ਭਾਰਤੀ ਕਿਸਾਨ ਯੂਨੀਅਨ ਵੱਲੋਂ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਐਸ ਏ ਐਸ ਨਗਰ ਦੀ ਮੀਟਿੰਗ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਕਿਸਾਨ ਮੁੱਦਿਆਂ ਉੱਪਰ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਿਰਫ ਛੋਟੇ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਨਹੀਂ ਕਰਨਾ ਚਾਹੀਦਾ ਸਗੋੱ ਸਾਰੇ ਹੀ ਕਿਸਾਨਾਂ ਦਾ ਕਰਜ਼ਾ ਮਾਫ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਵੱਡੇ ਕਿਸਾਨਾਂ ਦੇ ਵੀ ਵੱਡੇ ਖਰਚੇ ਹੁੰਦੇ ਹਨ ਅਤੇ ਉਹ ਵੀ ਕਰਜ਼ੇ ਦੇ ਭਾਰ ਹੇਠਾਂ ਦਬੇ ਹੋਏ ਹਨ। ਇਸ ਲਈ ਸਰਕਾਰ ਨੂੰ ਸਾਰੇ ਹੀ ਕਿਸਾਨਾਂ ਦਾ ਕਰਜਾ ਮੁਆਫ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਯੂਨੀਅਨ ਦੀ ਜਿਲ੍ਹਾ ਮੁਹਾਲੀ ਦੀ ਕਾਨਫੰਰਸ ਖਰੜ ਵਿਖੇ 23 ਜਨਵਰੀ ਨੂੰ ਕੀਤੀ ਜਾ ਰਹੀ ਹੈ। ਜਿਸ ਵਿੱਚ ਯੂਨੀਅਨ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਵੀ ਵਿਸ਼ੇਸ਼ ਤੌਰ ’ਤੇ ਹਿੱਸਾ ਲੈਣਗੇ। ਉਹਨਾਂ ਮੰਗ ਕੀਤੀ ਕਿ ਕਿਸਾਨਾਂ ਦੇ ਗੰਨੇ ਦੇ ਬਕਾਏ ਜਲਦੀ ਦਿੱਤੇ ਜਾਣ, ਬਿਜਲੀ ਦੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…