nabaz-e-punjab.com

ਭਾਈ ਵੀਰ ਸਿੰਘ ਗੁਰਮਤਿ ਕਾਲਜ ਦੀ ਸ਼ੁਰੂਆਤ 13 ਜੁਲਾਈ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ
ਨਾਨਕਸਰ ਕਾਉਂਕੇ (ਨੇੜੇ ਜਗਰਾਓਂ) ਵਿਖੇ ਭਾਈ ਵੀਰ ਸਿੰਘ ਗੁਰਮਤਿ ਕਾਲਜ ਦਾ ਆਰੰਭ 13 ਜੁਲਾਈ ਨੂੰ ਕੀਤਾ ਜਾ ਰਿਹਾ ਹੈ। ਅੱਜ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਜਤਿੰਦਰਪਾਲ ਸਿੰਘ ਜੇਪੀ ਦੇ ਮੁਹਾਲੀ ਸਥਿਤ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ 13 ਜੁਲਾਈ ਨੂੰ ਸਵੇਰੇ 9 ਤੋਂ 12 ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਉਪਰੰਤ ਕਾਲਜ ਦਾ ਸ਼ੈਸਨ ਸ਼ੁਰੂ ਹੋਵੇਗਾ।
ਇਸ ਮੌਕੇ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦਸਿਆ ਕਿ ਇਸ ਕਾਲਜ ਵਿੱਚ ਬਾਰ੍ਹਵੀਂ ਪਾਸ ਵਿਦਿਆਰਥੀ ਦਾਖ਼ਲਾ ਲੈ ਸਕਦੇ ਹਨ। ਇਸ ਕਾਲਜ ਵਿਚ ਤਿੰਨ ਸਾਲਾ ਡਿਪਲੋਮਾ ਵਿੱਚ ਗੁਰਮਤਿ ਸਟੱਡੀਜ ਅਤੇ ਨਾਲ ਹੀ ਗਰੈਜੂਏਸ਼ਨ ਦੀ ਡਿਗਰੀ ਕਰਵਾਈ ਜਾਵੇਗੀ। ਵਿਦਿਆਰਥੀਆਂ ਤੋਂ ਸਿਰਫ ਦਾਖਲਾ ਫੀਸ ਹੀ ਲਈ ਜਾਵੇਗੀ। ਬਾਕੀ ਸਾਰੀ ਪੜ੍ਹਾਈ, ਰਿਹਾਇਸ਼ ਅਤੇ ਭੋਜਨ ਮੁਫਤ ਦਿਤਾ ਜਾਵੇਗਾ। ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਹੋਣ ਉਪਰੰਤ ਧਾਰਮਿਕ ਖੇਤਰ ਵਿੱਚ ਨਿਯੁਕਤ ਕੀਤਾ ਜਾਵੇਗਾ। ਉਹਨਾਂ ਦਸਿਆ ਕਿ ਇਸ ਸਮਾਗਮ ਵਿੱਚ ਸ਼ ਕਿਰਪਾਲ ਸਿੰਘ ਬੰਡੂਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਕਮੇਟੀ ਮੈਂਬਰ ਵੀ ਸ਼ਾਮਲ ਹੋਣਗੇ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…