਨਦੀ ਸਿਖਲਾਈ ਵੀ ਦਿੰਦੇ ਹਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਜ਼ਰੂਰਤਮੰਦ ਬੱਚਿਆਂ ਲਈ ਹਾਰਮੋਨਿਅਮ, ਤਬਲਾ ਆਦਿ ਸਾਜ਼ਾਂ ਦੀ ਵੀ ਮੁਫ਼ਤ ਵਿਚ ਸੇਵਾ ਕਰਦੇ ਹਨ, ਜੋ ਕਿ ਇੱਕ ਬਹੁਤ ਸ਼ਲਾਘਾਯੋਗ ਉਪਰਾਲਾ ਹੈ।
ਉਨ੍ਹਾਂ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨੇ ਵੀ ਭਾਈ ਸਾਹਿਬ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਉਨ੍ਹਾਂ ਦੀ ਭਰਵੀਂ ਪ੍ਰਸ਼ੰਸ਼ਾ ਕੀਤੀ ਹੈ ਅਤੇ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਵਾਹਿਗੁਰੂ ਜੀ ਭਾਈ ਸਾਹਿਬ ’ਤੇ ਮੇਹਰ ਭਰਿਆ ਹੱਥ ਰੱਖਣ ਅਤੇ ਇਸੇ ਤਰ੍ਹਾਂ ਪੰਥ ’ਤੇ ਕੌਮ ਦੀ ਸੇਵਾ ਨਿਭਾਉਂਦੇ ਰਹਿਣ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕਰਦੇ ਰਹਿਣ।
ਇਸ ਮੌਕੇ ਇੰਜੀਨੀਅਰ ਸਰਬਜੀਤ ਸਿੰਘ ਸੋਹਲ, ਪ੍ਰਧਾਨ ਪਰਮਜੀਤ ਸਿੰਘ ਗਿੱਲ, ਜਨਰਲ ਸਕੱਤਰ ਬਲਵਿੰਦਰ ਸਿੰਘ, ਮੀਤ ਪ੍ਰਧਾਨ ਅਰਵਿੰਦਰ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਹਰਮੋਹਿੰਦਰ ਸਿੰਘ, ਚਰਨ ਸਿੰਘ ਅਤੇ ਹਰਦੇਵ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ: ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ’ਤੇ ਅਮਲ ਕਰਨ ਦੀ ਲੋੜ: ਕੁਲਵੰਤ ਸਿੰਘ

ਪ੍ਰਕਾਸ਼ ਪੁਰਬ: ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸੰਦੇਸ਼ ’ਤੇ ਅਮਲ ਕਰਨ ਦੀ ਲੋੜ: ਕੁਲਵੰਤ ਸਿੰਘ ਮੁਹਾਲੀ…