Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਆਏ ਹੜ੍ਹਾਂ ਲਈ ਭਾਖੜਾ ਬੋਰਡ ਮੈਨੇਜਮੈਂਟ ਜ਼ਿੰਮੇਵਾਰ: ਗੁਰਜੀਤ ਝਾਂਮਪੁਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੁਰੰਤ ਪੀੜਤਾਂ ਦੇ ਜਾਨ ਮਾਲ ਦੇ ਨੁਕਸਾਨ ਦੀ ਭਰਪਾਈ ਕਰੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ: ਕੇਂਦਰ ਸਰਕਾਰ ਅਤੇ ਗੁਆਂਢੀ ਸੂਬਾ ਹਰਿਆਣਾ ਦੀਆਂ ਸਰਕਾਰਾਂ ਹਮੇਸ਼ਾ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕਰਦੀਆਂ ਰਹੀਆਂ ਹਨ। ਬੀਤ ਦਿਨੀਂ ਪੰਜਾਬ ਵਿੱਚ ਆਏ ਹੜ੍ਹਾਂ ਲਈ ਭਾਖੜਾ ਬਿਆਸ ਪ੍ਰਬੰਧਕ ਬੋਰਡ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਜਿਸ ਦੀ ਜ਼ਿੰਮੇਵਾਰੀ ਫਿਕਸ ਹੋਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਬਾਰਡਰ ਤੇ ਹਾਂਸੀ ਬੁਟਾਣਾ ਨਹਿਰ ਤੇ ਚੱਲ ਰਹੇ ਪਾਣੀ ਨੂੰ ਬੰਦ ਕਰਕੇ ਪੰਜਾਬ ਵੱਲੋਂ ਮੁੜਨ ਦੇ ਖ਼ਤਰੇ ਕਾਰਨ ਪੰਜਾਬ ਦੀ ਹਜ਼ਾਰਾਂ ਏਕੜ ਬਰਬਾਦ ਹੋਣ ਦੇ ਡਰੋ ਕਾਰਨ ਫਤਹਿਗੜ੍ਹ ਸਾਹਿਬ ਦੇ ਪਿੰਡ ਝਾਂਮਪੁਰ ਦੇ ਗੁਰਜੀਤ ਸਿੰਘ ਝਾਂਮਪੁਰ ਵੱਲੋਂ ਗੇਟਾਂ ਤੇ ਚੜ੍ਹਕੇ ਖ਼ੁਦਕਸ਼ੀ ਕਰਨ ਦੀ ਧਮਕੀ ਦੇਕੇ ਪਾਣੀ ਚਾਲੂ ਕਰਵਾਉਣ ਦੀ ਫੇਸਬੁਕ ਤੇ ਲਾਇਵ ਵੀਡੀਓ ਦੇ ਵਾਇਰਲ ਹੋਣ ਅਤੇ ਸੁਰਖੀਆ ਵਿੱਚ ਆਉਣ ’ਤੇ ਬਾਅਦ ਅਜ ਮੁਹਾਲੀ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਵੱਧ ਬਾਰਸ਼ ਪੈਣ ਕਾਰਨ ਨਹੀਂ ਬਣ ਬਲਕੇ ਭਾਖੜਾ ਡੈਮ ਪ੍ਰਬੰਧਕੀ ਬੋਰਡ ਵੱਲੋਂ ਡੈਮ ਦੀ ਕਪੈਸਿਟੀ ਰਹਿੰਦੇ ਹੋਏ ਵੀ ਵੱਡੀ ਮਾਤਰਾ ਵਿੱਚ ਪਾਣੀ ਛੱਡ ਕੇ ਲੋਕਾਂ ਦੇ ਜਾਨ ਮਾਲ ਦਾ ਨੁਕਸਾਨ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਗਿਆ ਹੈ ਕਿ ਕੇਂਦਰ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰ ਰਹੀ ਹੈ ਜੋ ਕਿ ਪੰਜਾਬ ਨੂੰ ਹੜ੍ਹਾਂ ਦੀ ਸਥਿਤੀ ਨਾਲ ਨਿਬੜਨ ਲਈ ਬਾਕੀ ਸੂਬਿਆਂ ਵਾਂਗ ਰਿਲੀਫ਼ ਨਹੀ ਦੇ ਰਹੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕੇਂਦਰ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਬਹਾਦਰੀ ਅਤੇ ਸਭਦਾ ਭਲਾ ਲੋਚਣ ਵਾਲੇ ਪੰਜਾਬੀਆਂ ਨੂੰ ਕਸ਼ਮੀਰੀ ਦੀ ਸਥਿਤੀ ਨਾਲ ਜੋੜਕੇ ਵੇਖ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਦੀ ਸਰਕਾਰ ਤੁਰੰਤ ਹੜ੍ਹ ਪੀੜਤਾਂ ਦੀ ਜਾਨ ਮਾਲ ਦੇ ਨੁਕਸਾਨ ਦੀ ਭਰਪਾਈ ਤੁਰੰਤ ਕਰੇ। ਪੰਜਾਬ ਦੇ ਕਿਸਾਨਾਂ ਦੇ ਹਰ ਕਿਸਮ ਦੇ ਕਰਜ਼ਿਆਂ ਤੇ ਲੀਕ ਮਾਰੀ ਜਾਵੇ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਕਾਰਵਾਈ ਦੀ ਨਿਰਪੱਖ ਜਾਂਚ ਕਰਵਾ ਕੇ ਬਣਦੀ ਕਾਰਵਾਈ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ