ਭਾਈ ਆਰ ਪੀ ਸਿੰਘ ਨੂੰ ਸਦਮਾ, ਸੁਹਰਾ ਡਾ. ਇੰਦਰਜੀਤ ਸਿੰਘ ਦਾ ਅਕਾਲ ਚਲਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਅੰਤਰਰਾਸ਼ਟਰੀ ਅਖੰਡ ਕੀਰਤਨੀ ਜੱਥਾ ਦੇ ਮੁੱਖ ਦੇ ਬੁਲਾਰਾ ਭਾਈ ਆਰ ਪੀ ਸਿੰਘ ਨੂੰ ਉਸ ਸਮੇਂ ਵੱਡਾ ਘਾਟਾ ਪਿਆ ਜਦੋਂ ਉਨ੍ਹਾਂ ਦੇ ਸੁਹਰਾ ਸਾਹਿਬ ਡਾ. ਇੰਦਰਜੀਤ ਸਿੰਘ (92) ਅਕਾਲ ਚਲਾਣਾ ਕਰ ਗਏ। ਭਾਈ ਆਰ ਪੀ ਸਿੰਘ ਨੇ ਦੱਸਿਆ ਕਿ ਡਾ. ਇੰਦਰਜੀਤ ਸਿੰਘ ਪਿੱਛਲੇ ਕੁੱਝ ਦਿਨਾਂ ਤੋਂ ਸੰਕੇਤਕ ਬਿਮਾਰੀ ਕਾਰਨ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਰਹੇ ਹਨ ਪ੍ਰੰਤੂ ਹੁਣ ਡਾਕਟਰਾਂ ਦੇ ਕਹਿਣ ’ਤੇ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ। ਉਨ੍ਹਾਂ ਨੇ ਮੰਗਲਵਾਰ ਨੂੰ ਸਵੇਰੇ ਲਗਭਗ 5 ਵਜੇ ਆਖਰੀ ਸਾਹ ਲਿਆ। ਭਾਈ ਆਰ ਪੀ ਸਿੰਘ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਗਿਆਨੀ ਡਾ. ਇੰਦਰਜੀਤ ਸਿੰਘ ਦਾ ਅੰਤਿਮ ਸਸਕਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸ਼ਮਸ਼ਾਨਟਘਾਟ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੁੱਧਵਾਰ ਸਵੇਰੇ ਫੁੱਲ ਚੁਗੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 30 ਦਸੰਬਰ 2017 ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਕੀਰਤਨ ਉਪਰੰਤ ਅੰਤਿਮ ਅਰਦਾਸ ਗੁਰੂਦੁਆਰਾ ਸਾਚਾ ਧਨੁ ਸਾਹਿਬ ਵਿਖੇ ਹੋਵੇਗੀ। ਡਾ. ਇੰਦਰਜੀਤ ਸਿੰਘ ਦੇ ਅੰਤਿਮ ਸਸਕਾਰ ਮੌਕੇ ਅਖੰਡ ਕੀਰਤਨੀ ਜੱਥੇ ਦੇ ਸਿੰਘ ਅਤੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ, ਹਰਮੋਹਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਗਿੱਲ ਪ੍ਰਧਾਨ, ਗੁਰਦੁਆਰਾ ਸਾਚਾ ਧੰਨ ਸਾਹਿਬ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋਂ, ਭਵਦੀਪ ਸਿੰਘ, ਪ੍ਰੋ. ਮੇਹਰ ਸਿੰਘ ਮੱਲ੍ਹੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…