ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਦੇ ਅਧਿਕਾਰਾਂ ਤੇ ਕੀਤੇ ਜਾ ਰਹੇ ਹਮਲੇ ਤੁਰੰਤ ਬੰਦ ਕੀਤੇ ਜਾਣ, ਭਾਖੜਾ ਬਿਆਸ ਮੈਨੇਜਮੈਂਟ ਵਿੱਚ ਪੰਜਾਬ ਦੀ ਨੁਮਾਇੰਦਗੀ ਖਤਮ ਕਰਨ ਵਾਲਾ ਫੈਸਲਾ ਰੱਦ ਕਰਕੇ ਪਹਿਲਾਂ ਵਾਲਾ ਸਿਸਟਮ ਲਾਗੂ ਕੀਤਾ ਜਾਵੇ, ਕੁਦਰਤੀ ਸਰੋਤਾਂ ਅਤੇ ਜਨਤਕ ਅਦਾਰਿਆਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ਮੁਨਾਫ਼ੇ ਵਿੱਚ ਜਾ ਰਹੇ ਚੰਡੀਗੜ੍ਹ ਬਿਜਲੀ ਨਿਗਮ ਦਾ ਨਿੱਜੀਕਰਨ ਨਾ ਕੀਤਾ ਜਾਵੇ, ਕਰਨਾਟਕਾ ਅਤੇ ਹੋਰ ਰਾਜਾਂ ਵਿੱਚ ਸਿੱਖ ਵਿਦਿਆਰਥਣਾਂ ਦੇ ਦਸਤਾਰ ਸਜਾਉਣ ਤੋਂ ਰੋਕਣ ਵਾਲੇ ਸਿੱਖਿਆ ਸੰਸਥਾਨਾਂ ਵਿਰੁੱਧ ਕਾਰਵਾਈ ਕੀਤੀ ਜਾਵੇ, ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀਬੀਐਸਈ ਬੋਰਡ ਵੱਲੋਂ ਕਿਤਾਬਾਂ ਵਿੱਚ ਪੰਜਾਬ ਦੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਬੰਦ ਕੀਤੀ ਜਾਵੇ।
ਇਸ ਮੌਕੇ ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ, ਗੁਰਮੀਤ ਸਿੰਘ, ਕੁਲਦੀਪ ਸਿੰਘ, ਦੀਦਾਰ ਸਿੰਘ, ਨਛੱਤਰ ਸਿੰਘ ਬੈਦਵਾਨ, ਬਲਜੀਤ ਸਿੰਘ, ਲਖਵੀਰ ਸਿੰਘ, ਸੋਹਣ ਸਿੰਘ, ਜਸਬੀਰ ਸਿੰਘ, ਦਲਜੀਤ ਸਿੰਘ, ਨਸੀਬ ਸਿੰਘ ਰਣਧੀਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…