nabaz-e-punjab.com

h2> ਭਾਈ ਨਿਰਮਲ ਸਿੰਘ ਖਾਲਸਾ ਸਦਾ ਹੀ ਸਿੱਖ ਸੰਗਤ ਦੇ ਹਿਰਦਿਆਂ ’ਚ ਵਸੇ ਰਹਿਣਗੇ: ਬਡਹੇੜੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਪਰੈਲ:
ਉੱਘੇ ਸਿੱਖ ਸਮਾਜ ਦੇਵੀ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਅੱਜ ਸਦੀਵੀ ਵਿਛੋੜਾ ਦੇਣ ਵਾਲੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਜਿੱਥੇ ਸਮੁੱਚੀ ਮਨੁੱਖਤਾ ਖ਼ਾਸ ਕਰਕੇ ਸਿੱਖ ਸੰਗਤ ਦੇ ਹਿਰਦਿਆਂ ਵਿੱਚ ਸਦਾ ਵਸੇ ਰਹਿਣਗੇ ਉੱਥੇ ਸਿੱਖ ਸਮਾਜ ਉਨ੍ਹਾਂ ਦਾ ਸਦਾ ਰਿਣੀ ਰਹੇਗਾ। ਸ੍ਰੀ ਬਡਹੇੜੀ ਨੇ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਭਾਈ ਨਿਰਮਲ ਸਿੰਘ ਪਦਮਸ਼੍ਰੀ ਦਾ ਸਨਮਾਨ ਪ੍ਰਾਪਤ ਕਰਨ ਵਾਲ਼ੇ ਪਹਿਲੇ ਰਾਗੀ ਸਨ ਉਨ੍ਹਾਂ ਨੇ ਤੰਤੀ ਸਾਜ਼ਾਂ ਵਿੱਚ ਕੀਰਤਨ ਕਰਕੇ ਇਸ ਇਤਿਹਾਸਕ ਪ੍ਰੰਪਰਾ ਨੂੰ ਕਾਇਮ ਰੱਖਣ ਵਿੱਚ ਅਹਿਮ ਯੋਗਦਾਨ ਪਾਇਆ।
ਭਾਈ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ਼ ਸਾਰੀ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ ਵਾਹਿਗੁਰੂ ਕਿਰਪਾ ਕਰੇ ਉਨ੍ਹਾਂ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਪਰਿਵਾਰ ਅਤੇ ਕੌਮ ਨੂੰ ਇਹ ਸਦਮਾ ਬਰਦਾਸ਼ਤ ਕਰਨ ਦਾ ਬੱਲ ਬਖ਼ਸ਼ੇ। ਵਾਹਿਗੁਰੂ ਭਾਈ ਸਾਹਿਬ ਦੇ ਪਰਿਵਾਰ ਜੋ ਕਰੋਨਾਵਾਇਰਸ ਦੇ ਕਾਰਨ ਇਲਾਜ਼ ਕਰਵਾ ਰਿਹੈ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਜਲਦੀ ਸਿਹਤਯਾਬੀ ਬਖ਼ਸ਼ੇ। ਇਸ ਦੇ ਨਾਲ਼ ਹੀ ਬਡਹੇੜੀ ਨੇ ਭਾਈ ਸਾਹਿਬ ਦਾ ਵੇਰਕਾ ਸ਼ਮਸ਼ਾਨ-ਘਾਟ ਵਿੱਚ ਅੰਤਿਮ ਸੰਸਕਾਰ ਨਾ ਕੀਤੇ ਜਾਣ ਵਾਲੀ ਕਰਤੂਤ ਦੀ ਘਟਨਾ ਨੂੰ ਮੂਰਖਤਾ ਅਤੇ ਨਿੰਦਣਯੋਗ ਕਰਾਰ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…