ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ: ਕਿਸਾਨਾਂ ਦਾ ਕਰਜ਼ਾ ਮੁਆਫ਼ੀ ’ਤੇ ਹੋਈ ਚਰਚਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਜਨਵਰੀ:
ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਰਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਅਕਾਲੀ ਦਫਤਰ ਵਿਖੇ ਹੋਈ। ਇਸ ਮੌਕੇ ਬੋਲਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਕਰਜਾ ਮੁਆਫੀ ਦਾ ਢੋਂਗ ਰਚ ਰਹੀ ਹੈ। ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ‘ਕਰਜਾ ਕੁਰਕੀ ਖਤਮ ਫਸਲ ਦੀ ਪੂਰੀ ਰਕਮ’ ਮਿਲੇਗੀ ਪਰੰਤੂ ਨਾ ਤਾਂ ਕਿਸਾਨਾਂ ਨੂੰ ਗੰਨੇ ਦਾ ਪੂਰਾ ਰੇਟ ਮਿਲਿਆ ਅਤੇ ਨਾ ਹੀ ਉਹਨਾਂ ਨੂੰ ਗੰਨੇ ਦਾ ਪਿਛਲਾ ਬਕਾਇਆ ਮਿਲ ਰਿਹਾ ਹੈ। ਆਲੂ ਦੀ ਫਸਲ ਦਾ ਵੀ ਕੋਈ ਖਰੀਦਦਾਰ ਨਹੀਂ ਲੱਭ ਰਿਹਾ। ਉਹਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਕਿਸਾਨਾਂ ਨੂੰ ਕਰਜਾ ਮੁਕਤੀ ਦਾ ਨਾਹਰਾ ਦੇ ਕੇ ਗੁੰਮਰਾਹ ਕਰ ਰਹੀ ਹੈ। ਉਹਨਾਂ ਕਿਹਾ ਕਿ ਜਿਸ ਹਿਸਾਬ ਨਾਲ ਕੋਆਪਰੇਟਿਵ ਸੁਸਾਇਟੀਆਂ ਦੀਆਂ ਲਿਸਟਾਂ ਬਣਾ ਕੇ ਕਿਸਾਨਾਂ ਦਾ ਕਰਜਾ ਮੁਆਫ ਕਰਨ ਦੀ ਗੱਲ ਹੋ ਰਹੀ ਹੈ ੳਸ ਨਾਲ ਤਾਂ ਕਰਜੇ ਦੇ ਦਸਵਾਂ ਹਿੱਸਾ ਵੀ ਮਾਫ ਨਹੀੱ ਹੋਵੇਗਾ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਥਾਂ ਉਹਨਾਂ ਦਾ ਪੂਰਾ ਕਰਜਾ ਮੁਆਫ ਕਰੇ।
ਮੀਟਿੰਗ ਵਿੱਚ ਕਿਹਾ ਗਿਆ ਕਿ ਸਰਕਾਰ ਨੇ ਸਰਕਾਰੀ ਥਰਮਲ ਪਲਾਂਟ ਬੰਦ ਕਰਨ ਦਾ ਜੋ ਫੈਸਲਾ ਲਿਆ ਹੈ, ਉਹ ਗਲਤ ਹੈ ਕਿਉੱ ਕਿ ਅਜਿਹਾ ਹੋਣ ਨਾਲ ਸਾਰੀ ਬਿਜਲੀ ਸਪਲਾਈ ਪ੍ਰਾਈਵੇਟ ਥਰਮਲ ਪਲਾਂਟਾਂ ਉੱਪਰ ਨਿਰਭਰ ਹੋਵੇਗੀ। ਇਸ ਨਾਲ ਬਿਜਲੀ ਮਹਿੰਗੀ ਹੋਵੇਗੀ ਤੇ ਬਿਜਲੀ ਦਾ ਘਾਟਾ ਵੀ ਪਵੇਗਾ ਅਤੇ ਬਹੁਤ ਸਾਰੇ ਕਰਮਚਾਰੀ ਬੇਰੁਜਗਾਰ ਹੋ ਜਾਣਗੇ। ਉਹਨਾਂ ਕਿਹਾ ਕਿ ਸਰਕਾਰ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰੰਤੂ ਇਹ ਕਰਮਚਾਰੀਆਂ ਨੂੰ ਕੱਢ ਰਹੀ ਹੈ। ਕਿਸਾਨ ਯੂਨੀਅਨ ਮੰਗ ਕੀਤੀ ਹੈ ਕਿ ਸਰਕਾਰ ਇਹਨਾਂ ਫੈਸਲਿਆਂ ਵਿਰੁੱਧ ਤੁਰੰਤ ਧਿਆਨ ਦੇਵੇ ਨਹੀਂ ਤਾਂ ਕਿਸਾਨ ਯੂਨੀਅਨ ਤਿੱਖਾ ਸੰਘਰਸ਼ ਵਿੱਢੇਗੀ। ਇਸ ਮੌਕੇ ਬਹਾਦਰ ਸਿੰਘ ਨਿਆਮੀਆਂ, ਹਰਜਿੰਦਰ ਸਿੰਘ, ਬਲਬੀਰ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ, ਗਿਆਨ ਸਿੰਘ, ਜਸਵੀਰ ਸਿੰਘ, ਹਰਦਿਆਲ ਸਿੰਘ, ਰਣਜੀਤ ਸਿੰਘ, ਮਨਪ੍ਰੀਤ ਸਿੰਘ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਪਾਣੀ ਦੀ ਟੈਂਕੀ ’ਤੇ ਚੜ੍ਹਿਆ ਚਾਰ ਭੈਣਾਂ ਦਾ ਇਕਲੌਤਾ ਭਰਾ

ਸੋਹਾਣਾ ਪਾਣੀ ਦੀ ਟੈਂਕੀ ’ਤੇ ਚੜ੍ਹਿਆ ਚਾਰ ਭੈਣਾਂ ਦਾ ਇਕਲੌਤਾ ਭਰਾ 20 ਅਗਸਤ ਤੋਂ ਲੜੀਵਾਰ ਧਰਨੇ ’ਤੇ ਬੈਠੇ ਹ…