ਭਾਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ

ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਜਨਵਰੀ:
ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਵੱਲੋਂ ਅਨਾਜ ਮੰਡੀ ਖਰੜ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਮੁਹਾਲੀ ਪ੍ਰਧਾਨ ਰਵਿੰਦਰ ਸਿੰਘ ਦੇਹ ਕਲਾਂ ਨੇ ਦੱਸਿਆ ਕਿ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਵੱਲੋਂ ਗੰਦਾ ਪਾਣੀ ਧਰਤੀ ਵਿੱਚ ਸੁੱਟਣ ਕਾਰਨ ਇਲਾਕੇ ਦਾ ਪਾਣੀ ਖਰਾਬ ਹੋ ਗਿਆ ਹੈ, ਜਿਸ ਕਾਰਨ ਇਲਾਕੇ ਵਿੱਚ ਭਿਆਨਕ ਬਿਮਾਰੀਆਂ ਫੈਲ ਰਹੀਆਂ ਹਨ ਅਤੇ ਫਸਲਾਂ ਖਰਾਬ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਵੱਲੋਂ ਪਾਣੀ ਵਿੱਚ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ ਮਸਲਾ ਹਲ ਕਰਨ ਤੋਂ ਪੰਜਾਬ ਦੀ ਆਪ ਸਰਕਾਰ ਟਾਲ ਮਟੌਲ ਕਰ ਰਹੀ ਹੈ।
ਉਹਨਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਦੇ ਖਰੜ, ਘੜੂੰਆਂ, ਡੇਰਾਬੱਸੀ ਅਤੇ ਹੋਰ ਇਲਾਕਿਆਂ ਦਾ ਗੰਦਾ ਪਾਣੀ ਬਿਨਾਂ ਟਰੀਟ ਕੀਤਿਆਂ ਪਿੰਡਾਂ ਵੱਲ ਸੁਟਿਆ ਜਾ ਰਿਹਾ ਹੈ ਜਿਸ ਕਾਰਨ ਇਸ ਇਲਾਕੇ ਦੇ ਪਿੰਡਾਂ ਦਾ ਪਾਣੀ ਖਰਾਬ ਹੋ ਰਿਹਾ ਹੈ। ਉਹਨਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਨੂੰ ਗੰਦੇ ਪਾਣੀ ਦਾ ਹੱਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ ਅਤੇ ਇਲਾਕੇ ਦੀਆਂ ਫੈਕਟਰੀਆਂ ਦਾ ਗੰਦਾ ਪਾਣੀ ਟਰੀਟ ਕਰਕੇ ਪਿੰਡਾਂ ਦੇ ਖੇਤਾਂ ਵੱਲ ਛੱਡਣਾਂ ਚਾਹੀਦਾ ਹੈ। ਇਸ ਮੌਕੇ ਕਿਸਾਨ ਆਗੂ ਗਿਆਨ ਸਿੰਘ ਧੜਾਕ, ਰਣਜੀਤ ਸਿੰਘ ਬਾਸੀਆਂ, ਹਰਨੇਕ ਸਿੰਘ ਨਿਆਮੀਆਂ, ਹਰਬਚਨ ਲਾਲ ਰੰਗੀਆਂ, ਚੇਤੰਨ ਸਿੰਘ ਖੂਨੀਮਾਜਰਾ, ਬਲਬੀਰ ਸਿੰਘ ਧੜਾਕ, ਹਰਵਿੰਦਰ ਸਿੰਘ, ਹਰਪਾਲ ਸਿੰਘ, ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ ਨਡਿਆਲੀ, ਬਲਵੀਰ ਸਿੰਘ ਹੁਲਕਾ, ਹਰਦਿਆਲ ਸਿੰਘ ਰਡਿਆਲਾ, ਮੇਹਰ ਸਿੰਘ ਥੇੜੀ, ਹਕੀਕਤ ਸਿੰਘ ਘੜੂੰਆਂ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Vigilance Bureau arrests ASI for taking Rs 15,000 bribe

Vigilance Bureau arrests ASI for taking Rs 15,000 bribe Chandigarh 29 January 2025 : The P…