ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਟਰੈਵਲ ਏਜੰਟ ਦੇ ਦਫ਼ਤਰ ਬਾਹਰ ਦਿੱਤਾ ਧਰਨਾ

ਨਬਜ਼-ਏ-ਪੰਜਾਬ, ਮੁਹਾਲੀ, 16 ਨਵੰਬਰ:
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਭਵਾਨੀਗੜ੍ਹ ਬਲਾਕ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਪੈੱ੍ਰਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਦੀ ਅਗਵਾਈ ਹੇਠ ਅੱਜ ਮੁਹਾਲੀ ਦੇ ਸੈਕਟਰ-118 ਸਥਿਤ ਪਲੈਨਟ ਗਾਈਡ ਟਰੈਵਲ ਏਜੰਟ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟ ਵੱਲੋਂ ਪਿੰਡ ਆਲੋਅਰਖ ਦੇ ਕਿਸਾਨ ਆਗੂ ਕਸ਼ਮੀਰ ਸਿੰਘ ਦੇ ਸਪੁੱਤਰ ਜਸਵਿੰਦਰ ਸਿੰਘ ਨੂੰ ਆਸਟ੍ਰੇਲੀਆ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਨ੍ਹਾਂ ਕਿਹਾ ਕਿ ਟਰੈਵਲ ਏਜੰਟ ਨੇ ਕਿਸਾਨ ਦੇ ਪੁੱਤ ਕੋਲੋਂ ਪੰਜ ਲੱਖ 20 ਹਜ਼ਾਰ ਰੁਪਏ ਐਡਵਾਂਸ ਵਿੱਚ ਲੈ ਕੇ ਉਸ ਨੂੰ ਜਾਅਲੀ ਵੀਜ਼ਾ ਦਿੱਤਾ ਗਿਆ ਜਦੋਂ ਪੀੜਤ ਜਸਵਿੰਦਰ ਸਿੰਘ ਨੂੰ ਇਹ ਪਤਾ ਲੱਗਾ ਕਿ ਵੀਜ਼ਾ ਜਾਅਲੀ ਹੈ ਤਾਂ ਪਰਿਵਾਰ ਨੇ ਟਰੈਵਲ ਏਜੰਟ ਦੇ ਦਫ਼ਤਰ ਪਹੁੰਚ ਕੇ ਗੱਲ ਕੀਤੀ ਅਤੇ ਕਿਸਾਨ ਆਗੂ ਵੱਲੋਂ ਏਜੰਟ ਨੂੰ ਸਾਫ਼ ਲਫ਼ਜ਼ਾਂ ਵਿੱਚ ਕਿਹਾ ਗਿਆ ਕਿ ਜੇਕਰ ਉਸ ਦੇ ਬੇਟੇ ਨੂੰ ਬਾਹਰ ਨਹੀਂ ਭੇਜਣਾ ਹੈ ਤਾਂ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾਣ।
ਬੁਲਾਰਿਆਂ ਨੇ ਕਿਹਾ ਕਿ ਪਹਿਲਾਂ ਤਾਂ ਟਰੈਵਲ ਏਜੰਟ ਨੇ ਉਨ੍ਹਾਂ ਨੂੰ ਚੈੱਕ ਰਾਹੀਂ ਸਾਰੀ ਪੇਮੈਂਟ ਦੇਣ ਦੀ ਗੱਲ ਕਹੀ ਅਤੇ ਬੀਤੀ 10 ਤਰੀਕ ਨੂੰ 1 ਲੱਖ 25 ਹਜ਼ਾਰ ਵਾਪਸ ਕਰ ਦਿੱਤੇ ਪ੍ਰੰਤੂ ਬਾਅਦ ਵਿੱਚ ਬਾਕੀ ਪੈਸੇ ਮੋੜਨ ਲਈ ਲਾਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਹੀ ਨਹੀਂ ਏਜੰਟ ਦੇ ਚੈੱਕ ਵੀ ਬੋਨਸ ਹੋ ਗਏ। ਅੱਜ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਗੱਲਬਾਤ ਕੀਤੀ ਤਾਂ ਏਜੰਟ ਨੇ ਪੈਸੇ ਮੋੜਨ ਬਾਰੇ ਕੋਈ ਹਾਮੀ ਨਹੀਂ ਭਰੀ। ਇਸ ਮਗਰੋਂ ਕਿਸਾਨ ਅਤੇ ਬੀਬੀਆਂ ਟਰੈਵਲ ਏਜੰਟ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਬੈਠ ਗਏ। ਇਹ ਸਿਲਸਿਲਾ ਦੇਰ ਸ਼ਾਮ ਤੱਕ ਜਾਰੀ ਰਿਹਾ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੈਸੇ ਵਾਪਸ ਨਹੀਂ ਕੀਤੇ ਜਾਂਦੇ, ਉਦੋਂ ਧਰਨੇ ਤੋਂ ਨਹੀਂ ਉੱਠਣਗੇ। ਇਸ ਮੌਕੇ ਜਗਰੂਪ ਸਿੰਘ ਆਲੋਅਰਖ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ ਬਾਲਦ ਕਲਾਂ, ਨਿਰਮਲ ਸਿੰਘ, ਜਸਪਾਲ ਕੌਰ, ਗੁਰਮੇਲ ਕੌਰ, ਤੇਜ ਕੌਰ ਸਮੇਤ ਹੋਰ ਕਿਸਾਨ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…