Share on Facebook Share on Twitter Share on Google+ Share on Pinterest Share on Linkedin ਭਾਰਤੀ ਕਿਸਾਨ ਯੂਨੀਅਨ ਵੱਲੋਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਵਫ਼ਦ ਵੱਲੋਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਸਬੰਧੀ ਅੱਜ ਮੁਹਾਲੀ ਵਿੱਚ ਏਡੀਸੀ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੱਖੋ ਵੱਖਰੇ ਮੰਗ ਪੱਤਰ ਭੇਜੇ ਗਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੇਹਰ ਸਿੰਘ ਥੇੜ੍ਹੀ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਸਰਕਾਰਾਂ ਦੀ ਅਣਦੇਖੀ ਦੇ ਚੱਲਦਿਆਂ ਮੌਜੂਦਾ ਸਮੇਂ ਵਿੱਚ ਕਿਸਾਨੀ ਕਿੱਤਾ ਘਾਟੇ ਵਾਲਾ ਬਣ ਕੇ ਰਹਿ ਗਿਆ ਹੈ ਅਤੇ ਕਿਸਾਨ ਆਰਥਿਕ ਤੰਗੀਆਂ ਕਾਰਨ ਖ਼ੁਦਕੁਸ਼ੀਆਂ ਦੇ ਰਾਹ ਪੈ ਗਏ ਹਨ। ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਸਮੇਤ ਹੋਰ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਵਾਅਦਿਆਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਆਵਾਰਾ ਪਸ਼ੂ ਅਤੇ ਆਵਾਰਾ ਕੁੱਤੇ ਕਿਸਾਨਾਂ ਦੀਆਂ ਫਸਲਾਂ ਦਾ ਬਹੁਤ ਨੁਕਸਾਨ ਕਰਦੇ ਹਨ। ਇਹ ਆਵਾਰਾ ਜਾਨਵਰ ਕਿਸਾਨਾਂ ਦੀਆਂ ਫਸਲਾਂ ਉਜਾੜ ਦਿੰਦੇ ਹਨ। ਉਂਜ ਵੀ ਇਨ੍ਹਾਂ ਜਾਨਵਰਾਂ ਕਾਰਨ ਰੋਜ਼ਾਨਾ ਸੜਕ ਹਾਦਸੇ ਵੀ ਵਾਪਰ ਰਹੇ ਹਨ। ਲੇਕਿਨ ਸਰਕਾਰਾਂ ਵੱਲੋਂ ਆਵਾਰਾ ਪਸ਼ੂਆਂ ਅਤੇ ਜੰਗਲੀ ਜਾਨਵਰਾਂ ਦੀ ਸਮੱਸਿਆ ਦੇ ਹੱਲ ਲਈ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸਵਾਮੀਨਾਥਨ ਰਿਪੋਰਟ ਨੂੰ ਹੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕ ਸਭਾ ਚੋਣਾਂ ਸਬੰਧੀ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ, ਮੀਤ ਪ੍ਰਧਾਨ ਜਸਵੰਤ ਸਿੰਘ ਭੁੱਖੜੀ, ਜਨਰਲ ਸਕੱਤਰ ਗਿਆਨ ਸਿੰਘ ਧੜਾਕ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਖੇੜੀ, ਬਲਾਕ ਪ੍ਰਧਾਨ ਮਾਜਰੀ ਬਲਜਿੰਦਰ ਸਿੰਘ ਭਜੌਲੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ